19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ

ਭਵਾਨੀਗੜ੍ਹ, 18 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ’ਤੇ ਵੱਡੀ ਗਿਣਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਸ ਰੈਲੀ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਡੀ.

ਅਜੀਤ ਡੈਸਕ 19-08-2026
ਭਵਾਨੀਗੜ੍ਹ, 18 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ’ਤੇ ਵੱਡੀ ਗਿਣਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਸ ਰੈਲੀ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਡੀ.ਟੀ.ਐੱਫ. ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸਿੱਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਪੁਲਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ, ਸਿਹਤ ਵਿਭਾਗ ਦੇ ਬਲਦੇਵ ਸਿੰਘ , ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਹਰਿੰਦਰ ਪਾਲ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਗਮੇਲ ਸਿੰਘ, ਬਾਬਾ ਜੀਵਨ ਸਿੰਘ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਡਾ. ਬੀ.ਆਰ. ਅੰਬੇਡਕਰ ਚੇਤਨਾ ਮੰਚ ਦੇ ਪ੍ਰਧਾਨ ਬਲਕਾਰ ਸਿੰਘ, ਸੀਨੀਅਰ ਸਿਟੀਜ਼ਨ ਦੇ ਪ੍ਰਧਾਨ ਚਰਨ ਸਿੰਘ ਚੋਪੜਾ, ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੰਵਲਜੀਤ ਸਿੰਘ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਗੁਰਲਾਭ ਸਿੰਘ ਨੇ ਕਿਹਾ ਕਿ ਮਹਿੰਗਾਈ ਭੱਤੇ (ਡੀ.ਏ.) ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਫੈਸਲਾ ਦਿੱਤਾ ਜਾ ਚੁੱਕਾ ਹੈ ਅਤੇ ਅਦਾਲਤ ਵੱਲੋਂ ਡੀ.ਏ. ਤੇ ਇਸ ਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਦਾ ਪੱਤਰ ਵਾਪਸ ਲੈਣ, ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, 15 ਜਨਵਰੀ 2015 ਦਾ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈ ਕੇ ਪ੍ਰੋਬੇਸ਼ਨ ਸਮਾਂ ਇੱਕ ਸਾਲ ਕਰਨ ਅਤੇ ਇਸ ਦੌਰਾਨ ਪੂਰੀ ਤਨਖਾਹ ਤੇ ਭੱਤੇ ਦੇਣ, ਛੇਵੇਂ ਤਨਖਾਹ ਕਮਿਸ਼ਨ ਦੀਆਂ ਭੱਤਿਆਂ ਸਬੰਧੀ ਸਿਫਾਰਸ਼ਾਂ ਲਾਗੂ ਕਰਨ, ਏ.ਸੀ.ਪੀ. ਸਕੀਮ ਤਹਿਤ 4-9-14 ਸਾਲ ਦੀ ਸੇਵਾ ਪੂਰੀ ਹੋਣ ’ਤੇ ਉੱਚ ਤਨਖਾਹ ਸਕੇਲ ਦੇਣ, ਜਜੀਆ ਟੈਕਸ ਵਾਪਸ ਲੈਣ, ਆਊਟਸੋਰਸ ਅਤੇ ਕੰਟਰੈਕਟ ਕਾਮਿਆਂ ਨੂੰ ਪੱਕਾ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਫਿਕਸ ਕਰਨ, ਸਟੈਨੋ ਕਾਡਰ ਵਿੱਚ ਤਰੱਕੀ ਦੇ ਮੌਕੇ ਵਧਾਉਣ, ਸੀਨੀਅਰ ਸਹਾਇਕਾਂ ਦਾ ਪਦਉਨਤੀ ਕੋਟਾ 100 ਫੀਸਦੀ ਕਰਨ ਅਤੇ 20 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਸੇਵਾਮੁਕਤੀ ਸਮੇਂ ਪੂਰੇ ਲਾਭ ਦੇਣ ਦੀ ਮੰਗ ਕੀਤੀ। ਇਸ ਮੌਕੇ ਡਾ. ਰਾਮਪਾਲ ਸਿੰਘ, ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ, ਗੁਰਜੰਟ ਸਿੰਘ ਕਿਲਾ ਹਕੀਮਾਂ, ਕਰਮ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਏ.ਐੱਸ.ਆਈ. ਜਗਤਾਰ ਸਿੰਘ, ਰਣਜੀਤ ਸਿੰਘ, ਸੁਰਿੰਦਰ ਕੁਮਾਰ, ਗੁਰਬਚਨ ਸਿੰਘ, ਸੋਮ ਦੱਤ, ਡਾ. ਹਰਕੀਰਤ ਸਿੰਘ, ਗੁਰਜੀਤ ਕੌਰ, ਪਰਮਜੀਤ ਕੌਰ, ਸਵਾਤੀ ਸ਼ਰਮਾ, ਜਸਵੀਰ ਕੌਰ, ਅਮਨਪ੍ਰੀਤ ਕੌਰ ਅਤੇ ਪ੍ਰੀਤੀ ਸਿੰਗਲਾ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਆਪ ਸਰਕਾਰ ਨੇ ਗੁਰੂ ਨਾਨਕ ਕਾਲੋਨੀ ਨੂੰ ਵਿਕਾਸ ਕਾਰਜਾਂ ਪੱਖੋਂ ਕੀਤਾ ਅਣਡਿੱਠਾ–ਬੀਬੀ ਬਲਵੀਰ ਕੌਰ ਸੈਣੀ ਸੰਤ ਲੌਂਗੋਵਾਲ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।