10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜੰਡਾਲੀ ਖੁਰਦ ਵਿਖੇ ‘ਸੀ.ਐਮ. ਦੀ ਯੋਗਸ਼ਾਲਾ ਵਿੱਚ ਵੱਡੀ ਗਿਣਤੀ ਔਰਤਾਂ ਪਾ ਰਹੀਆਂ ਰੋਗਾਂ ਤੋਂ ਰਾਹਤ

ਅਹਿਮਦਗੜ, 9 ਅਗਸਤ (ਸੁਖਜੀਤ ਸਿੰਘ ਖੇੜਾ) - ਪੰਜਾਬ ਸਰਕਾਰ ਦੇ ਲੋਕ-ਭਲਾਈ ਉਪਰਾਲੇ “ਸੀਐਮ ਦੀ ਯੋਗਸ਼ਾਲਾ” ਤਹਿਤ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਯੋਗਾ ਗਤੀਵਿਧੀਆਂ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 64 ਯੋਗਾ ਟ੍ਰੇਨਰਾਂ ਦੀ ਰਹਿਨੁਮਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੁੱਲ 311 ਯੋਗਾ ਕਲਾਸਾਂ ਨਿਯਮਿਤ ਤੌਰ ‘ਤੇ ਚੱਲ ਰਹੀਆਂ ਹਨ।

ਅਜੀਤ ਡੈਸਕ 10-08-2026
ਅਹਿਮਦਗੜ, 9 ਅਗਸਤ (ਸੁਖਜੀਤ ਸਿੰਘ ਖੇੜਾ) - ਪੰਜਾਬ ਸਰਕਾਰ ਦੇ ਲੋਕ-ਭਲਾਈ ਉਪਰਾਲੇ “ਸੀਐਮ ਦੀ ਯੋਗਸ਼ਾਲਾ” ਤਹਿਤ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਯੋਗਾ ਗਤੀਵਿਧੀਆਂ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 64 ਯੋਗਾ ਟ੍ਰੇਨਰਾਂ ਦੀ ਰਹਿਨੁਮਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੁੱਲ 311 ਯੋਗਾ ਕਲਾਸਾਂ ਨਿਯਮਿਤ ਤੌਰ ‘ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਲਗਭਗ 10500 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚੋਂ 2500 ਤੋਂ ਵੱਧ ਲੋਕ ਹਰ ਰੋਜ਼ ਯੋਗ ਅਭਿਆਸ ਕਰ ਰਹੇ ਹਨ। ਇਸ ਉਪਰਾਲੇ ਨਾਲ ਨਾ ਸਿਰਫ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧੀ ਹੈ, ਸਗੋਂ ਕਈ ਲੋਕਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲੀ ਹੈ। ਇਸੇ ਤਹਿਤ ਜੰਡਾਲੀ ਖੁਰਦ ਵਿੱਚ ਟ੍ਰੇਨਰ ਅਮਨਦੀਪ ਕੌਰ ਦੀ ਅਗਵਾਈ ਹੇਠ ਲੱਗ ਰਹੀ ਯੋਗਾ ਕਲਾਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਭਾਗ ਲੈ ਰਹੀਆਂ ਹਨ। ਭਾਗ ਲੈਣ ਵਾਲੀ ਮਨਜੀਤ ਕੌਰ ਨੇ ਦੱਸਿਆ ਕਿ ਕਮਰ ਦਰਦ ਨਾਲ ਪੀੜਤ ਹੋਣ ਦੇ ਬਾਵਜੂਦ ਯੋਗਾ ਕਰਨ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਜਸਵੀਰ ਕੌਰ ਨੇ ਲੱਤਾਂ ਅਤੇ ਜੋੜਾਂ ਦੇ ਦਰਦ ਵਿੱਚ ਸੁਧਾਰ ਮਹਿਸੂਸ ਕੀਤਾ, ਜਦਕਿ ਪਰਮਜੀਤ ਕੌਰ, ਜੋ ਸ਼ੂਗਰ ਦੀ ਸਮੱਸਿਆ ਨਾਲ ਪੀੜਤ ਸੀ, ਨੇ ਵੀ ਆਪਣੇ ਸਿਹਤ ਵਿੱਚ ਸਪੱਸ਼ਟ ਸੁਧਾਰ ਦੀ ਗੱਲ ਸਾਂਝੀ ਕੀਤੀ। ਨਿਰਮਲ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ, ਤਾਂ ਜੋ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਜੀਵਿਆ ਜਾ ਸਕੇ।
ਪਿਛਲੀ ਖ਼ਬਰ ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਡਾਕਟਰ ਹਰਮਨ ਮੰਡੇਰ ਇੰਗਲੈਂਡ ਵੱਲੋਂ ਲਾਈਵ ਸੀ.ਪੀ.ਆਰ ਬਾਰੇ ਅਗਲੀ ਖ਼ਬਰ ਪੰਜਾਬ ਵਿੱਚ ਤਿੰਨ ਡਿਜੀਟਲ ਯੂਨੀਵਰਸਿਟੀਆਂ ਖੁੱਲ੍ਹਣ ਨਾਲ ਪੰਜਾਬ ਦੀ ਉਚੇਰੀ ਸਿੱਖਿਆ ਸਮੇਂ ਦੀ ਹਾਣੀ ਬਣੇਗੀ - ‘ਆਪ’ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।