08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਿਹਾ, ਗਊਸ਼ਾਲਾਵਾਂ ਲਈ ਵੱਡੀ ਰਾਹਤ, ਸਰਕਾਰ ਦੇ ਜਨਹਿਤੈਸ਼ੀ ਫ਼ੈਸਲੇ ਨਾਲ ਸੇਵਾ ਕਾਰਜਾਂ ਨੂੰ ਮਿਲੇਗਾ ਹੁਲਾਰਾ

ਖਨੌਰੀ, 6 ਅਗਸਤ (ਬਲਵਿੰਦਰ ਸਿੰਘ ਥਿੰਦ) - ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅਗਰਵਾਲ ਭਲਾਈ ਬੋਰਡ ਦੇ ਸੂਬਾ ਮੈਂਬਰ ਸੰਜੇ ਸਿੰਗਲਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਗਊਸ਼ਾਲਾਵਾਂ, ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਅਤੇ ਗਊ ਸੇਵਕਾਂ ਲਈ ਵੱਡੀ ਰਾਹਤ ਕਰਾਰ ਦਿੱਤਾ।

ਸੰਜੇ ਸਿੰਗਲਾ ਸੂਬਾ ਮੈਂਬਰ ਅਗਰਵਾਲ ਭਲਾਈ ਬੋਰਡ । 08-08-2026
ਖਨੌਰੀ, 6 ਅਗਸਤ (ਬਲਵਿੰਦਰ ਸਿੰਘ ਥਿੰਦ) - ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅਗਰਵਾਲ ਭਲਾਈ ਬੋਰਡ ਦੇ ਸੂਬਾ ਮੈਂਬਰ ਸੰਜੇ ਸਿੰਗਲਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਗਊਸ਼ਾਲਾਵਾਂ, ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਅਤੇ ਗਊ ਸੇਵਕਾਂ ਲਈ ਵੱਡੀ ਰਾਹਤ ਕਰਾਰ ਦਿੱਤਾ। ਸੰਜੇ ਸਿੰਗਲਾ ਨੇ ਕਿਹਾ ਕਿ ਗਊਸ਼ਾਲਾਵਾਂ ਵਿੱਚ ਬੇਸਹਾਰਾ ਅਤੇ ਆਵਾਰਾ ਪਸ਼ੂਆਂ ਦੀ ਸੰਭਾਲ, ਉਨ੍ਹਾਂ ਲਈ ਚਾਰੇ, ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਵੱਡੇ ਪੱਧਰ ’ਤੇ ਖਰਚਾ ਹੁੰਦਾ ਹੈ। ਅਜਿਹੇ ਵਿੱਚ ਬਿਜਲੀ ਦੇ ਬਿੱਲਾਂ ਤੋਂ ਰਾਹਤ ਮਿਲਣ ਨਾਲ ਗਊਸ਼ਾਲਾ ਪ੍ਰਬੰਧਕਾਂ ਨੂੰ ਵਿੱਤੀ ਸਹੂਲਤ ਮਿਲੇਗੀ ਅਤੇ ਉਹ ਆਪਣੀ ਬਚਤ ਰਾਸ਼ੀ ਨੂੰ ਗਊਆਂ ਦੀ ਦੇਖਭਾਲ ਅਤੇ ਹੋਰ ਲੋਕ ਭਲਾਈ ਦੇ ਕੰਮਾਂ ’ਤੇ ਖਰਚ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਬਿਜਲੀ ਬਿੱਲਾਂ ਨਾਲ ਸਬੰਧਿਤ ਫ਼ੈਸਲਾ ਨਹੀਂ, ਸਗੋਂ ਗਊ ਸੇਵਾ ਅਤੇ ਸਮਾਜ ਸੇਵਾ ਨਾਲ ਜੁੜੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਇਸ ਨਾਲ ਗਊਸ਼ਾਲਾਵਾਂ ਦੇ ਪ੍ਰਬੰਧ ਵਿੱਚ ਲੱਗੇ ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਵਿੱਤੀ ਬੋਝ ਘਟੇਗਾ ਅਤੇ ਉਹ ਹੋਰ ਬਿਹਤਰ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣਗੇ। ਸੰਜੇ ਸਿੰਗਲਾ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਜਨਹਿਤੈਸ਼ੀ ਫ਼ੈਸਲਾ ਸਮਾਜ ਦੇ ਵੱਖ-ਵੱਖ ਵਰਗਾਂ ਲਈ ਰਾਹਤ ਅਤੇ ਖੁਸ਼ੀ ਦਾ ਸੰਦੇਸ਼ ਲੈ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਜਾ ਰਹੇ ਫ਼ੈਸਲਿਆਂ ਨਾਲ ਆਮ ਲੋਕਾਂ ਵਿੱਚ ਵੀ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਫ਼ੈਸਲਾ ਗਊ ਸੇਵਾ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਲਈ ਇੱਕ ਮਹੱਤਵਪੂਰਨ ਸਹਾਰਾ ਸਾਬਤ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਭਵਿੱਖ ਵਿੱਚ ਵੀ ਗਊਸ਼ਾਲਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਲੋਕ ਭਲਾਈ ਵਾਲੇ ਕਦਮ ਚੁੱਕੇਗੀ।
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਅੰਦਰ ਗੂੰਜਿਆ ਖੰਨਾ ਤੋਂ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ’ਚ ਆਉਂਦੇ ‘ਜ਼ਹਿਰੀਲੇ ਪਾਣੀ’ ਦਾ ਮੁੱਦਾ ਅਗਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਦੋ ਦਿਨਾਂ ਸੰਘਰਸ਼ ਦਾ ਕੀਤਾ ਐਲਾਨ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤਿੱਖਾ ਕਰਨ ਦੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।