15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਿਸਾਨ ਆਗੂ ਰਣ ਸਿੰਘ ਚੱਠਾ ਸੰਧਵਾਂ ਨੂੰ ਜਾਂਦਾ ਸਾਥੀਆਂ ਸਮੇਤ ਗ੍ਰਿਫ਼ਤਾਰ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਰੁਪਿੰਦਰ ਸਿੰਘ ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲੈਂਡ ਮੋਰਗੇਜ ਬੈਂਕਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ 5 ਅਗਸਤ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਚੱਲ ਰਿਹਾ ਸੀ। ਆਪ ਸਰਕਾਰ ਮੰਗਾਂ ਮੰਨਣ ਤੋਂ ਆਨਾਕਾਨੀ ਕਰ ਰਹੀ ਸੀ।

ਨਾਅਰੇਬਾਜ਼ੀ ਕਰਦੇ ਹੋਏ ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀ। ਤਸਵੀਰ-ਭੁੱਲਰ 15-08-2026
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਰੁਪਿੰਦਰ ਸਿੰਘ ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲੈਂਡ ਮੋਰਗੇਜ ਬੈਂਕਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ 5 ਅਗਸਤ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਚੱਲ ਰਿਹਾ ਸੀ। ਆਪ ਸਰਕਾਰ ਮੰਗਾਂ ਮੰਨਣ ਤੋਂ ਆਨਾਕਾਨੀ ਕਰ ਰਹੀ ਸੀ। ਜਿਸ ਦੇ ਚੱਲਦਿਆਂ ਅੱਜ ਜਥੇਬੰਦੀ ਵੱਲੋਂ ਟਰੇਨਾਂ ਰੋਕਣ ਦਾ ਸ਼ਾਂਤਮਈ ਪ੍ਰੋਗਰਾਮ ਉਲੀਕਿਆ ਹੋਇਆ ਸੀ ਪਰ ਸਰਕਾਰ ਤੇ ਪੰਜਾਬ ਪੁਲਿਸ ਤਾਨਾਸ਼ਾਹੀ ਕਰਦਿਆਂ ਕਿਸਾਨਾਂ ਨੂੰ ਘੜੀਸਿਆ ਗਿਆ ਅਤੇ ਗ੍ਰਿਫ਼ਤਾਰ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੂੰ ਸੰਧਵਾਂ ਜਾਂਦਿਆਂ ਸਾਥੀਆਂ ਸਮੇਤ ਕੋਟਕਪੂਰਾ ਤੋਂ ਗ੍ਰਿਫ਼ਤਾਰ ਕਰ ਕੇ ਫ਼ਰੀਦਕੋਟ ਪੁਲਿਸ ਲਾਈਨ ਲੈ ਗਏ। ਕਿਸਾਨਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਉਨ੍ਹਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਪੁਲਿਸ ਲਾਈਨ ਫ਼ਰੀਦਕੋਟ ਵਿੱਚ ਨਜ਼ਰਬੰਦ ਕਰ ਰੱਖਿਆ ਹੈ।ਇਸ ਮੌਕੇ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਰਾਮਫਲ ਸਿੰਘ ਝਲੂਰ, ਗੁਰਦੇਵ ਸਿੰਘ ਖਡਿਆਲ, ਭੋਲਾ ਸਿੰਘ ਚੱਠਾ,ਭੁਰਾ ਸਿੰਘ ਸੁਲੇਮਗੜ੍ਹ, ਬਾਗ ਸਿੰਘ ਖਡਿਆਲ,ਕਾਲਾ ਸਿੰਘ ਉਗਰਾਹਾਂ, ਰਿਪੁਦਮਨ ਸਿੰਘ ਉਗਰਾਹਾਂ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦੌਰਾਨ ਸੈਂਕੜੇ ਲੋਕਾਂ ਨੇ ਚੁੱਕਿਆ ਲਾਭ ਅਗਲੀ ਖ਼ਬਰ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।