09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 6 ਅਗਸਤ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਮੁਤਾਬਕ ਮਾਡਰਨ ਕਾਲਜ ਬੀਰ ਕਲਾਂ ਦੇ ਬੀ. ਸੀ.

ਮਾਡਰਨ ਕਾਲਜ ਬੀਰ ਕਲਾਂ ਬੀ. ਸੀ. ਏ. ਦੇ ਨਤੀਜੇ ’ਚੋਂ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਚਹਿਲ 07-08-2026
ਚੀਮਾ ਮੰਡੀ, 6 ਅਗਸਤ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਮੁਤਾਬਕ ਮਾਡਰਨ ਕਾਲਜ ਬੀਰ ਕਲਾਂ ਦੇ ਬੀ.ਸੀ.ਏ ਭਾਗ ਤੀਜਾ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਮੌਕੇ ਸਹਾਇਕ ਪ੍ਰੋਫੈਸਰ ਪ੍ਰਿਤਪਾਲ ਕੌਰ ਨੇ ਦੱਸਿਆ ਕਿ ਮਨਦੀਪ ਕੌਰ ਨੇ 700 ਅੰਕਾਂ ‘ਚੋਂ 605 ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਰਮਨੀਤ ਕੌਰ ਨੇ 600 ਅੰਕ ਹਾਸਲ ਕਰਕੇ ਦੂਜਾ ਸਥਾਨ, ਅੰਜਲੀ ਸ਼ਰਮਾ ਨੇ 596 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਖੁਸ਼ਪ੍ਰੀਤ ਸਿੰਘ ਨੇ 581 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ. ਕੇ.ਰਾਏ ਨੇ ਚੰਗੇ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ । ਉਨਾਂ ਵਿਦਿਆਰਥੀਆਂ ਨੂੰ ਸਿੱਖਿਆਂ ਖੇਤਰ ਦੇ ਨਾਲ਼ - ਨਾਲ਼ ਨੈਤਿਕ ਕਦਰਾਂ ਕੀਮਤਾਂ ਦੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਲਈ ਵੀ ਕਿਹਾ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਅਮਨ ਅਰੋੜਾ ਨੇ ਜਿੰਨੀ ਰਕਮ ਦੇ ਪ੍ਰੋਜੇਕਟ ਸੁਨਾਮ ਲਈ ਲਿਆਂਦੇ ਹਨ, ਉਸ ਤੋਂ ਜਿਆਦਾ ਕੀਮਤ ਦੀ ਤਾਂ ਰੈਸਟ ਹਾਊਸ ਵਾਲੀ ਜਮੀਨ... ਅਗਲੀ ਖ਼ਬਰ ਖੋ-ਖੋ ਦੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।