14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੇਲ੍ਹ ਭਰੋ ਅੰਦੋਲਨ ਮੌਕੇ ਕਿਸਾਨ ਦੀ ਹੋਈ ਮੌਤ ਨੂੰ ਲੈ ਕੇ ਪੀੜਤ ਪਰਿਵਾਰ ਲਈ ਮੰਗਿਆ ਮੁਆਵਜ਼ਾ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਤੇ ਦਿਨੀ ਕੀਤੇ ਜੇਲ ਭਰੋ ਅੰਦੋਲਨ ਦੌਰਾਨ ਚੱਕਰ ਆਉਣ ਕਾਰਨ ਡਿੱਗੇ ਕਿਸਾਨ ਦੀ ਮੌਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨ ਦੇ ਪਰਿਵਾਰ ਲਈ ਮੁਆਵਜ਼ਾ ਤੇ ਨੌਕਰੀ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਕਰਨੈਲ ਸਿੰਘ (72) ਵਾਸੀ ਗਗੜਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸੰਬੰਧਿਤ ਸੀ ਅੰਦੋਲਨ ਦੌਰਾਨ ਚੱਕਰ ਆਉਣ ਤੇ ਡਿੱਗਣ ਤੋਂ ਬਾਅਦ ਉਸ ਨੂੰ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਅਜੀਤ ਡੈਸਕ 14-08-2026
ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਤੇ ਦਿਨੀ ਕੀਤੇ ਜੇਲ ਭਰੋ ਅੰਦੋਲਨ ਦੌਰਾਨ ਚੱਕਰ ਆਉਣ ਕਾਰਨ ਡਿੱਗੇ ਕਿਸਾਨ ਦੀ ਮੌਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨ ਦੇ ਪਰਿਵਾਰ ਲਈ ਮੁਆਵਜ਼ਾ ਤੇ ਨੌਕਰੀ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਕਰਨੈਲ ਸਿੰਘ (72) ਵਾਸੀ ਗਗੜਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸੰਬੰਧਿਤ ਸੀ ਅੰਦੋਲਨ ਦੌਰਾਨ ਚੱਕਰ ਆਉਣ ਤੇ ਡਿੱਗਣ ਤੋਂ ਬਾਅਦ ਉਸ ਨੂੰ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਕਿਸਾਨ ਆਗੂਆਂ ਨੇ ਪਰਿਵਾਰ ਲਈ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਲਈ ਨੌਕਰੀ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੇ ਅੰਦਰ ਜੱਸੀ ਮੰਨਵੀਂ ਵੱਲੋਂ ‘ਟਕਸਾਲੀ ਅਕਾਲੀ ਕੇਡਰ’ ਨੂੰ ਲਾਮਬੰਦ ਕਰਨ ਦੀ ਮੁਹਿੰਮ ਤੇਜ਼ ਸੇਵਾ ਕੇਂਦਰ... ਅਗਲੀ ਖ਼ਬਰ ਅਕਾਲੀ ਆਗੂ ਬਧੇਸ਼ਾ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।