06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੰਸਕਾਰ ਵੈਲੀ ਸਕੂਲ ਦੇ ਖਿਡਾਰੀਆਂ ਦਾ ਅਥਲੈਟਿਕਸ ਤੇ ਸ਼ਤਰੰਜ ’ਚ ਸ਼ਾਨਦਾਰ ਪ੍ਰਦਰਸ਼ਨ ਦੋ ਖਿਡਾਰੀਆਂ ਦੀ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਚੋਣ

ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)– ਸਥਾਨਕ ਸੰਸਕਾਰ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਸੀ. ਆਈ.

ਜੇਤੂ ਖਿਡਾਰੀਆਂ ਨਾਲ ਸਕੂਲ ਪ੍ਰਬੰਧਕ। ਤਸਵੀਰ : ਰਣਧੀਰ ਸਿੰਘ ਫੱਗੂਵਾਲਾ 07-08-2026
ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)– ਸਥਾਨਕ ਸੰਸਕਾਰ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਸੀ. ਆਈ. ਐਸ. ਸੀ. ਈ. ਦੇ ਰੀਜਨਲ ਐਥਲੈਟਿਕਸ ਅਤੇ ਸ਼ਤਰੰਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸਕੂਲ ਚੇਅਰਮੈਨ ਧਰਮਵੀਰ ਗਰਗ ਨੇ ਦੱਸਿਆ ਕਿ ਬੀਬੀ ਸੁਰਿੰਦਰ ਕੌਰ ਬਾਦਲ ਇੰਟਰਨੈਸ਼ਨਲ ਸਕੂਲ, ਗਿੱਦੜਬਾਹਾ ਵਿਖੇ ਹੋਏ ਰੀਜਨਲ ਅਥਲੈਟਿਕਸ ਮੁਕਾਬਲਿਆਂ ਵਿਚ 11 ਜ਼ੋਨਾਂ ਦੇ ਖਿਡਾਰੀਆਂ ਨੇ ਭਾਗ ਲਿਆ ਜਿਸ ਦੌਰਾਨ ਸਾਡੇ ਸਕੂਲ ਦੇ ਏਕਮਜੋਤ ਸਿੰਘ ਨੇ 400 ਮੀਟਰ ਹਰਡਲ ਦੌੜ ਅਤੇ ਗਨਿਕ ਧਵਨ ਨੇ 600 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ, ਹਰਸ਼ਪ੍ਰੀਤ ਸਿੰਘ ਨੇ 3000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਿਆ ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਪ੍ਰਦਰਸ਼ਨਾਂ ਦੇ ਆਧਾਰ ’ਤੇ ਏਕਮਜੋਤ ਸਿੰਘ ਅਤੇ ਗਨਿਕ ਧਵਨ ਦੀ ਚੋਣ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਹੋਈ ਹੈ। ਦੋਵੇਂ ਖਿਡਾਰੀ ਕਰਨਾਟਕ ਦੇ ਕੇ. ਵੀ. ਇੰਗਲਿਸ਼ ਸਕੂਲ ਵਿਖੇ ਹੋਣ ਵਾਲੀ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਹਿੱਸਾ ਲੈਣਗੇ।ਉਨ੍ਹਾਂ ਦੱਸਿਕਿ ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਹੋਏ ਸੀ. ਆਈ. ਐਸ. ਸੀ. ਈ. ਰੀਜਨਲ ਸ਼ਤਰੰਜ ਮੁਕਾਬਲਿਆਂ ਦੇ ਅੰਡਰ-17 ਵਰਗ ਵਿੱਚ ਸਹਿਜਦੀਪ ਕੌਰ ਅਤੇ ਆਇਰਾ ਅਗਰਵਾਲ ਨੇ ਸੋਨ ਤਗਮੇ ਜਿੱਤੇ, ਜਦਕਿ ਅੰਡਰ-14 ਵਰਗ ਵਿਚ ਆਸ਼ਮਿਤ ਗਰਗ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ।ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਤਜਰਬੇਕਾਰ ਕੋਚਾਂ ਦੀ ਦੇਖ-ਰੇਖ ਹੇਠ ਉੱਚ ਪੱਧਰੀ ਸਿਖਲਾਈ ਦਿੱਤੀ ਜਾ ਰਹੀ ਹੈ। ਸਕੂਲ ਦੇ ਪ੍ਰਧਾਨ ਈਸ਼ਵਰ ਬਾਂਸਲ ਅਤੇ ਪ੍ਰਿੰਸੀਪਲ ਅਮਨ ਨਿੱਝਰ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਨੁਸ਼ਾਸਨ, ਮਿਹਨਤ ਅਤੇ ਸਮਰਪਣ ਹੀ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਕੂਲ ਦੇ ਚੁਣੇ ਗਏ ਖਿਡਾਰੀ ਰਾਸ਼ਟਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਸਕੂਲ ਦਾ ਨਾਮ ਹੋਰ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ-ਦਾਮਨ ਬਾਜਵਾ ਅਗਲੀ ਖ਼ਬਰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਅੱਜ ਸੱਥ ਲਗਾਉਣਗੇ ਸੂਬੇ ਭਰ ਦੇ ਭੱਠਾ ਮਜ਼ਦੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।