18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਦਰਸ਼ ਸਕੂਲ ਗੰਢੂਆਂ ਦੇ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਨਿਗੂਣੀਆਂ ਤਨਖ਼ਾਹਾਂ ਕਾਰਨ ਪਏ ਸੰਘਰਸ਼ ਦੇ ਰਾਹ

ਜਖੇਪਲ, 17 ਅਗਸਤ (ਮੇਜਰ ਸਿੰਘ ਸਿੱਧੂ) - ਪਿੰਡ ਗੰਢੂਆਂ ਵਿਖੇ ਸਥਿਤ ਆਦਰਸ਼ ਸਕੂਲ ਦੇ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਨਿਗੂਣੀਆਂ ਤਨਖ਼ਾਹਾਂ ‘ਚ ਵਾਧੇ ਨੂੰ ਲੈ ਕੇ ਕਲਮ ਛੋੜ ਹੜਤਾਲ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵਿਖੇ ਪੱਕੇ ਧਰਨੇ ਤੇ ਬੈਠੇ ਹਨ, ਜਿੰਨਾ ਦੀ ਮੰਗ ਹੈ ਕਿ ਜਿੰਨਾ ਸਮਾਂ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਓਨਾ ਸਮਾਂ ਉਹ ਪੱਕੇ ਧਰਨੇ ਤੇ ਬੈਠੇ ਰਹਿਣਗੇ। ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਗੁਰਜੀਤ ਸਿੰਘ ਚਹਿਲ, ਅਮਨ ਸ਼ਾਸਤਰੀ, ਗੁਰਜਿੰਦਰ ਰਾਮ, ਗੋਪਾਲ ਕ੍ਰਿਸ਼ਨ, ਗੁਰਦੀਪ ਸਿੰਘ, ਸੁਖਪਾਲ ਲਖਮੀਰਵਾਲਾ ਅਤੇ ਰੋਹਿਤ ਅਰੋੜਾ ਨੇ ਦੱਸਿਆ ਕਿ ਇਹ ਸਕੂਲ ਸੰਨ 2012 ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਪੇਡੂ ਬੱਚਿਆਂ ਨੂੰ ਸੀ ਬੀ ਐਸ ਈ ਬੋਰਡ ਨਵੀਂ ਦਿੱਲੀ ਤਹਿਤ ਮੁਫ਼ਤ ਵਿੱਦਿਆ ਦੇਣ ਲਈ ਖੋਲੇ ਗਏ ਸਨ, ਜੋ ਕਿ ਪੇਡੂ ਵਿਦਿਆਰਥੀਆ ਦੇ ਉਨ੍ਹਾਂ ਮਾਪਿਆਂ ਲਈ ਵਰਦਾਨ ਸਾਬਤ ਹੋਏ ਹਨ ਜੋ ਕਿ ਮਹਿੰਗੇ ਪ੍ਰਾਈਵੇਟ ਸਕੂਲਾਂ ਚ ਆਪਣੇ ਬੱਚਿਆ ਨੂੰ ਪੜਾਉਣ ਤੋਂ ਅਸਮਰਥ ਹਨ।

ਆਦਰਸ਼ ਸਕੂਲ ਗੰਢੂਆਂ ਦੇ ਅਧਿਆਪਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ- ਮੇਜਰ ਸਿੰਘ ਸਿੱਧੂ 18-08-2026
ਜਖੇਪਲ, 17 ਅਗਸਤ (ਮੇਜਰ ਸਿੰਘ ਸਿੱਧੂ) - ਪਿੰਡ ਗੰਢੂਆਂ ਵਿਖੇ ਸਥਿਤ ਆਦਰਸ਼ ਸਕੂਲ ਦੇ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਨਿਗੂਣੀਆਂ ਤਨਖ਼ਾਹਾਂ ‘ਚ ਵਾਧੇ ਨੂੰ ਲੈ ਕੇ ਕਲਮ ਛੋੜ ਹੜਤਾਲ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵਿਖੇ ਪੱਕੇ ਧਰਨੇ ਤੇ ਬੈਠੇ ਹਨ, ਜਿੰਨਾ ਦੀ ਮੰਗ ਹੈ ਕਿ ਜਿੰਨਾ ਸਮਾਂ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਓਨਾ ਸਮਾਂ ਉਹ ਪੱਕੇ ਧਰਨੇ ਤੇ ਬੈਠੇ ਰਹਿਣਗੇ। ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਗੁਰਜੀਤ ਸਿੰਘ ਚਹਿਲ, ਅਮਨ ਸ਼ਾਸਤਰੀ, ਗੁਰਜਿੰਦਰ ਰਾਮ, ਗੋਪਾਲ ਕ੍ਰਿਸ਼ਨ, ਗੁਰਦੀਪ ਸਿੰਘ, ਸੁਖਪਾਲ ਲਖਮੀਰਵਾਲਾ ਅਤੇ ਰੋਹਿਤ ਅਰੋੜਾ ਨੇ ਦੱਸਿਆ ਕਿ ਇਹ ਸਕੂਲ ਸੰਨ 2012 ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਪੇਡੂ ਬੱਚਿਆਂ ਨੂੰ ਸੀ ਬੀ ਐਸ ਈ ਬੋਰਡ ਨਵੀਂ ਦਿੱਲੀ ਤਹਿਤ ਮੁਫ਼ਤ ਵਿੱਦਿਆ ਦੇਣ ਲਈ ਖੋਲੇ ਗਏ ਸਨ, ਜੋ ਕਿ ਪੇਡੂ ਵਿਦਿਆਰਥੀਆ ਦੇ ਉਨ੍ਹਾਂ ਮਾਪਿਆਂ ਲਈ ਵਰਦਾਨ ਸਾਬਤ ਹੋਏ ਹਨ ਜੋ ਕਿ ਮਹਿੰਗੇ ਪ੍ਰਾਈਵੇਟ ਸਕੂਲਾਂ ਚ ਆਪਣੇ ਬੱਚਿਆ ਨੂੰ ਪੜਾਉਣ ਤੋਂ ਅਸਮਰਥ ਹਨ। ਉਨ੍ਹਾਂ ਦੱਸਿਆ ਕਿ ਇੰਨਾ ਸਕੂਲਾਂ ਨੂੰ ਚਲਾ ਰਹੇ ਪੰਜਾਬ ਸਿੱਖਿਆ ਵਿਕਾਸ ਬੋਰਡ (ਪੀ ਈ ਡੀ ਬੀ) ਮੋਹਾਲੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਹਨ ਪਰ ਅਫ਼ਸੋਸ ਉਨ੍ਹਾਂ ਨੇ ਕਦੀ ਵੀ ਇਨ੍ਹਾਂ ਸਕੂਲਾਂ ਦੀ ਸਾਰ ਨਹੀਂ ਲਈ, ਭਾਵੇਂ ਸਮੇਂ ਸਮੇਂ ਤੇ ਇਨ੍ਹਾਂ ਸਕੂਲਾਂ ਦੇ ਸਟਾਫ਼ ਦੀਆਂ ਤਨਖ਼ਾਹਾਂ ’ਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਬ ਕਮੇਟੀ ਵੱਲੋਂ ਮੀਟਿੰਗਾਂ ਕੀਤੀਆਂ ਜਾਂਦੀਆਂ ਰਹੀਆਂ ਪਰ ਪਰਨਾਲਾ ਓਥੇ ਦਾ ਓਥੇ ਹੀ ਰਿਹਾ ਹੈ । ਜ਼ਿਕਰਯੋਗ ਹੈ ਕਿ ਆਦਰਸ਼ ਸਕੂਲ ਗੰਢੂਆਂ ਵਿਖੇ ਪੜ੍ਹ ਰਹੇ ਕਰੀਬ 1700 ਬੱਚਿਆਂ ਦਾ ਭਵਿੱਖ ਅਧਿਆਪਕਾਂ ਵੱਲੋਂ ਅਣਮਿਥੇ ਸਮੇਂ ਲਈ ਲਗਾਏ ਪੱਕੇ ਧਰਨੇ ਕਾਰਨ ਧੁੰਦਲਾ ਹੁੰਦਾ ਵਿਖਾਈ ਦੇ ਰਿਹਾ ਹੈ। ਇਹ ਵੀ ਸੁਣਨ ’ਚ ਆਇਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਗਰੂਰ ਵੱਲੋਂ ਉਕਤ ਬੱਚਿਆਂ ਨੂੰ ਪੜਾਉਣ ਲਈ ਆਰਜ਼ੀ ਅਧਿਆਪਕ ਭੇਜੇ ਗਏ ਸਨ ਪਰ ਉਹ ਵੀ ਇੰਨੇ ਜ਼ਿਆਦਾ ਬੱਚਿਆਂ ਨੂੰ ਪੜਾਉਣ ਚ ਅਸਮਰਥ ਨਜ਼ਰ ਆਏ, ਜਿਸ ਦੇ ਤਹਿਤ ਹੀ ਸਕੂਲ ਦੀਆਂ ਪ੍ਰਾਇਮਰੀ ਜਮਾਤਾਂ ਨੂੰ ਅਣਮਿਥੇ ਸਮੇਂ ਲਈ ਛੁੱਟੀਆਂ ਕਰ ਦਿੱਤੀਆਂ ਗਈਆਂ । ਉਕਤ ਸਕੂਲ ਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪੇ ਜਿੱਥੇ ਕਾਫ਼ੀ ਚਿੰਤਾ ਚ ਹਨ, ਓਥੇ ਨਾਲ ਸਕੂਲ ਸਟਾਫ਼ ਦੀ ਜਾਇਜ਼ ਮੰਗ ਨੂੰ ਲੈ ਕੇ ਆਪੋ ਆਪਣੇ ਪੱਧਰ ਤੇ ਸਰਕਾਰ ਤੱਕ ਪਹੁੰਚ ਕਰਨ ਦਾ ਯਤਨ ਕਰ ਰਹੇ ਹਨ ਕਿ ਸਰਕਾਰ ਸਟਾਫ਼ ਦੀ ਮੰਗ ਮੰਨ ਕੇ ਤਨਖ਼ਾਹਾਂ ਚ ਵਾਧਾ ਕਰਕੇ ਸਕੂਲ ‘ਚ ਭੇਜੇ ਤਾਂ ਜੋ ਬੱਚਿਆਂ ਦੀ ਪੜਾਈ ਦਾ ਹੋਰ ਨੁਕਸਾਨ ਨਾ ਹੋਵੇ। ਅਧਿਆਪਕ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਸੰਘਰਸ਼ ਲਈ ਉਨ੍ਹਾਂ ਨੂੰ ਹੋਰਨਾਂ ਅਧਿਆਪਕ ਜਥੇਬੰਦੀਆਂ ਤੋ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਕਰਕੇ ਉਹ ਜਿੱਤ ਪ੍ਰਾਪਤ ਕਰਕੇ ਹੀ ਵਾਪਸ ਸਕੂਲਾਂ ’ਚ ਪਰਤਣਗੇ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਪਿੰਡ ਰਾਮਨਗਰ ਛੰਨਾ ਵਿਖੇ ਨਵੀਂ ਇਕਾਈ ਦਾ ਗਠਨ ਅਗਲੀ ਖ਼ਬਰ ਯਸ਼ਪਾਲ ਮੰਗਲਾ ‘ਆਪ’ ਦੇ ਹਲਕਾ ਸੁਨਾਮ ਦੇ ਬਣੇ ਮੀਡੀਆ ਕੋਆਰਡੀਨੇਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।