ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ-ਦਾਮਨ ਬਾਜਵਾ
ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ।
ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ।ਦਾਮਨ ਬਾਜਵਾ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਪੰਜਾਬ ਸਰਕਾਰ ਆਪਣੀਆਂ ਪੁਰਾਣੀਆਂ ਦਲੀਲਾਂ ਜਰੀਏ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿੰਨ੍ਹਾਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿੱਚ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਂਦਾ ਹੈ, ਨਾਂ ਕਿ ਮੁਲਾਜ਼ਮਾਂ ਨੂੰ ਭਰਮਿਤ ਕਰਨਾ ਚਾਹੀਦਾ ਹੈ।