ਪਿੰਡ ਕੋਲਸੇੜੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ) - ਪਿੰਡ ਕੋਲਸੇੜੀ ਦੀ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਜਗਰੂਪ ਸਿੰਘ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਦੌਰਾਨ ਔਰਤਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਝਲਕੀਆਂ ਪੇਸ਼ ਕਰਦਿਆਂ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ) - ਪਿੰਡ ਕੋਲਸੇੜੀ ਦੀ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਜਗਰੂਪ ਸਿੰਘ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਦੌਰਾਨ ਔਰਤਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਝਲਕੀਆਂ ਪੇਸ਼ ਕਰਦਿਆਂ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।ਇਸ ਮੌਕੇ ਔਰਤਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸਜ-ਧਜ ਕੇ ਸ਼ਿਰਕਤ ਕੀਤੀ। ਤੀਆਂ ਨਾਲ ਸਬੰਧਤ ਰਵਾਇਤੀ ਗਤੀਵਿਧੀਆਂ, ਗਿੱਧਾ ਅਤੇ ਲੋਕ-ਗੀਤਾਂ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਜੀਵੰਤ ਕੀਤਾ ਗਿਆ। ਸਮਾਗਮ ਦੌਰਾਨ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।ਸਰਪੰਚ ਜਗਰੂਪ ਸਿੰਘ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਦਾ ਅਹਿਮ ਹਿੱਸਾ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਮਹਿਲਾਵਾਂ ਨੂੰ ਆਪਸੀ ਮਿਲਵਰਤਣ ਅਤੇ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।