13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਭਵਾਨੀਗੜ੍ਹ ’ਚ 15 ਨੂੰ

ਭਵਾਨੀਗੜ੍ਹ, 12 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤਵਲੋਂ 15 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਸਬੰਧੀ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ । ਇਸ ਮੀਟਿੰਗ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ 20 ਅਗਸਤ ਨੂੰ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ।

ਬਾਬੂ ਪ੍ਰਕਾਸ਼ ’ਚੰਦ ਗਰਗ ਦੀ ਤਸਵੀਰ। 13-08-2026
ਭਵਾਨੀਗੜ੍ਹ, 12 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤਵਲੋਂ 15 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਸਬੰਧੀ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ । ਇਸ ਮੀਟਿੰਗ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ 20 ਅਗਸਤ ਨੂੰ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ । ਬਾਬੂ ਗਰਗ ਨੇ ਦੱਸਿਆ ਕਿ ਇਸ ਮੌਕੇ ਪਾਰਟੀ ਵੱਲੋਂ ਨਿਯੁਕਤ ਕੀਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ ਅਤੇ ਸ਼ਹਿਰੀ), ਸਰਕਲ ਪ੍ਰਧਾਨ (ਦਿਹਾਤੀ ਅਤੇ ਸ਼ਹਿਰੀ), ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ਸੰਤ ਬਾਬਾ ਕੁਲਦੀਪ ਸਿੰਘ ਘੁਲਾਲ ਵਾਲਿਆਂ ਦੀ 17ਵੀਂ ਬਰਸੀ ਅੱਜ ਅਗਲੀ ਖ਼ਬਰ ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।