21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਧਾਰਮਿਕ ਸਮਾਗਮ ਕਰਵਇਆ

ਚੀਮਾ ਮੰਡੀ, 20 ਅਗਸਤ (ਗੁਰਜੀਤ ਸਿੰਘ ਚਹਿਲ)—ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਸੰਤ ਅਤਰ ਸਿੰਘ ਜੀ ਦੀ ਜਨਮ ਭੋਇ ਸਥਿਤ ਗੁਰਦੁਆਰਾ ਜਨਮ ਅਸਥਾਨ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਚੀਮਾ ਅਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 21-08-2026
ਚੀਮਾ ਮੰਡੀ, 20 ਅਗਸਤ (ਗੁਰਜੀਤ ਸਿੰਘ ਚਹਿਲ)—ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਸੰਤ ਅਤਰ ਸਿੰਘ ਜੀ ਦੀ ਜਨਮ ਭੋਇ ਸਥਿਤ ਗੁਰਦੁਆਰਾ ਜਨਮ ਅਸਥਾਨ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਚੀਮਾ ਅਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਦੋਵੇਂ ਗੁਰਦੁਆਰਾ ਸਾਹਿਬਾਨ ਵਿਖੇ ਵੱਖ-ਵੱਖ ਸੰਤ-ਮਹਾਪੁਰਖਾਂ ਤੋਂ ਇਲਾਵਾ ਰਾਗੀ, ਢਾਡੀ, ਕਵੀਸ਼ਰ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਹਜ਼ੂਰੀ ਰਾਗੀ ਜਥਾ ਭਾਈ ਕਮਲਜੀਤ ਸਿੰਘ ਅਤੇ ਗੁਰਦੁਆਰਾ ਜਨਮ ਅਸਥਾਨ ਚੀਮਾ ਵਿਖੇ ਹਜ਼ੂਰੀ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਗੁਰਦੁਆਰਾ ਜਨਮ ਅਸਥਾਨ ਵਿਖੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਅਤਰ ਸਿੰਘ ਜੀ ਵੱਲੋਂ ਦਰਸਾਏ ਗਏ ਗੁਰੂ ਸਾਹਿਬਾਨ ਦੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਰਿਸੀਵਰ ਦਰਬਾਰਾ ਸਿੰਘ, ਮੈਨੇਜਰ ਭਾਈ ਜਰਨੈਲ ਸਿੰਘ, ਮੁੱਖ ਗ੍ਰੰਥੀ ਬਾਬਾ ਮੱਖਣ ਸਿੰਘ, ਮੀਤ ਗ੍ਰੰਥੀ ਬਾਬਾ ਜਗਤਾਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਹਰਮੇਸ਼ ਸਿੰਘ, ਭਾਈ ਜੱਸੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਾਤਰੋਂ ਸਕੂਲ ਦੀਆਂ ਬੱਚੀਆਂ ਨੇ ਫੁੱਟਬਾਲ ’ਚ ਸੋਨ ਤਮਗਾ ਜਿੱਤ ਕੇ ਜ਼ਿਲ੍ਹੇ ’ਚ ਕੀਤਾ ਨਾਂਅ ਰੌਸ਼ਨ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।