10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਡਾਕਟਰ ਹਰਮਨ ਮੰਡੇਰ ਇੰਗਲੈਂਡ ਵੱਲੋਂ ਲਾਈਵ ਸੀ.ਪੀ.ਆਰ ਬਾਰੇ

ਮਲੇਰਕੋਟਲਾ, 9 ਅਗਸਤ (ਮੁਹੰਮਦ ਹਨੀਫ਼ ਥਿੰਦ) - ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਇਕ ਜਾਗਰੂਕਤਾ ਅਤੇ ਪ੍ਰੇਰਨਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਇੰਗਲੈਂਡ ਦੀ ਧਰਤੀ ‘ਤੇ ਸੇਵਾ ਨਿਭਾਅ ਰਹੇ ਡਾਕਟਰ ਹਰਮਨ ਮੰਡੇਰ ਨੇ ਕੀਤਾ।

ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੀ.ਪੀ.ਆਰ. ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਮਨ ਮੰਡੇਰ ਇੰਗਲੈਂਡ। ਤਸਵੀਰ: ਮੁਹੰਮਦ ਹਨੀਫ਼ ਥਿੰਦ ਹਰਪਾਲ ਸਿੰਘ ਚੀਮਾ। 10-08-2026
ਮਲੇਰਕੋਟਲਾ, 9 ਅਗਸਤ (ਮੁਹੰਮਦ ਹਨੀਫ਼ ਥਿੰਦ) - ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਇਕ ਜਾਗਰੂਕਤਾ ਅਤੇ ਪ੍ਰੇਰਨਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਇੰਗਲੈਂਡ ਦੀ ਧਰਤੀ ‘ਤੇ ਸੇਵਾ ਨਿਭਾਅ ਰਹੇ ਡਾਕਟਰ ਹਰਮਨ ਮੰਡੇਰ ਨੇ ਕੀਤਾ। ਡਾਕਟਰ ਹਰਮਨ ਮੰਡੇਰ ਨੇ ਲਾਈਵ ਸੀ.ਪੀ.ਆਰ ਵਿਸ਼ੇ ਤੇ ਵਿਸਥਾਰਿਤ ਸੈਮੀਨਾਰ ਦਿੰਦਿਆਂ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਐਮਰਜੈਂਸੀ ਸਥਿਤੀ ‘ਚ ਕਿਸੇ ਵਿਅਕਤੀ ਦੀ ਜਾਨ ਬਚਾਉਣ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਿਲ ਦਾ ਦੌਰਾ ਪੈਣ, ਸਾਹ ਰੁਕਣ ਜਾਂ ਹੋਰ ਐਮਰਜੈਂਸੀ ਸਥਿਤੀ ਸਮੇਂ ਕਿਸੇ ਵਿਅਕਤੀ ਦੀ ਜਾਨ ਬਚਾਉਣ ਬਾਰੇ ਪ੍ਰੈਕਟੀਕਲ ਡੈਮੋ ਰਾਹੀਂ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿਚ ਵਿਦਿਆਰਥੀ ਅਤੇ ਅਧਿਆਪਕਾਂ ਨੇ ਜੀਵਨ ਰੱਖਿਆ ਨਾਲ ਸੰਬੰਧਿਤ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ ਸੈਮੀਨਾਰ ਦੇ ਅੰਤ ਵਿਚ ਵਿਦਿਆਰਥੀਆਂ ਨੇ ਸਹੁੰ ਚੁੱਕੀ ਕਿ ਜੇਕਰ ਭਵਿੱਖ ਵਿਚ ਉਨ੍ਹਾਂ ਨੂੰ ਕਿਸੇ ਵੀ ਜਾਨ ਬਚਾਉਣ ਦਾ ਮੌਕਾ ਮਿਲਦਾ ਹੈ ਤਾਂ ਉਹ ਸੀ.ਪੀ.ਆਰ. ਦੀ ਵਰਤੋਂ ਕਰਦੇ ਹੋਏ ਪੂਰੀ ਕੋਸ਼ਿਸ਼ ਕਰਨਗੇ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਅੰਤ ਵਿਚ ਸਕੂਲ ਪ੍ਰਿੰਸੀਪਲ ਪਰਮਿੰਦਰ ਕੌਰ ਗਰੇਵਾਲ ਅਤੇ ਮੈਨੇਜਮੈਂਟ ਮੈਂਬਰ ਖੁਸ਼ਪ੍ਰੀਤ ਕੌਰ ਵੱਲੋਂ ਡਾਕਟਰ ਹਰਮਨ ਮੰਡੇਰ ਦਾ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਡਾਕਟਰ ਹਰਮਨ ਮੰਡੇਰ ਦੇ ਜੀਵਨ ਤੋਂ ਸਿੱਖਿਆ ਲੈ ਕੇ ਉਨ੍ਹਾਂ ਦੀ ਤਰ੍ਹਾਂ ਮਿਹਨਤ ਤੇ ਸੇਵਾ ਭਾਵਨਾ ਵਾਲੇ ਬਣਨਾ ਚਾਹੀਦਾ ਹੈ।
ਪਿਛਲੀ ਖ਼ਬਰ ਅਮਰਿੰਦਰ ਸਿੰਘ ਮੰਡੀਆਂ ਪੁਨਰ ਸੁਰਜੀਤ ਅਕਾਲੀ ਦਲ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜੰਡਾਲੀ ਖੁਰਦ ਵਿਖੇ ‘ਸੀ.ਐਮ. ਦੀ ਯੋਗਸ਼ਾਲਾ ਵਿੱਚ ਵੱਡੀ ਗਿਣਤੀ ਔਰਤਾਂ ਪਾ ਰਹੀਆਂ ਰੋਗਾਂ ਤੋਂ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।