20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਪ੍ਰਦਰਸ਼ਨ ਕਰਨ ਲਈ ਆਦਰਸ਼ ਸਕੂਲ ਕਰਮਚਾਰੀਆਂ ਨੇ ਵਿੱਢੀ ਤਿਆਰੀ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਵੱਲੋਂ ਡੀ. ਸੀ.

ਡੀ.ਸੀ. ਦਫਤਰ ਬਾਹਰ ਆਦਰਸ਼ ਸਕੂਲ ਕਰਮਚਾਰੀਆਂ ਦੇ ਪ੍ਰਦਸ਼ਨ ਦਾ ਦ੍ਰਿਸ਼। ਤਸਵੀਰ – ਮੁਕੇਸ਼ ਕੁਮਾਰ 20-08-2026
ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਵੱਲੋਂ ਡੀ.ਸੀ. ਦਫਤਰ ਬਾਹਰ ਧਰਨੇਂ ਦੇ 16ਵੇਂ ਦਿਨ ਅਮਰਜੋਤ ਜੋਸ਼ੀ, ਸਲੀਮ ਮੁਹੰਮਦ, ਅਮਨ ਸ਼ਾਸ਼ਤਰੀ, ਗੁਰਵਿੰਦਰ ਰਾਮ, ਗੋਪਾਲ ਕ੍ਰਿਸ਼ਨ, ਰੋਹਿਤ ਅਰੋੜਾ, ਸਤਨਾਮ ਸਿੰਘ, ਜਗਤਾਰ ਸਿੰਘ ਨੇ ਕਿਹਾ ਕਿ 18 ਅਗਸਤ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤੈਅ ਕਰਵਾਈ ਸੀ ਪਰ ਉਸ ਮੀਟਿੰਗ ਨੂੰ 24 ਅਗਸਤ ਲਈ ਅੱਗੇ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਮੀਟਿੰਗਾਂ ਦੀ ਤਾਰੀਖਾ ਅੱਗੇ ਪਾਉਣ ਦੀ ਬਜਾਏ ਪੰਜਾਬ ਸਰਕਾਰ ਕਰਮਚਾਰੀਆਂ ਦੀ ਮੰਗਾਂ ਦਾ ਠੋਸ ਅਤੇ ਸਥਾਈ ਹੱਲ ਕਰੇ। 22 ਅਗਸਤ ਦੀ ਦਿੜ੍ਹਬਾ ਰੋਸ ਰੈਲੀ ਆਦਰਸ਼ ਸਕੂਲ ਕਰਮਚਾਰੀਆਂ ਵੱਲੋਂ ਸਰਕਾਰ ਤੱਕ ਆਵਾਜ਼ ਪਹੁੰਚਾਉਣ ਲਈ ਕਰਨ ਦੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਰੋਸ ਪ੍ਰਦਸ਼ਨ ਵਿੱਚ ਆਦਰਸ਼ ਸਕੂਲ ਕਰਮਚਾਰੀਆਂ ਨਾਲ ਵੱਡੀ ਗਿਣਤੀ ਵਿੱਚ ਮਾਪੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੀ ਸ਼ਾਮਲ ਹੋਣਗੀਆ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀ ਪਿਛਲੇ 14 ਸਾਲਾਂ ਤੋਂ 10 ਤੋਂ 12 ਹਾਜ਼ਰ ਪ੍ਰਤੀ ਮਹੀਨਾ ਤਨਖਾਹ ਉੱਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਆਦਰਸ਼ ਸਕੂਲਾਂ ਦੇ ਸਮੂਹ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਲੈਦਿਆ ਫੁੱਲ ਪੇ ਗਰੇਡ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਆਦਰਸ਼ ਸਕੂਲ ਚਾਉਕੇ, ਬਠਿੰਡਾ ਵਿਖੇ ਬਰਖਾਸਤ ਕੀਤੇ ਕਰਮਚਾਰੀਆਂ ਨੂੰ ਤੁਰੰਤ ਬਹਾਲ ਕਰਨ ਅਤੇ ਉਨ੍ਹਾਂ ਦੀ ਬਣਦੀਆਂ ਤਨਖਾਹਾਂ ਵੀ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। 22 ਅਗਸਤ ਦੇ ਰੋਸ ਮਾਰਚ ਵਿੱਚ ਡੀ.ਟੀ.ਐਫ. ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਯੂਨੀਅਨ (ਏਕਤਾ ਉਗਰਾਹਾ), ਤਰਕਸ਼ੀਲ ਸੁਸਾਇਟੀ ਜਮਹੂਰੀ ਅਧਿਕਾਰ ਸਭਾ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਸਮੇਤ ਹੋਰ ਭਰਾਤਰੀ ਜਥੇਬੰਦੀਆਂ ਦੇ ਸ਼ਾਮਲ ਹੋਣ ਦਾ ਆਗੂਆਂ ਨੇ ਦਾਅਵਾ ਕੀਤਾ।
ਪਿਛਲੀ ਖ਼ਬਰ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵਲੋਂ ਪਿੰਡ ਬਾਲੀਆਂ ਵਿਖੇ ਧਨੌਲਾ ਡਰੇਨ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ... ਅਗਲੀ ਖ਼ਬਰ ਦਫਤਰੀ ਬਾਬੂਆ ਨੇ ਡੀ.ਸੀ. ਦਫਤਰ ’ਚ ਇਕੱਠੇ ਹੋ ਕੇ ਕੀਤੀ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।