06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੁਲਿਸ ਜਬਰ ਦੀ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਨਿਖੇਧੀ

ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ)–ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਚੰਡੀਗੜ੍ਹ ਵਿਖੇ ਵੈਟਨਰੀ ਇੰਸਪੈਕਟਰਜ਼ ਉੱਤੇ ਹੋਏ ਪੁਲਿਸ ਜਬਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਅਜੀਤ ਡੈਸਕ 07-08-2026
ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ)–ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਚੰਡੀਗੜ੍ਹ ਵਿਖੇ ਵੈਟਨਰੀ ਇੰਸਪੈਕਟਰਜ਼ ਉੱਤੇ ਹੋਏ ਪੁਲਿਸ ਜਬਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਵੈਟਨਰੀ ਇੰਸਪੈਕਟਰਜ਼ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਪੁਲਿਸ ਜਬਰ ਦਾ ਸਹਾਰਾ ਲੈਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਐਸੋਸੀਏਸ਼ਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੈਟਨਰੀ ਇੰਸਪੈਕਟਰ ਵਰਗ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਜਲਦ ਹੱਲ ਕੱਢਿਆ ਜਾਵੇ। ਇਸ ਮੌਕੇ ਤੇ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ, ਵਿੱਤ ਸਕੱਤਰ ਬਲਕਾਰ ਸਿੰਘ, ਮੁੱਖ ਸਰਪ੍ਰਸਤ ਚਰਨ ਸਿੰਘ ਚੋਪੜਾ, ਮੁੱਖ ਸਲਾਹਕਾਰ ਗੁਰਚਰਨ ਸਿੰਘ ਮਣਕੂ, ਸਲਾਹਕਾਰ ਪ੍ਰਕਾਸ਼ ਚੰਦ, ਕਰਨੈਲ ਸਿੰਘ ਨਦਾਮਪੁਰ, ਗੁਰਬਚਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰਗੈਨਿਕ ਖੇਤੀ ਨਾਲ ਮਿਸਾਲ ਬਣੇ ਜਸਵੀਰ ਸਿੰਘ, ਚਾਰ ਸਾਲਾਂ ਤੋਂ ਬਿਨਾਂ ਰਸਾਇਣਕ ਖਾਦਾਂ ਕਰ ਰਹੇ ਹਨ ਖੇਤੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਥੇਦਾਰ ਧਲੇਰ ਤੇ ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਨੇ ਵੰਡੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।