06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

70 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਦੀ ਅੰਡਰ-17 ਟੀਮ ਨੇ ਕ੍ਰਿਕਟ ਵਿੱਚ ਗੱਡੇ ਜਿੱਤ ਦੇ ਝੰਡੇ

ਅਹਿਮਦਗੜ, 5 ਅਗਸਤ (ਸੁਖਜੀਤ ਸਿੰਘ ਖੇੜਾ) - 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫੱਲੇਵਾਲ ਖੁਰਦ ਦੇ ਵਿਦਿਆਰਥੀਆਂ ਨੇ ਅੰਡਰ-17 ਮੁੰਡਿਆਂ ਦੇ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ , ਕ੍ਰਿਕਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਲਗਨ, ਮਿਹਨਤ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ।

ਅਜੀਤ ਡੈਸਕ 06-08-2026
ਅਹਿਮਦਗੜ, 5 ਅਗਸਤ (ਸੁਖਜੀਤ ਸਿੰਘ ਖੇੜਾ) - 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫੱਲੇਵਾਲ ਖੁਰਦ ਦੇ ਵਿਦਿਆਰਥੀਆਂ ਨੇ ਅੰਡਰ-17 ਮੁੰਡਿਆਂ ਦੇ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ , ਕ੍ਰਿਕਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਲਗਨ, ਮਿਹਨਤ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ। ਅੰਡਰ-17 ਜੇਤੂ ਟੀਮ ਵਿੱਚ ਸਤਵੀਰ ਸਿੰਘ, ਰੂਬਲਪ੍ਰੀਤ ਸਿੰਘ ,ਬਲਪ੍ਰੀਤ ਸਿੰਘ, ਰਹਿਮਤਜੋਤ ਸਿੰਘ ਗਰੇਵਾਲ, ਗੁਰਨੂਰ ਸਿੰਘ ਗਰੇਵਾਲ, ਸਾਹਿਬਜੀਤ ਸਿੰਘ, ਸੋਹਿਲ ਖੰਗੂੜਾ, ਮੁਹੰਮਦ ਅਸਮਾਨ, ਅਲਫਾਜ਼ ਅਲੀ, ਅਵਿਜੋਤ ਸਿੰਘ, ਸਾਹਿਬਦੀਪ ਸਿੰਘ, ਭਵਨਿਸ਼ ਕੁਮਾਰ, ਲਖਵੀਰ ਸਿੰਘ, ਦਲਜੀਤ ਸਿੰਘ, ਅਰਮਾਨਜੋਤ ਸਿੰਘ, ਗੁਰਮਨ ਸਿੰਘ ਗਰੇਵਾਲ, ਅਰਸ਼ਪ੍ਰੀਤ ਸਿੰਘ ਸ਼ਾਮਲ ਹਨ। ਇਸ ਸ਼ਾਨਦਾਰ ਜਿੱਤ ‘ਤੇ ਸਕੂਲ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐਮ.ਡੀ. ਗੁਰਮਤਪਾਲ ਸਿੰਘ ਵਾਲੀਆ, ਡਾਇਰੈਕਟਰ ਮੈਡਮ ਰਮਨਪ੍ਰੀਤ ਕੌਰ ਵਾਲੀਆ ਅਤੇ ਪ੍ਰਿੰਸੀਪਲ ਮੈਡਮ ਦਲਜੀਤ ਕੌਰ ਔਲਖ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਸਮੂਹ ਸਟਾਫ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਅਨੁਸ਼ਾਸਨ, ਕੋਚਾਂ ਦੀ ਸਿਖਲਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਜਤਾਇਆ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਖਿਡਾਰੀ ਭਵਿੱਖ ਵਿੱਚ ਵੀ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਸੰਸਥਾ ਅਤੇ ਪੰਜਾਬ ਦਾ ਨਾਮ ਹੋਰ ਵੀ ਉੱਚਾ ਕਰਨਗੇ।
ਪਿਛਲੀ ਖ਼ਬਰ ਪਾਇਨੀਅਰ ਸਕੂਲ ’ਚ ਸੈਮੀਨਾਰ ਦੌਰਾਨ ਡਾ. ਹਰਮਨ ਮੰਡੇਰ ਨੇ ਵਿਦਿਆਰਥੀਆਂ ਨੂੰ ਦਿੱਤੀ ਜੀਵਨ ਬਚਾਉਣ ਦੀ ਮੁਢਲੀ ਸਿਖਲਾਈ ਅਗਲੀ ਖ਼ਬਰ ਕਿਸਾਨਾਂ ਨੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਸੈਮੀਨਾਰ ’ਤੇ ਜਾਣ ਦੀਆਂ ਤਿਆਰੀਆਂ ਵਜੋਂ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।