06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਅੱਜ ਸੱਥ ਲਗਾਉਣਗੇ ਸੂਬੇ ਭਰ ਦੇ ਭੱਠਾ ਮਜ਼ਦੂਰ

ਚੀਮਾ ਮੰਡੀ, 6 ਅਗਸਤ (ਗੁਰਜੀਤ ਸਿੰਘ ਚਹਿਲ)-ਭੱਠਾ ਮਜ਼ਦੂਰਾਂ ਨੂੰ ਕਿਰਤ ਵਿਭਾਗ ਵੱਲੋਂ ਜਾਰੀ ਕਾਨੂੰਨੀ ਉਜਰਤਾਂ ਲਾਗੂ ਕਰਵਾਉਣ ਦੀ ਪਾਲਣਾ ਯਕੀਨੀ ਬਣਾਉਣ ਅਤੇ ਭੱਠਾ ਮਾਲਕਾਂ ਤੋਂ ਕਾਨੂੰਨੀ ਲਿਖਤੀ ਮੈਮੋਰੈਂਡਮ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਕਿ (7 ਅਗਸਤ ਨੂੰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੂਬੇ ਭਰ ਦੇ ਭੱਠਾ ਮਜ਼ਦੂਰ ਵੱਡੀ ਗਿਣਤੀ ‘ਚ ਪਹੁੰਚ ਕੇ ਸੱਥ ਲਗਾਉਣਗੇ ਅਤੇ ਪੰਜਾਬ ਸਰਕਾਰ ਦਾ ਧਿਆਨ ਆਪਣੇ ਲੰਬੇ ਸਮੇਂ ਤੋਂ ਲਟਕਦੇ ਮਸਲੇ ਵੱਲ ਖਿੱਚਣਗੇ । ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂ ਅਤੇ ਜ਼ਿਲ੍ਹਾ ਪ੍ਰਧਾਨ ਦਿਲਵਰ ਖ਼ਾਂ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਮਜ਼ਦੂਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕਿਰਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਬੰਧਤ ਅਧਿਕਾਰੀਆਂ ਕੋਲ ਲਗਾਤਾਰ ਗੁਹਾਰ ਲਗਾ ਰਹੇ ਹਨ ਅਤੇ ਪਿਛਲੇ ਕਰੀਬ 31 ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ਾਂਤਮਈ ਪੱਕਾ ਮੋਰਚਾ ਜਾਰੀ ਹੋਣ ਦੇ ਬਾਵਜੂਦ ਵੀ ਕਿਰਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਕੋਈ ਠੋਸ ਹੱਲ ਨਹੀਂ ਕੀਤਾ ਗਿਆ ।

ਅਜੀਤ ਡੈਸਕ 07-08-2026
ਚੀਮਾ ਮੰਡੀ, 6 ਅਗਸਤ (ਗੁਰਜੀਤ ਸਿੰਘ ਚਹਿਲ)-ਭੱਠਾ ਮਜ਼ਦੂਰਾਂ ਨੂੰ ਕਿਰਤ ਵਿਭਾਗ ਵੱਲੋਂ ਜਾਰੀ ਕਾਨੂੰਨੀ ਉਜਰਤਾਂ ਲਾਗੂ ਕਰਵਾਉਣ ਦੀ ਪਾਲਣਾ ਯਕੀਨੀ ਬਣਾਉਣ ਅਤੇ ਭੱਠਾ ਮਾਲਕਾਂ ਤੋਂ ਕਾਨੂੰਨੀ ਲਿਖਤੀ ਮੈਮੋਰੈਂਡਮ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਕਿ (7 ਅਗਸਤ ਨੂੰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੂਬੇ ਭਰ ਦੇ ਭੱਠਾ ਮਜ਼ਦੂਰ ਵੱਡੀ ਗਿਣਤੀ ‘ਚ ਪਹੁੰਚ ਕੇ ਸੱਥ ਲਗਾਉਣਗੇ ਅਤੇ ਪੰਜਾਬ ਸਰਕਾਰ ਦਾ ਧਿਆਨ ਆਪਣੇ ਲੰਬੇ ਸਮੇਂ ਤੋਂ ਲਟਕਦੇ ਮਸਲੇ ਵੱਲ ਖਿੱਚਣਗੇ । ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂ ਅਤੇ ਜ਼ਿਲ੍ਹਾ ਪ੍ਰਧਾਨ ਦਿਲਵਰ ਖ਼ਾਂ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਮਜ਼ਦੂਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕਿਰਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਬੰਧਤ ਅਧਿਕਾਰੀਆਂ ਕੋਲ ਲਗਾਤਾਰ ਗੁਹਾਰ ਲਗਾ ਰਹੇ ਹਨ ਅਤੇ ਪਿਛਲੇ ਕਰੀਬ 31 ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ਾਂਤਮਈ ਪੱਕਾ ਮੋਰਚਾ ਜਾਰੀ ਹੋਣ ਦੇ ਬਾਵਜੂਦ ਵੀ ਕਿਰਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਕੋਈ ਠੋਸ ਹੱਲ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਤਹਿਤ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਦਾ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਚੱਲ ਰਿਹਾ ਹੈ ਅਤੇ ਜਦੋਂ ਤੱਕ ਭੱਠਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਕਾਨੂੰਨੀ ਹੱਕ ਅਤੇ ਸਰਕਾਰ ਵੱਲੋਂ ਨਿਰਧਾਰਤ ਉਜਰਤਾਂ ਨਹੀਂ ਮਿਲਦੀਆਂ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਸੰਸਕਾਰ ਵੈਲੀ ਸਕੂਲ ਦੇ ਖਿਡਾਰੀਆਂ ਦਾ ਅਥਲੈਟਿਕਸ ਤੇ ਸ਼ਤਰੰਜ ’ਚ ਸ਼ਾਨਦਾਰ ਪ੍ਰਦਰਸ਼ਨ ਦੋ ਖਿਡਾਰੀਆਂ ਦੀ ਰਾਸ਼ਟਰੀ ਪੱਧਰ... ਅਗਲੀ ਖ਼ਬਰ ਸ਼੍ਰੋ. ਅ. ਦ. ਬਾਦਲ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।