14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨੰਬਰਦਾਰਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਆਲੋਅਰਖ਼ ਦੀ ਅਗਵਾਈ ਵਿਚ ਹੋਈ, ਜਿਸ ਵਿਚ ਨੰਬਰਦਾਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਨਾ ਕਰਨ ’ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪਾਇਆ ਗਿਆ। ਮੀਟਿੰਗ ਸਬੰਧੀ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਨੰਬਰਦਾਰ ਕਾਕੜਾ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਮਾਲ ਮੰਤਰੀ ਨਾਲ ਮੀਟਿੰਗ ਕੀਤੀ ਸੀ, ਜਿਸ ਵਿਚ ਉਨ੍ਹਾਂ ਨੰਬਰਦਾਰਾਂ ਦਾ ਮਾਣ ਭੱਤਾ 4 ਹਜਾਰ ਰੁਪਏ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਹ ਮਾਣ ਭੱਤਾ ਅਜੇ ਤੱਕ ਚਾਲੂ ਨਹੀਂ ਕੀਤਾ।

ਅਜੀਤ ਡੈਸਕ 14-08-2026
ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਆਲੋਅਰਖ਼ ਦੀ ਅਗਵਾਈ ਵਿਚ ਹੋਈ, ਜਿਸ ਵਿਚ ਨੰਬਰਦਾਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਨਾ ਕਰਨ ’ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪਾਇਆ ਗਿਆ। ਮੀਟਿੰਗ ਸਬੰਧੀ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਨੰਬਰਦਾਰ ਕਾਕੜਾ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਮਾਲ ਮੰਤਰੀ ਨਾਲ ਮੀਟਿੰਗ ਕੀਤੀ ਸੀ, ਜਿਸ ਵਿਚ ਉਨ੍ਹਾਂ ਨੰਬਰਦਾਰਾਂ ਦਾ ਮਾਣ ਭੱਤਾ 4 ਹਜਾਰ ਰੁਪਏ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਹ ਮਾਣ ਭੱਤਾ ਅਜੇ ਤੱਕ ਚਾਲੂ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਨੰਬਰਦਾਰ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਵੱਲ ਦੇਖ਼ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖ਼ਿਆ ਕੀਤਾ ਜਾ ਰਿਹਾ ਹੈ, ਜਿਸ ਕਰਕੇ ਨੰਬਰਦਾਰਾਂ ਵਿਚ ਰੋਸ ਦੀ ਲਹਿਰ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ, ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਨੰਬਰਦਾਰ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋ ਜਾਣਗੇ। ਇਸ ਮੌਕੇ ’ਤੇ ਯੂਨੀਅਨ ਆਗੂਆਂ ਨੇ ਯੂਨੀਅਨ ਵਿਚ ਨਿਯੁਕਤ ਹੋਏ ਸੁਰਜੀਤ ਸਿੰਘ ਨਰੈਣਗੜ੍ਹ ਨੂੰ ਸਨਮਾਨਿਤ ਕੀਤਾ। ਮੀਟਿੰਗ ਦੌਰਾਨ ਉਕਤ ਤੋਂ ਇਲਾਵਾ ਗੁਰਜੀਤ ਸਿੰਘ ਭਵਾਨੀਗੜ੍ਹ, ਗੁਰਪ੍ਰੀਤ ਸਿੰਘ ਕੰਧੋਲਾ, ਕਰਨੈਲ ਸਿੰਘ, ਸੁਰਜੀਤ ਸਿੰਘ ਝਨੇੜੀ, ਜੋਰਾ ਸਿੰਘ ਆਲੋਅਰਖ਼, ਹਰਵਿੰਦਰ ਸਿੰਘ, ਲਛਮਣ ਸਿੰਘ ਸੰਘਰੇੜੀ, ਗੁਰਦੇਵ ਸਿੰਘ ਬਾਸੀਅਰਖ਼, ਸੁਰਜੀਤ ਸਿੰਘ ਨਰੈਣਗੜ੍ਹ, ਰਾਮ ਸਰੂਪ ਸਿੰਘ, ਜਗਦੇਵ ਸਿੰਘ ਬਲਿਆਲ, ਸੁਰਜਨ ਸਿੰਘ ਬਾਲਦ ਖ਼ੁਰਦ, ਨਰੇਸ਼ ਕੁਮਾਰ ਬਲਿਆਲ, ਬਲਵੀਰ ਸਿੰਘ ਬਾਲਦ ਕਲ੍ਹਾਂ, ਲਖਵੀਰ ਸਿੰਘ ਫਤਿਹਗੜ੍ਹ ਭਾਦਸੋਂ, ਗੁਰਚਰਨ ਸਿੰਘ ਬੀਂਬੜ੍ਹੀ, ਲਖਵੀਰ ਸਿੰਘ ਨਦਾਮਪੁਰ, ਭੀਮ ਸਿੰਘ ਰੇਤਗੜ੍ਹ, ਜਸਵਿੰਦਰ ਸਿੰਘ ਕਾਕੜਾ, ਜੀਤ ਸਿੰਘ ਕਾਕੜਾ, ਨਰਿੰਦਰ ਸਿੰਘ ਮਹਿਸਮਪੁਰ, ਭੁਪਿੰਦਰ ਸਿੰਘ ਸੰਜੂਮਾਂ, ਮੰਜੂਰ ਸਿੰਘ, ਗੁਰਭੇਜ ਸਿੰਘ ਤੁਰੀ, ਮਾਲਵਿੰਦਰ ਸਿੰਘ ਦਿਆਲਗੜ੍ਹ, ਗੁਰਤੇਜ ਸਿੰਘ ਬਖੋਪੀਰ, ਪਵਨਜੀਤ ਸਿੰਘ ਭਵਾਨੀਗੜ੍ਹ, ਅਜੈਬ ਸਿੰਘ ਕਪਿਆਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਰਪਾਲ ਸਿੰਘ ਖਡਿਆਲ ਬਣੇ ਅਕਾਲੀ ਦਲ ਦੀ ਕਮੇਟੀ ਮੈਂਬਰ ਅਗਲੀ ਖ਼ਬਰ ਬਾਲਦ ਖੁਰਦ ਤੀਆਂ ਮੌਕੇ ਉੱਘੇ ਲੋਕ ਗਾਇਕ ਹਰਜੀਤ ਹਰਮਨ ਨੇ ਬੋਲੀਆਂ ਗਾ ਕੇ ਬੰਨ੍ਹਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।