15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੜਕ ਹਾਦਸੇ ਦੇ ਮ੍ਰਿਤਕ ਦੇ ਪਰਿਵਾਰ ਨੂੰ ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਦੇ ਹੁਕਮਾਂ ’ਤੇ ਬੀਮਾ ਕੰਪਨੀ ਨੇ ਦਿੱਤਾ ਇੱਕ ਕਰੋੜ ਰੁਪਏ ਦਾ ਮੁਆਵਜ਼ਾ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ) - ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਦੇ ਹੁਕਮਾਂ ਤੇ ਬੀਮਾ ਕੰਪਨੀ ਵੱਲੋਂ ਸੜਕ ਹਾਦਸੇ ਦੇ ਮ੍ਰਿਤਕ ਦੇ ਪਰਿਵਾਰ ਨੂੰ 99. 73 ਲੱਖ ਰੁਪਏ ਦਾ ਕਲੇਮ ਅਦਾ ਕੀਤਾ ਗਿਆ ਹੈ।

ਐਡਵੋਕੇਟ ਗੁਰਬਚਨ ਸਿੰਘ ਨਹਿਲ ਜਾਣਕਾਰੀ ਦਿੰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ ਕੌਮੀ ਝੰਡਾ ਲਹਿਰਾਉਂਦੇ ਹੋਏ ਪਿ੍ੰਸੀਪਲ ਰਣਜੀਤ ਕੌਰ। ਤਸਵੀਰ- ਧਾਲੀਵਾਲ 15-08-2026
ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ) - ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਦੇ ਹੁਕਮਾਂ ਤੇ ਬੀਮਾ ਕੰਪਨੀ ਵੱਲੋਂ ਸੜਕ ਹਾਦਸੇ ਦੇ ਮ੍ਰਿਤਕ ਦੇ ਪਰਿਵਾਰ ਨੂੰ 99.73 ਲੱਖ ਰੁਪਏ ਦਾ ਕਲੇਮ ਅਦਾ ਕੀਤਾ ਗਿਆ ਹੈ। ਕੇਸ ਮੁਤਾਬਕ ਹਰਵਿੰਦਰ ਸਿੰਘ ਵਾਸੀ ਖੇਤਲਾ ਮੋਟਰਸਾਈਕਲ ਤੇ ਆਪਣੇ ਪਿੰਡ ਤੋਂ ਪਾਤੜਾਂ ਜਾ ਰਿਹਾ ਸੀ ਕਿ ਰਾਹ ਵਿੱਚ ਪਿੱਛੋਂ ਆ ਰਹੀ ਇੱਕ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਨਤੀਜਣ ਉਹ ਮੋਟਰਸਾਈਕਲ ਸਮੇਤ ਹੇਠਾਂ ਡਿਗ ਪਿਆ। ਗੰਭੀਰ ਜ਼ਖਮੀ ਹੋਏ ਹਰਵਿੰਦਰ ਸਿੰਘ ਨੂੰ ਪਾਤੜਾਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਉਸ ਦੀ ਸਥਿਤੀ ਨੂੰ ਗੰਭੀਰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਰਾਹ ਵਿੱਚ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਹਰਵਿੰਦਰ ਸਿੰਘ ਦੇ ਭਰਾ ਗੋਬਿੰਦ ਸਿੰਘ ਦੀ ਸ਼ਿਕਾਇਤ ਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ। ਮਿਰਤਕ ਦੀ ਪਤਨੀ ਕਰਮਜੀਤ ਕੌਰ, ਬੇਟੀ, ਬੇਟੇ ਅਤੇ ਮਾਂ ਵੱਲੋਂ ਹਰਵਿੰਦਰ ਸਿੰਘ ਦੀ ਹੋਈ ਮੌਤ ਬਦਲੇ ਕਲੇਮ ਲੈਣ ਲਈ ਆਪਣੇ ਵਕੀਲ ਗੁਰਬਚਨ ਸਿੰਘ ਨਹਿਲ ਰਾਹੀਂ ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਸੰਗਰੂਰ ਕੋਲ ਦਾਅਵਾ ਪੇਸ਼ ਕੀਤਾ ਗਿਆ ਜਿਸ ਵਿੱਚ ਇੱਕ ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ। ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਵਿੱਚ ਸੁਣਵਾਈ ਮੁਕੰਮਲ ਹੋਣ ਤੇ ਕਾਰ ਦੀ ਬੀਮਾ ਕੰਪਨੀ ਬਜਾਜ ਅਲਾਈਂਜ ਜਨਰਲ ਇੰਸ਼ੋਰੈਂਸ ਕੰਪਨੀ ਨੂੰ ਹੁਕਮ ਦਿੱਤਾ ਗਿਆ ਕਿ ਮ੍ਰਿਤਕ ਦੇ ਵਾਰਿਸਾਂ ਨੂੰ 92,90,995 ਰੁਪਏ ਸਮੇਤ 6 ਪ੍ਰਤੀਸ਼ਤ ਵਿਆਜ ਅਦਾ ਕੀਤੇ ਜਾਣ। ਹੁਣ ਟ੍ਰਿਬਿਊਨਲ ਵੱਲੋਂ ਹੁਕਮ ਕੀਤੇ ਕਲੇਮ ਨੂੰ ਬੀਮਾ ਕੰਪਨੀ ਨੇ ਸਮੇਤ ਵਿਆਜ 99,73,368 ਰੁਪਏ ਅਦਾ ਕਰ ਦਿੱਤੇ ਹਨ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦੌਰਾਨ ਸੈਂਕੜੇ ਲੋਕਾਂ ਨੇ ਚੁੱਕਿਆ ਲਾਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।