09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਲਸ਼ ਯਾਤਰਾ ਦਾ ਧੂਰੀ ਹਲਕੇ ਪਿੰਡਾਂ ’ਚ ਭਰਵਾਂ ਸਵਾਗਤ

ਧੂਰੀ, 8 ਅਗਸਤ (ਲਖਵੀਰ ਸਿੰਘ ਧਾਂਦਰਾ) - ਭਾਜਪਾ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਸਮਾਗਮ ਨੂੰ ਸਮਰਪਿਤ ਕੱਢੀ ਜਾ ਰਹੀ ਕਲਸ਼ ਯਾਤਰਾ ਦੀ ਲੜੀ ਤਹਿਤ ਧੂਰੀ ਹਲਕੇ ਦੇ ਪਿੰਡਾਂ ਵਿੱਚ ਯਾਤਰਾ ਦਾ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ। ਯਾਤਰਾ ਦਾ ਪ੍ਰਬੰਧ ਭਾਜਪਾ ਦੇ ਸੀਨੀਅਰ ਆਗੂ ਪ੍ਰੋ.

ਅਜੀਤ ਡੈਸਕ 09-08-2026
ਧੂਰੀ, 8 ਅਗਸਤ (ਲਖਵੀਰ ਸਿੰਘ ਧਾਂਦਰਾ) - ਭਾਜਪਾ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਸਮਾਗਮ ਨੂੰ ਸਮਰਪਿਤ ਕੱਢੀ ਜਾ ਰਹੀ ਕਲਸ਼ ਯਾਤਰਾ ਦੀ ਲੜੀ ਤਹਿਤ ਧੂਰੀ ਹਲਕੇ ਦੇ ਪਿੰਡਾਂ ਵਿੱਚ ਯਾਤਰਾ ਦਾ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ। ਯਾਤਰਾ ਦਾ ਪ੍ਰਬੰਧ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਓਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੀਤਾ ਗਿਆ। ਦੂਜੇ ਪੜਾਅ ਦੌਰਾਨ ਪਿੰਡਾਂ ਵਿੱਚੋਂ ਹੁੰਦੀ ਹੋਈ ਯਾਤਰਾ ਪਿੰਡ ਕਹੇਰੂ, ਘਨੋਰ ਖੁਰਦ, ਲੱਡਾ, ਕਿਲ੍ਹਾਂ ਹਕੀਮਾਂ, ਬਾਲੀਆਂ, ਕੁੰਭੜਵਾਲ, ਰੰਗੀਆਂ, ਬਰੜਵਾਲ, ਧਾਂਦਰਾ, ਸੇਰਪੁਰ ਸੋਢੀਆ, ਮਾਨਾ ਕੰਧਾਰਗੜ ਛੰਨਾ ਅਤੇ ਪਿੰਡ ਮੀਮਸਾ `ਚ ਸਮਾਪਤ ਹੋਈ। ਇਸ ਮੌਕੇ ਪ੍ਰੋ. ਓਂਕਾਰ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸੱਚ, ਭਾਈਚਾਰੇ, ਆਪਸੀ ਸਾਂਝ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਕਲਸ਼ ਯਾਤਰਾ ਹਲਕਾ ਧੂਰੀ ਦੇ ਸਾਰੇ ਪਿੰਡਾਂ ਵਿੱਚ ਪਹੁੰਚਾਈ ਜਾਵੇਗੀ ਅਤੇ ਅਗਸਤ ਦੇ ਅੰਤ ‘ਚ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਭਾਜਪਾ ਆਗੂ ਅੰਮ੍ਰਿਤ ਬਰਾੜ, ਅਮੀਰ ਸਿੰਘ, ਪਰਮਜੀਤ ਸਿੰਘ ਭਿੰਦੀ, ਨਰਪਿੰਦਰ ਸਿੰਘ ਗੋਰਾ, ਨਿਰਭੈ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਆਗੂ, ਵਰਕਰ ਅਤੇ ਸੰਗਤ ਹਾਜ਼ਰ ਸਨ।
ਪਿਛਲੀ ਖ਼ਬਰ ਛੋਟੇ ਬੱਚਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸੁਖਵੀਰ ਸਿੰਘ ਮਸੀਹ ਵੈੱਲਫੇਅਰ ਬੋਰਡ ਹਲਕਾ ਅਮਰਗੜ੍ਹ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।