06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਧਾਇਕਾ ਭਰਾਜ ਨੇ 7 ਪਿੰਡਾਂ ਨੂੰ ਵਾਟਰ ਟੈਂਕ ਫਾਇਰ ਫਾਈਟਿੰਗ ਸਿਸਟਮ ਦਿੱਤੇ

ਭਵਾਨੀਗੜ੍ਹ, 5 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਸੱਤ ਪਿੰਡਾਂ ਲੱਖੇਵਾਲ, ਨੰਦਗੜ੍ਹ, ਫੱਗੂਵਾਲ, ਖੇੜੀ ਚੰਦਵਾ, ਫੁੰਮਣਵਾਲ, ਹਰਕਿਸ਼ਨਪੁਰਾ ਅਤੇ ਭਰਾਜ ਨੂੰ 5000 ਲੀਟਰ ਸਮਰੱਥਾ ਵਾਲੇ ਆਧੁਨਿਕ ਵਾਟਰ ਟੈਂਕ ਫਾਇਰ ਫਾਈਟਿੰਗ ਸਿਸਟਮ ਸਮੇਤ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.

ਸੀ.ਪੀ.ਆਰ ਸੈਮੀਨਾਰ ਦੌਰਾਨ ਵਿਦਿਆਰਥਣਾਂ ਨਾਲ ਡਾ.ਹਰਮਨ ਮੰਡੇਰ। ਤਸਵੀਰ: ਜਤਿੰਦਰ ਮੰਨਵੀ 06-08-2026
ਭਵਾਨੀਗੜ੍ਹ, 5 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਸੱਤ ਪਿੰਡਾਂ ਲੱਖੇਵਾਲ, ਨੰਦਗੜ੍ਹ, ਫੱਗੂਵਾਲ, ਖੇੜੀ ਚੰਦਵਾ, ਫੁੰਮਣਵਾਲ, ਹਰਕਿਸ਼ਨਪੁਰਾ ਅਤੇ ਭਰਾਜ ਨੂੰ 5000 ਲੀਟਰ ਸਮਰੱਥਾ ਵਾਲੇ ਆਧੁਨਿਕ ਵਾਟਰ ਟੈਂਕ ਫਾਇਰ ਫਾਈਟਿੰਗ ਸਿਸਟਮ ਸਮੇਤ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਨੂੰ ਵੀ ਪਹਿਲ ਦੇ ਰਹੀ ਹੈ। ਵਿਧਾਇਕ ਭਰਾਜ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਸਮੇਂ ਸਿਰ ਫਾਇਰ ਫਾਈਟਿੰਗ ਸਾਧਨਾਂ ਦੀ ਉਪਲਬਧਤਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਵਾਟਰ ਟੈਂਕ ਅਤੇ ਫਾਇਰ ਫਾਈਟਿੰਗ ਸਿਸਟਮ ਅੱਗ ’ਤੇ ਤੁਰੰਤ ਕਾਬੂ ਪਾਉਣ, ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਟਰ ਟੈਂਕਾਂ ਅਤੇ ਫਾਇਰ ਫਾਈਟਿੰਗ ਸਿਸਟਮ ਦੀ ਸੰਭਾਲ ਅਤੇ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋੜ ਪੈਣ ’ਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਤੇਜਵਿੰਦਰ ਸਿੰਘ, ਚਮਕੌਰ ਸਿੰਘ (ਖੇੜੀ ਚੰਦਵਾ), ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ (ਫੱਗੂਵਾਲ), ਰੌਕੀ, ਜਗਸੀਰ ਸਿੰਘ (ਝਨੇੜੀ), ਕੁਲਵਿੰਦਰ ਸਿੰਘ, ਮਨਿੰਦਰ ਸਿੰਘ, ਸਰਪੰਚ ਸੁਖਚੈਨ ਸਿੰਘ, ਬਿੰਦਰ ਖਹਿਰਾ, ਸਿਮਰਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਾਟਰ ਟ੍ਰੀਟਮੈਂਟ ਪਲਾਂਟ ਦੇ ਮੁੱਦੇ ’ਤੇ ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਈ ਬਲਵਿੰਦਰ ਕੌਰ ਨੇ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਅਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।