15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਮਨਾਇਆ

ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ ਜਨਮ ਭੂਮੀ ਅਤੇ ਇਤਿਹਾਸਕ ਨਗਰ ਚੀਮਾ ਦੀਆਂ ਖਸਤਾ ਹਾਲ ਸੜਕਾਂ ਅਤੇ ਮੁੱਢਲੀਆਂ ਸਹੂਲਤਾਂ ਦੀ ਮਾੜੀ ਹਾਲਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੁਨਾਮ ਹਲਕੇ ‘ਚ ਵਿਕਾਸ ਦੀ ਹਨੇਰੀ ਚੱਲਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਚੀਮਾ ਦੀਆਂ ਸੜਕਾਂ ਖੁਦ ਬਿਆਨ ਕਰ ਰਹੀਆਂ ਹਨ।

ਆਜ਼ਾਦੀ ਦਿਵਸ ਮਨਾਇਆ 15-08-2026
ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ ਜਨਮ ਭੂਮੀ ਅਤੇ ਇਤਿਹਾਸਕ ਨਗਰ ਚੀਮਾ ਦੀਆਂ ਖਸਤਾ ਹਾਲ ਸੜਕਾਂ ਅਤੇ ਮੁੱਢਲੀਆਂ ਸਹੂਲਤਾਂ ਦੀ ਮਾੜੀ ਹਾਲਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੁਨਾਮ ਹਲਕੇ ‘ਚ ਵਿਕਾਸ ਦੀ ਹਨੇਰੀ ਚੱਲਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਚੀਮਾ ਦੀਆਂ ਸੜਕਾਂ ਖੁਦ ਬਿਆਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੀਂਹ ਪੈਣ ਤੋਂ ਬਾਅਦ ਚੀਮਾ ਮੰਡੀ ਦੀ ਫਿਰਨੀ ਅਤੇ ਹੋਰ ਮੁੱਖ ਸੜਕਾਂ ਦੀ ਹਾਲਤ ਬੇਹੱਦ ਖਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਇਲਾਕਾ ਹੈ, ਜਿਸ ਦੇ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਸਤੌਜ ਪੈਂਦਾ ਹੈ ਅਤੇ ਇਹ ਹਲਕਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਿਆਸੀ ਪ੍ਰਭਾਵ ਵਾਲੇ ਇਲਾਕੇ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਆਗੂਆਂ ਦੇ ਆਪਣੇ ਇਲਾਕੇ ਦੇ ਇਤਿਹਾਸਕ ਨਗਰ ਦੀਆਂ ਸੜਕਾਂ ਦਾ ਇਹ ਹਾਲ ਹੈ ਤਾਂ ਪੰਜਾਬ ਦੇ ਹੋਰਨਾਂ ਪਿੰਡਾਂ ਅਤੇ ਕਸਬਿਆਂ ਦੀ ਸਥਿਤੀ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਖਡਿਆਲ ਨੇ ਦੋਸ਼ ਲਾਇਆ ਕਿ ਚੀਮਾ ਵਿਖੇ ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਹਾਲਤ ਚਿੰਤਾਜਨਕ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਵਿਕਾਸ ਦੀ ਹਨੇਰੀ’ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਹੁਣ ਲੋਕਾਂ ਦੇ ਸਾਹਮਣੇ ਤੱਥਾਂ ਸਮੇਤ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਸਮੇਤ ਹਰ ਬੁਨਿਆਦੀ ਸਮੱਸਿਆ ਨੂੰ ਲੋਕਾਂ ਦੇ ਸਾਹਮਣੇ ਲੈ ਕੇ ਆਉਣਗੇ। ਗੋਲਡੀ ਨੇ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਾਂ ਅਤੇ ਫੋਕੇ ਦਾਅਵਿਆਂ ਦੀ ਬਜਾਏ ਧਰਾਤਲ ’ਤੇ ਵਿਕਾਸ ਕਰਕੇ ਲੋਕਾਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਚੀਮਾ ਵਰਗੇ ਇਤਿਹਾਸਕ ਨਗਰ ਦੀ ਅਣਦੇਖੀ ਸਰਕਾਰ ਦੇ ਵਿਕਾਸ ਮਾਡਲ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ, ਪਰਮਜੀਤ ਸਿੰਘ ਨਿਕਾ, ਬਿੱਕਰ ਸਿੰਘ, ਮਨਪ੍ਰੀਤ ਸਿੰਘ, ਬਲਦੇਵ ਸਿੰਘ ਆਦਿ ਅਕਾਲੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨ ਆਗੂ ਰਣ ਸਿੰਘ ਚੱਠਾ ਸੰਧਵਾਂ ਨੂੰ ਜਾਂਦਾ ਸਾਥੀਆਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਨਗਰ ਕੌਂਸਲ ਧੂਰੀ ਦੀ ਨਵ-ਨਿਯੁਕਤ ਪ੍ਰਧਾਨ ਅਮਰਜੋਤ ਕੌਰ ਬਾਜਵਾ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।