19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਤੀਆਂ ਦਾ ਤਿਉਹਾਰ ਮਨਾਇਆ

ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ) - ਅਕੈਡਮਿਕ ਵਰਲਡ ਸਕੂਲ ਅਤੇ ਲਿਟਲ ਸਟਾਰ ਬਚਪਨ ਪਲੇਅ ਸਕੂਲ ਲਹਿਰਾਗਾਗਾ ਵਲੋਂ ਸਾਂਝੇ ਤੌਰ ’ਤੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮਪਤਨੀ ਸੀਮਾ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 19-08-2026
ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ) - ਅਕੈਡਮਿਕ ਵਰਲਡ ਸਕੂਲ ਅਤੇ ਲਿਟਲ ਸਟਾਰ ਬਚਪਨ ਪਲੇਅ ਸਕੂਲ ਲਹਿਰਾਗਾਗਾ ਵਲੋਂ ਸਾਂਝੇ ਤੌਰ ’ਤੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮਪਤਨੀ ਸੀਮਾ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਕੂਲ ਦੇ ਬੱਚਿਆਂ ਨੇ ਪੰਜਾਬੀ ਪਹਿਰਾਵੇ ਵਿੱਚ ਗਿੱਧਾ, ਭੰਗੜਾ ਅਤੇ ਸੱਭਿਆਚਾਰਕ ਗੀਤਾਂ ਦੀਆਂ ਪੇਸ਼ਕਾਰੀਆਂ ਨਾਲ ਖੂਬ ਰੌਣਕ ਲਾਈ। ਇਸ ਮੌਕੇ ਸੀਮਾ ਗੋਇਲ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਨੂੰ ਜਿਉਦਾ ਰੱਖਣ ਲਈ ਅਜਿਹੇ ਤਿਉਹਾਰ ਮਨਾਉਣੇ ਬਹੁਤ ਜ਼ਰੂਰੀ ਹਨ। ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਮੁੱਖ ਮਹਿਮਾਨਾਂ ਅਤੇ ਮਾਤਾਵਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਕੇਸਰੀ ਦੇਵੀ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਨੇ ਵੀ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਲੰਪੀ ਸਕਿਨ ਬਿਮਾਰੀ ਵਿਰੁੱਧ ਮੁਫ਼ਤ ਟੀਕਾਕਰਨ ਮੁਹਿੰਮ ਦਾ ਹੋਇਆ ਆਗਾਜ਼ ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਸਤਗੁਰ ਸਿੰਘ ਘੁਮਾਣ ਸੂਬਾ ਸੀਨੀਅਰ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।