09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੁਖਵੀਰ ਸਿੰਘ ਮਸੀਹ ਵੈੱਲਫੇਅਰ ਬੋਰਡ ਹਲਕਾ ਅਮਰਗੜ੍ਹ ਦੇ ਚੇਅਰਮੈਨ ਨਿਯੁਕਤ

ਅਮਰਗੜ੍ਹ 8 ਅਗਸਤ (ਪਵਿੱਤਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਰਨ ਅਤੇ ਨਿਰਪੱਖਤਾ ਨਾਲ ਸਾਰੇ ਵਰਗਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸੂਬੇ ਦੇ ਵੱਖ-ਵੱਖ ਹਲਕਿਆਂ ਅੰਦਰ ਮਸੀਹ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ, ਜਿਨਾਂ ਵਿੱਚੋਂ ਸੁਖਵੀਰ ਸਿੰਘ ਜੱਸੀ ਲਾਂਗੜੀਆਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਮਸੀਹ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸੁਖਵੀਰ ਸਿੰਘ ਜੱਸੀ ਲਾਂਗੜੀਆਂ ਚੇਅਰਮੈਨ ਮਸੀਹ ਬੋਰਡ ਹਲਕਾ ਅਮਰਗੜ੍ਹ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ।

ਵਿਧਾਇਕ ਗੱਜਣਮਾਜਰਾ ਨੇ ਕੀਤਾ ਸਨਮਾਨਿਤ ਮਸੀਹ ਵੈਲਫੇਅਰ ਬੋਰਡ ਹਲਕਾ ਅਮਰਗੜ੍ਹ ਦੇ ਚੇਅਰਮੈਨ ਸੁਖਵੀਰ ਸਿੰਘ ਜੱਸੀ ਲਾਂਗੜੀਆਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਪ੍ਰੋਫ਼ੈਸਰ ਜਸਵੰਤ ਸਿੰਘ ਗੱਜਣ ਮਾਜਰਾ, ਜਗਦੀਸ਼ ਸਿੰਘ ਘੁੰਮਣ ਅਤੇ ਹੋਰ। ਤਸਵੀਰ-ਪਵਿੱਤਰ ਸਿੰਘ 09-08-2026
ਅਮਰਗੜ੍ਹ 8 ਅਗਸਤ (ਪਵਿੱਤਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਰਨ ਅਤੇ ਨਿਰਪੱਖਤਾ ਨਾਲ ਸਾਰੇ ਵਰਗਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸੂਬੇ ਦੇ ਵੱਖ-ਵੱਖ ਹਲਕਿਆਂ ਅੰਦਰ ਮਸੀਹ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ, ਜਿਨਾਂ ਵਿੱਚੋਂ ਸੁਖਵੀਰ ਸਿੰਘ ਜੱਸੀ ਲਾਂਗੜੀਆਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਮਸੀਹ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸੁਖਵੀਰ ਸਿੰਘ ਜੱਸੀ ਲਾਂਗੜੀਆਂ ਚੇਅਰਮੈਨ ਮਸੀਹ ਬੋਰਡ ਹਲਕਾ ਅਮਰਗੜ੍ਹ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕਰਦਿਆ ਨਵ ਨਿਯੁਕਤ ਚੇਅਰਮੈਨ ਸੁਖਵੀਰ ਸਿੰਘ ਜੱਸੀ ਲਾਂਗੜੀਆਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮਸੀਹ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ।ਸਾਬਕਾ ਸਰਪੰਚ ਕੁਲਵੰਤ ਸਿੰਘ ਗੱਜਣਮਾਜਰਾ, ਜਗਦੀਸ਼ ਸਿੰਘ ਘੁੰਮਣ, ਸਰਪੰਚ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਹਰਪ੍ਰੀਤ ਸਿੰਘ ਨੰਗਲ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ, ਮਨਪ੍ਰੀਤ ਸਿੰਘ ਮਨੀ ਸਰਪੰਚ ਨੰਗਲ, ਟਰੱਕ ਯੂਨੀਅਨ ਅਮਰਗੜ੍ਹ ਦੇ ਪ੍ਰਧਾਨ ਪ੍ਰਦੀਪ ਜੱਗੀ, ਬਲਾਕ ਸੰਮਤੀ ਮੈਂਬਰ ਚਰਨਜੋਤ ਸਿੰਘ ਰੂਬਲ ਲਾਂਗੜੀਆਂ, ਚੇਅਰਮੈਨ ਮੋਹਨ ਸਿੰਘ ਭੱਟੀਆਂ, ਪੀ.ਏ. ਰਜੀਵ ਕੁਮਾਰ ਤੋਗਾਹੇੜੀ, ਨੰਬਰਦਾਰ ਭੁਪਿੰਦਰ ਸਿੰਘ, ਅਮਨਦੀਪ ਕੌਰ ਸਰਪੰਚ ਲਾਂਗੜੀਆਂ, ਜਗਤਾਰ ਸਿੰਘ ਪੰਚ, ਤਰਨਜੀਤ ਸਿੰਘ ਪੰਚ, ਨਿਰਮਲ ਸਿੰਘ ਪੰਚ, ਸਤਿੰਦਰ ਸਿੰਘ, ਮਲਕੀਤ ਸਿੰਘ ਢੀਂਡਸਾ, ਤੀਰਥ ਸਿੰਘ, ਹਰਕਮਲ ਸਿੰਘ ਢੀਂਡਸਾ, ਬਹਾਦਰ ਸਿੰਘ, ਗੁਰਿੰਦਰ ਸਿੰਘ,ਕਮਲਪ੍ਰੀਤ ਸਿੰਘ,ਅਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਭੱਟੀ , ਸੁਖਦੇਵ ਸਿੰਘ, ਬਲਵੀਰ ਰਾਮ, ਰਣਧੀਰ ਸਿੰਘ ਮੁਹਾਲਾ, ਬਲਜੀਤ ਸਿੰਘ ਆਦੀ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਚੇਅਰਮੈਨ ਸੁਖਵੀਰ ਸਿੰਘ ਜੱਸੀ ਲਾਂਗੜੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕਲਸ਼ ਯਾਤਰਾ ਦਾ ਧੂਰੀ ਹਲਕੇ ਪਿੰਡਾਂ ’ਚ ਭਰਵਾਂ ਸਵਾਗਤ ਅਗਲੀ ਖ਼ਬਰ ਕੁਲਾਰ ਖ਼ੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅੱਪਗ੍ਰੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।