11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ਿਲ੍ਹਾ ਸੰਗਰੂਰ ਵਿੱਚ ਵੋਟਰ ਸੂਚੀਆਂ ਵਿੱਚੋਂ 56,486 ਨਾਵਾਂ ਉੱਤੇ ਵੱਜੀ ਲਕੀਰ ਜ਼ਿਲ੍ਹੇ ਵਿੱਚ ਰਜਿਸਟਰਡ ਵੋਟਰਾਂ ਦੀ ਗਿਣਤੀ ਘਟ ਕੇ 8,64,592 ਰਹਿ ਗਈ

ਸੰਗਰੂਰ, 10 ਅਗਸਤ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) – ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ 56,486 ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚ ਕੱਟ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਅੱਜ ਇੱਥੇ ਪ੍ਰੈੱਸ ਕਾਨਫੰਰਸ ਦੌਰਾਨ ਦੱਸਿਆ ਇਸ ਜ਼ਿਲ੍ਹਾ ਵਿੱਚ 9,18,078 ਵੋਟਰ ਰਜਿਸਟਰਡ ਸਨ ਜਿਨ੍ਹਾਂ ਵਿੱਚੋਂ 56,486 ਨਾਂ ਕੱਟ ਜਾਣ ਕਾਰਨ ਹੁਣ ਇਹ ਗਿਣਤੀ ਘੱਟ ਕੇ 8,64,592 ਰਹਿ ਗਈ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ। ਤਸਵੀਰ – ਮੁਕੇਸ਼ ਕੁਮਾਰ 11-08-2026
ਸੰਗਰੂਰ, 10 ਅਗਸਤ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) – ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ 56,486 ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚ ਕੱਟ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਅੱਜ ਇੱਥੇ ਪ੍ਰੈੱਸ ਕਾਨਫੰਰਸ ਦੌਰਾਨ ਦੱਸਿਆ ਇਸ ਜ਼ਿਲ੍ਹਾ ਵਿੱਚ 9,18,078 ਵੋਟਰ ਰਜਿਸਟਰਡ ਸਨ ਜਿਨ੍ਹਾਂ ਵਿੱਚੋਂ 56,486 ਨਾਂ ਕੱਟ ਜਾਣ ਕਾਰਨ ਹੁਣ ਇਹ ਗਿਣਤੀ ਘੱਟ ਕੇ 8,64,592 ਰਹਿ ਗਈ ਹੈ। ਉਨ੍ਹਾਂ ਵੇਰਵਾ ਦਿੰਦਿਆਂ ਦੱਸਿਆ ਕਿ 23,849 ਵੋਟਰਾਂ ਦੀ ਮੌਤ ਹੋ ਚੁੱਕੀ ਹੈ, 18,726 ਵੋਟਰਾਂ ਆਪਣੀ ਰਿਹਾਇਸ਼ ਪੱਕੇ ਤੌਰ ਉੱਤੇ ਬਦਲੀ ਹੈ, 7,802 ਵੋਟਰਾਂ ਦਾ ਪਤਾ ਨਹੀਂ ਲੱਗ ਸਕਿਆ, 3066 ਡੁਪਲੀਕੇਟ ਵੋਟਰ ਪਏ ਗਏ ਅਤੇ 43 ਵੋਟਰਾਂ ਨੇ ਗਣਨਾ ਫਾਰਮ ਉੱਤੇ ਦਸਤਖਤ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ ਸਾਰੇ ਬੀ.ਐਲ.ਓਜ਼, ਵੱਲੋਂ ਘਰ –ਘਰ ਜਾ ਕੇ ਗਣਨਾ ਫਾਰਮਾਂ ਦੀ ਪੜਤਾਲ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੱਟੇ ਹੋਏ ਨਾਮ 13 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ 1,68,830, ਦਿੜ੍ਹਬਾ ਵਿੱਚ 1,78,954, ਸੁਨਾਮ ਵਿੱਚ 1,88,631, ਧੂਰੀ ਵਿੱਚ 1,54,021 ਅਤੇ ਸੰਗਰੂਰ ਵਿੱਚ 1,74,156 ਵੋਟਰ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਵੋਟਰ ਸੂਚੀ ਵਿੱਚ ਆਪਣੇ ਨਾਮ ਸਬੰਧੀ ਕੋਈ ਦਾਅਵਾ ਜਾਂ ਇਤਰਾਜ਼ ਕਰਨਾ ਹੈ ਤਾਂ 13 ਅਗਸਤ ਤੋਂ 12 ਸਤੰਬਰ ਤੱਕ ਕਰ ਸਕਦਾ ਹੈ ਅਤੇ ਇਨ੍ਹਾਂ ਦਾ ਨਿਪਟਾਰਾ 8 ਅਕਤੂਬਰ ਕੀਤਾ ਜਾਵੇਗਾ। ਇਸ ਤੋਂ ਬਾਅਦ 12 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ।
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਲੀਡਰਸ਼ਿਪ ਦੀ ਫੇਰੀ ਤੋਂ ਬਾਅਦ ਹਲਕਾ ਅਮਰਗੜ੍ਹ ਦੇ ‘ਸਿਆਸੀ ਸਮੀਕਰਨ’ ਬਦਲਣ ਲੱਗੇ ਅਗਲੀ ਖ਼ਬਰ ਡੀ.ਆਈ.ਜੀ. ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਰੇਲਵੇ ਸਟੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।