ਲਾਇਨਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਮਨਾਇਆ
ਸ਼ੇਰਪੁਰ, 23 ਅਗਸਤ (ਦਰਸ਼ਨ ਸਿੰਘ ਖੇੜੀ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਸੁਖਵੀਰ ਸਿੰਘ ਚੀਮਾ ਨੂੰ ਬਲਾਕ ਸ਼ੇਰਪੁਰ, ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਖਵੀਰ ਸਿੰਘ ਚੀਮਾ ਦੀ ਇਸ ਨਿਯੁਕਤੀ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਲ
ਲੁਟੇਰਿਆਂ ਨੇ ਦਿਨ-ਦਿਹਾੜੇ ਇਕ ਬਜ਼ੁਰਗ ਮਹਿਲਾ ਨੂੰ ਬਣਾਇਆ ਨਿਸ਼ਾਨਾ
24-08-2026
ਸ਼ੇਰਪੁਰ, 23 ਅਗਸਤ (ਦਰਸ਼ਨ ਸਿੰਘ ਖੇੜੀ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਸੁਖਵੀਰ ਸਿੰਘ ਚੀਮਾ ਨੂੰ ਬਲਾਕ ਸ਼ੇਰਪੁਰ, ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਖਵੀਰ ਸਿੰਘ ਚੀਮਾ ਦੀ ਇਸ ਨਿਯੁਕਤੀ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਕਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ ਰਾਜ ਵੱਲੋਂ ਸੁਖਵੀਰ ਸਿੰਘ ਚੀਮਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸੁਖਵੀਰ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਬਲਾਕ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ। ਉਨ੍ਹਾਂ ਆਪਣੀ ਇਸ ਨਿਯੁਕਤੀ ਲਈ ਹਲ ਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਚੇਅਰਮੈਨ ਰਾਜਵਿੰਦਰ ਸਿੰਘ ਰਾਜ, ਪਾਰਟੀ ਹਾਈਕਮਾਂਡ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕਰਨਗੇ ਤਾਂ ਜੋ ਬਲਾਕ ਸ਼ੇਰਪੁਰ ਵਿੱਚ ਵੀ ਆਪ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਆਪ ਦੇ ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਬਿੱਲੂ ਬੜੀ , ਹਲਕਾ ਸਿੱਖਿਆ ਕੋਆਰਡੀਨੇਟਰ ਸੁਖਮਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ, ਰਛਪਿੰਦਰ ਸਿੰਘ ਢੀਂਡਸਾ, ਮੱਖਣ ਸਿੰਘ, ਪੀਏ ਬਿੰਦਰ ਸਿੰਘ ਖਾਲਸਾ ਤੋਂ ਇਲਾਵਾ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਸਮਰਥਕ ਵੀ ਮੌਜੂਦ ਸਨ।