ਸਮਾਗਮ ਦੌਰਾਨ ਰਾਗੀ ਜਥਿਆਂ ਨੇ ਲਾਈ ਗੁਰਬਾਣੀ ਕੀਰਤਨ ਦੀ ਛਹਿਬਰ
ਸੰਗਰੂਰ, 11 ਅਗਸਤ (ਚੌਧਰੀ ਨੰਦ ਲਾਲ ਗਾਂਧੀ) – ਸਰਬ-ਸਾਂਝੀ ਸੇਵਾ ਸੁਸਾਇਟੀ ਵੱਲੋਂ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਕੀਰਤਨ ਦਰਬਾਰ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ, ਡਾ. ਸੁਮਿੰਦਰ ਸਿੰਘ, ਹਰਜੀਤ ਸਿੰਘ ਢੀਂਗਰਾ, ਸੁਰਿੰਦਰ ਪਾਲ ਸਿੰਘ ਸਿਦਕੀ, ਰਣਜੀਤ ਸਿੰਘ ਬੱਬੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ ਜਨਰਲ ਸਕੱਤਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ।
ਸ
ਸਰਬ-ਸਾਂਝੀ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਦੀ ਇਕ ਝਲਕ। ਤਸਵੀਰ: ਮੁਕੇਸ਼ ਕੁਮਾਰ
12-08-2026
ਸੰਗਰੂਰ, 11 ਅਗਸਤ (ਚੌਧਰੀ ਨੰਦ ਲਾਲ ਗਾਂਧੀ) – ਸਰਬ-ਸਾਂਝੀ ਸੇਵਾ ਸੁਸਾਇਟੀ ਵੱਲੋਂ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਕੀਰਤਨ ਦਰਬਾਰ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ, ਡਾ. ਸੁਮਿੰਦਰ ਸਿੰਘ, ਹਰਜੀਤ ਸਿੰਘ ਢੀਂਗਰਾ, ਸੁਰਿੰਦਰ ਪਾਲ ਸਿੰਘ ਸਿਦਕੀ, ਰਣਜੀਤ ਸਿੰਘ ਬੱਬੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ ਜਨਰਲ ਸਕੱਤਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਗੁਰਮੀਤ ਸਿੰਘ ਸਾਹਨੀ ਦੇ ਸਟੇਜ ਸੰਚਾਲਨ ਅਧੀਨ ਸਮਾਗਮ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਨੇ ਕੀਤੀ। ਉਪਰੰਤ ਭਾਈ ਓਮਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ ਜਥੇ ਨੇ ਸਾਵਣ ਮਹੀਨੇ ਦੇ ਸ਼ਬਦ ਨਾਲ ਸ਼ੁਰੂਆਤ ਕਰਦਿਆਂ ਬੇਅੰਤ ਸ਼ਬਦਾਂ ਦਾ ਗਾਇਨ ਕਰਦਿਆਂ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ ਜਿਸ ਨਾਲ ਸੰਗਤਾਂ ਮੰਤਰ ਮੁਗਧ ਹੋ ਗਈਆਂ। ਸਮਾਗਮ ਲਈ ਹਰਭਜਨ ਸਿੰਘ ਭੱਟੀ, ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਹਰਿੰਦਰਵੀਰ ਸਿੰਘ, ਜਸਵੀਰ ਸਿੰਘ ਪਿੰਕਾ ਦੀ ਅਗਵਾਈ ਵਿੱਚ ਭਾਈ ਘਨੱਈਆ ਜੀ ਸੇਵਾ ਦਲ, ਜਸਵਿੰਦਰ ਸਿੰਘ ਸਾਹਨੀ, ਗੁਰਪ੍ਰੀਤ ਸਿੰਘ ਰੌਬਿਨ, ਬਲਜਿੰਦਰ ਸਿੰਘ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ, ਰਾਜ ਕੁਮਾਰ ਰਾਜੂ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ। ਜਥਿਆਂ, ਇਸਤਰੀ ਸਤਿਸੰਗ ਸਭਾ ਪ੍ਰਧਾਨ ਸਵਰਨ ਕੌਰ ਅਤੇ ਸਹਿਯੋਗੀਆਂ ਨੂੰ ਸਮਾਗਮ ਪ੍ਰਬੰਧਕਾਂ ਦੇ ਨਾਲ ਵਰਿੰਦਰਜੀਤ ਸਿੰਘ ਬਜਾਜ, ਸੁਭਾਸ਼ ਕੁਮਾਰ, ਜਸਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ ਗੋਲਡੀ, ਗੁਰਿੰਦਰ ਸਿੰਘ ਗੁਜਰਾਲ, ਰਾਜਬੀਰ ਸਿੰਘ , ਸੁੰਦਰ ਸਿੰਘ ਹੈੱਡ ਗ੍ਰੰਥੀ, ਪਰਵਿੰਦਰ ਕੌਰ, ਰੇਖਾ ਰਾਣੀ ਆਦਿ ਨੇ ਸਨਮਾਨ ਚਿੰਨ੍ਹ ਭੇਂਟ ਕੀਤੇ। ਇਸ ਮੌਕੇ ਤੇ ਮਨੀ ਕਥੂਰੀਆ ਨਗਰ ਕੌਂਸਲਰ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਵੱਲੋਂ ਹਰਦੀਪ ਸਿੰਘ ਸਾਹਨੀ, ਮਨਪ੍ਰੀਤ ਸਿੰਘ ਸੇਠੀ, ਗਗਨਦੀਪ ਸਿੰਘ ਗੱਗੀ, ਭਾਈ ਮਨਦੀਪ ਸਿੰਘ ਮੁਰੀਦ, ਬਲਵੰਤ ਸਿੰਘ ਭਿੱਖੀ, ਕੁਲਜੀਤ ਸਿੰਘ ਸਿੱਧੂ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਲਖਵੀਰ ਸਿੰਘ ਲੱਖਾ, ਹਰਮਨਜੀਤ ਸਿੰਘ, ਨਰਿੰਦਰ ਸਿੰਘ ਬੱਬੂ, ਰਾਵਿੰਦਰ ਸਿੰਘ, ਭੁਪਿੰਦਰ ਸਿੰਘ, ਦਮਨਜੀਤ ਸਿੰਘ, ਜਸਵਿੰਦਰ ਸਿੰਘ, ਗੁਰਕੰਵਲ ਸਿੰਘ ਅਤੇ ਵੱਖ ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।