06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਾਇਨੀਅਰ ਸਕੂਲ ’ਚ ਸੈਮੀਨਾਰ ਦੌਰਾਨ ਡਾ. ਹਰਮਨ ਮੰਡੇਰ ਨੇ ਵਿਦਿਆਰਥੀਆਂ ਨੂੰ ਦਿੱਤੀ ਜੀਵਨ ਬਚਾਉਣ ਦੀ ਮੁਢਲੀ ਸਿਖਲਾਈ

ਅਮਰਗੜ੍ਹ, 5 ਅਗਸਤ (ਜਤਿੰਦਰ ਮੰਨਵੀ) - ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਵਿਖੇ ਐਮਰਜੈਂਸੀ ਸਥਿਤੀਆਂ ‘ਚ ਕਿਸੇ ਵਿਅਕਤੀ ਦੀ ਅਨਮੋਲ ਜਾਨ ਬਚਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਅਤੇ ਪ੍ਰੇਰਣਾਦਾਇਕ ਲਾਈਵ ਸੀ. ਪੀ.

ਧਰਨੇ ਵਿੱਚ ਸ਼ਾਮਿਲ ਜਥੇਬੰਦੀ ਦੇ ਸੂਬਾ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਅਤੇ ਹੋਰ। ਤਸਵੀਰ : ਅਸ਼ੋਕ ਗਰਗ 06-08-2026
ਅਮਰਗੜ੍ਹ, 5 ਅਗਸਤ (ਜਤਿੰਦਰ ਮੰਨਵੀ) - ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਵਿਖੇ ਐਮਰਜੈਂਸੀ ਸਥਿਤੀਆਂ ‘ਚ ਕਿਸੇ ਵਿਅਕਤੀ ਦੀ ਅਨਮੋਲ ਜਾਨ ਬਚਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਅਤੇ ਪ੍ਰੇਰਣਾਦਾਇਕ ਲਾਈਵ ਸੀ.ਪੀ.ਆਰ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪਹਿਲੀ ਵਿਦਿਆਰਥਣ ਰਹਿ ਚੁੱਕੀ ਅਤੇ ਇੰਗਲੈਂਡ ‘ਚ ਪ੍ਰਸਿੱਧ ਕੰਸਲਟੈਂਟ ਵਜੋਂ ਸੇਵਾਵਾਂ ਨਿਭਾ ਰਹੀ ਡਾ. ਹਰਮਨ ਮੰਡੇਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਸੈਮੀਨਾਰ ਦੌਰਾਨ ਡਾ. ਹਰਮਨ ਮੰਡੇਰ ਨੇ ਲਾਈਵ ਸੀ.ਪੀ.ਆਰ ਵਿਸ਼ੇ ‘ਤੇ ਵਿਸਤ੍ਰਿਤ ਲੈਕਚਰ ਦਿੰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੰਭੀਰ ਹਾਲਾਤਾਂ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ। ਉਨ੍ਹਾਂ ਨੇ ਦਿਲ ਦਾ ਦੌਰਾ ਪੈਣ, ਸਾਹ ਰੁਕ ਜਾਣ ਜਾਂ ਹੋਰ ਅਚਨਚੇਤ ਐਮਰਜੈਂਸੀ ਹਾਲਤਾਂ ਦੌਰਾਨ ਤੁਰੰਤ ਕੀਤੇ ਜਾਣ ਵਾਲੇ ਮੁੱਢਲੇ ਕਦਮਾਂ ਦੀ ਪ੍ਰੈਕਟੀਕਲ ਡੈਮੋ ਰਾਹੀਂ ਬਾਰੀਕੀ ਨਾਲ ਸਮਝਾਇਆ।ਸੈਮੀਨਾਰ ‘ਚ ਖ਼ਾਸ ਤੌਰ ਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਹਰਮਨ ਮੰਡੇਰ ਵੱਲੋਂ ਇੱਕ ਹੀ ਦਿਨ ‘ਚ ਵੱਖ-ਵੱਖ ਬੈਚਾਂ ਨੂੰ ਇਹ ਸਿਖਲਾਈ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ‘ਚ ਮੌਜੂਦ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਭਵਿੱਖ ਵਿੱਚ ਕਿਸੇ ਵੀ ਲੋੜਵੰਦ ਦੀ ਜਾਨ ਬਚਾਉਣ ਲਈ ਇਸ ਸਿੱਖਿਆ ਦੀ ਵਰਤੋਂ ਕਰਨਗੇ ਅਤੇ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਤਤਪਰ ਰਹਿਣਗੇ।ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਡਾ. ਹਰਮਨ ਮੰਡੇਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਸਕੂਲ ਪਹੁੰਚਣ ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ. ਹਰਮਨ ਦੀ ਮਿਹਨਤ, ਲਗਨ ਅਤੇ ਸੇਵਾ ਭਾਵਨਾ ਹਰ ਬੱਚੇ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਵੱਲੋਂ ਦਿੱਤੀ ਗਈ ਇਹ ਸਿਖਲਾਈ ਸਿਰਫ਼ ਕਿਤਾਬੀ ਗਿਆਨ ਨਹੀਂ, ਸਗੋਂ ਸਮਾਜ ਲਈ ਇੱਕ ਅਸਲ ਜੀਵਨ ਰੱਖਿਅਕ ਤੋਹਫ਼ਾ ਹੈ।
ਪਿਛਲੀ ਖ਼ਬਰ ਕਬੱਡੀ ਮੁਕਾਬਲਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ 70 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਦੀ ਅੰਡਰ-17 ਟੀਮ ਨੇ ਕ੍ਰਿਕਟ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।