22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪਰਮਿੰਦਰ ਸਿੰਘ ਢੀਂਡਸਾ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ। ਢੀਂਡਸਾ ਅਤੇ ਲੌਂਗੋਵਾਲ ਨੇ ਬਰਸੀ ਸਮਾਗਮ ’ਚ ਪੁੱਜੀਆਂ ਸੰਗਤਾਂ ਦਾ ਕੀਤਾ ਧੰਨਵਾਦ

ਲੌਂਗੋਵਾਲ, 21 ਅਗਸਤ (ਵਿਨੋਦ, ਸ. ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਲੌਂਗੋਵਾਲ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਅਜੀਤ ਡੈਸਕ 22-08-2026
ਲੌਂਗੋਵਾਲ, 21 ਅਗਸਤ (ਵਿਨੋਦ, ਸ. ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਲੌਂਗੋਵਾਲ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਸਮਾਗਮ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਲਈ ਲੰਗਰ, ਛਬੀਲਾਂ, ਕਾਰ ਪਾਰਕਿੰਗ ਅਤੇ ਪੰਡਾਲ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਅਤੇ ਪਾਰਟੀ ਵਰਕਰਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਪਰਮਿੰਦਰ ਸਿੰਘ ਢੀਂਡਸਾ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਗਤਾਂ ਅਤੇ ਵਰਕਰਾਂ ਵੱਲੋਂ ਨਿਭਾਈਆਂ ਸੇਵਾਵਾਂ ਅਤੇ ਦਿੱਤੇ ਸਹਿਯੋਗ ਸਦਕਾ ਬਰਸੀ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸੋਚ, ਕੁਰਬਾਨੀ ਅਤੇ ਪੰਜਾਬ ਦੇ ਹਿੱਤਾਂ ਲਈ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕੱਲ੍ਹ ਸਤੌਜ ਰੈਲੀ ਦੀਆਂ ਤਿਆਰੀਆਂ ਜ਼ੋਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।