ਅਹਿਮਦਗੜ੍ਹ ਦੇ ਇਕਲੌਤੇ ਸਰਕਾਰੀ ਹਾਈ ਸਕੂਲ ਨੂੰ 10+2 ਤੱਕ ਅਪਗ੍ਰੇਡ ਕਰਨ ਦੀ ਮੰਗ
ਸਾਲ ਪਹਿਲਾਂ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਵਾਅਦਾ ਵੀ ਵਫ਼ਾ ਨਾ ਹੋਇਆ
ਅਹਿਮਦਗੜ੍ਹ, 20 ਅਗਸਤ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਵਾਸੀਆਂ ਲਈ ਇਹ ਬਦਕਿਸਮਤੀ ਦੀ ਗੱਲ ਹੈ ਕਿ ਆਜ਼ਾਦੀ ਤੋਂ ਕਰੀਬ 80 ਵਰ੍ਹੇ ਬੀਤ ਜਾਣ ਦੇ ਬਾਵਜੂਦ ਸ਼ਹਿਰ ਵਿੱਚ ਸਰਕਾਰੀ ਸਿੱਖਿਆ ਦੀਆਂ ਸਹੂਲਤਾਂ ਲੋੜ ਅਨੁਸਾਰ ਵਿਕਸਤ ਨਹੀਂ ਹੋ ਸਕੀਆਂ। ਪੰਜਾਬ ਸਰਕਾਰ ਵੱਲੋਂ ਜਿਸ ‘ਸਿੱਖਿਆ ਕ੍ਰਾਂਤੀ’ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਦੇ ਦਾਅਵਿਆਂ ’ਤੇ ਅਹਿਮਦਗੜ੍ਹ ਵਿੱਚ ਸਵਾਲ ਖੜ੍ਹੇ ਹੁੰਦੇ ਹਨ।
ਅਹਿਮਦਗੜ੍ਹ, 20 ਅਗਸਤ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਵਾਸੀਆਂ ਲਈ ਇਹ ਬਦਕਿਸਮਤੀ ਦੀ ਗੱਲ ਹੈ ਕਿ ਆਜ਼ਾਦੀ ਤੋਂ ਕਰੀਬ 80 ਵਰ੍ਹੇ ਬੀਤ ਜਾਣ ਦੇ ਬਾਵਜੂਦ ਸ਼ਹਿਰ ਵਿੱਚ ਸਰਕਾਰੀ ਸਿੱਖਿਆ ਦੀਆਂ ਸਹੂਲਤਾਂ ਲੋੜ ਅਨੁਸਾਰ ਵਿਕਸਤ ਨਹੀਂ ਹੋ ਸਕੀਆਂ। ਪੰਜਾਬ ਸਰਕਾਰ ਵੱਲੋਂ ਜਿਸ ‘ਸਿੱਖਿਆ ਕ੍ਰਾਂਤੀ’ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਦੇ ਦਾਅਵਿਆਂ ’ਤੇ ਅਹਿਮਦਗੜ੍ਹ ਵਿੱਚ ਸਵਾਲ ਖੜ੍ਹੇ ਹੁੰਦੇ ਹਨ। ਇੱਥੇ ਜ਼ਿਕਰਯੋਗ ਹੈ ਕਿ 40 ਹਜ਼ਾਰ ਦੀ ਆਬਾਦੀ ਵਾਲੇ ਅਹਿਮਦਗੜ੍ਹ ਸ਼ਹਿਰ ਵਿੱਚ ਇੱਕ ਵੀ ਸੀਨੀਅਰ ਸੈਕੰਡਰੀ ਸਕੂਲ ਨਹੀਂ ਹੈ। ਅਹਿਮਦਗੜ੍ਹ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਘਾਟ ਕਾਰਨ ਵਿਦਿਆਰਥੀਆਂ, ਖ਼ਾਸ ਕਰਕੇ ਗ਼ਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪਰਿਵਾਰਾਂ ਦੀ ਆਰਥਿਕ ਹਾਲਤ ਅਜਿਹੀ ਨਹੀਂ ਕਿ ਉਹ ਆਪਣੇ ਬੱਚਿਆਂ ਨੂੰ ਮਹਿੰਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ, ਕਿਤਾਬਾਂ, ਵਰਦੀਆਂ ਅਤੇ ਹੋਰ ਖ਼ਰਚੇ ਦੇ ਸਕਣ। ਇੱਕ ਸਾਲ ਪਹਿਲਾਂ ਕੀਤਾ ਵਾਅਦਾ, ਪਰ ਅਜੇ ਤੱਕ ਨਹੀਂ ਹੋਇਆ ਅਮਲ ਇਲਾਕਾ ਵਾਸੀਆਂ ਨੇ ਕਿਹਾ ਕਿ ਅੱਜ ਤੋਂ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮਦਗੜ੍ਹ ਵਾਸੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਇਸ ਸਰਕਾਰੀ ਸਕੂਲ ਨੂੰ ਜਲਦ ਹੀ ਹਾਈ ਸਕੂਲ ਤੋਂ ਸੀਨੀਅਰ ਸੈਕੰਡਰੀ ਸਕੂਲ (10+2) ਤੱਕ ਅਪਗ੍ਰੇਡ ਕਰ ਦਿੱਤਾ ਜਾਵੇਗਾ। ਪਰ ਇੱਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਸ ਵਾਅਦੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।