08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸਰਕਾਰ ਲਗਾਏਗੀ ਸਾਢੇ 19 ਲੱਖ ਬੂਟੇ

ਭਵਾਨੀਗੜ੍ਹ, 7 ਅਗਸਤ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਅਲਪਾਈਨ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਬੋਲੀਆਂ ਪਾ ਕੇ ਗਿੱਧਾ ਪੇਸ਼ ਕੀਤਾ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਤੀਆਂ ਦਾ ਤਿਉਹਾਰ ਮਨਾਇਆ 08-08-2026
ਭਵਾਨੀਗੜ੍ਹ, 7 ਅਗਸਤ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਅਲਪਾਈਨ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਬੋਲੀਆਂ ਪਾ ਕੇ ਗਿੱਧਾ ਪੇਸ਼ ਕੀਤਾ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਸੇ ਨਾਲ ਸਬੰਧਿਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਤੀਆਂ ਦੇ ਰੰਗਾਰੰਗ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੀਂਘਾਂ ਝੂਟਕੇ ਖੂਬ ਆਨੰਦ ਮਾਣਿਆ। ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਉਣ ਮਹੀਨੇ ਦੇ ਰਿਵਾਇਤੀ ਪਕਵਾਨ ਖੀਰ-ਪੂੜਿਆਂ ਦਾ ਸਵਾਦ ਵੀ ਲਿਆ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵਧ ਗਈ। ਇਸ ਮੌਕੇ ਸਕੂਲ ਦੇ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਸਮੇਂ ਦੀ ਮੁੱਖ ਲੋੜ ਹਨ। ਸਕੂਲ ਦੀ ਪ੍ਰਿੰਸੀਪਲ ਰੋਮਾ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਮੈਂਬਰਾਂ ਤੋਂ ਇਲਾਵਾ ਸਕੂਲ ਡਾਇਰੈਕਟਰ ਪਰਮਿੰਦਰ ਕੌਰ ਤੂਰ, ਸਮੂਹ ਅਧਿਆਪਕ ਸਾਹਿਬਾਨ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਦੀ ਸੀ.ਪੀ.ਆਈ.ਐਮ. ਸੰਗਰੂਰ ਵੱਲੋਂ ਹਮਾਇਤ ਕੀਤੀ ਜਾਵੇਗੀ- ਖੇੜੀ ਅਗਲੀ ਖ਼ਬਰ ਰੇਲਵੇ ਪੁਲਿਸ ਨੇ ਸਟੇਸ਼ਨ ਉੱਤੇ ਪਲੇਟਫਾਰਮ ਸਮੇਤ ਗੱਡੀਆਂ ਦੀ ਕੀਤੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।