25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੁਨੀਤ ਮਾਨ ਬਣੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਨਵੇਂ ਚੇਅਰਮੈਨ

ਲੌਂਗੋਵਾਲ, 23 ਅਗਸਤ (ਵਿਨੋਦ, ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਈਟ ਲੌਂਗੋਵਾਲ ਵਿਖੇ ਰਾਸ਼ਟਰੀ ਪੁਲਾੜ ਦਿਵਸ ਉਤਸ਼ਾਹ ਨਾਲ ‘ਵਿਕਸਿਤ ਭਾਰਤ ਲਈ ਇਕਜੁੱਟ’ ਦੀ ਭਾਵਨਾ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਉੱਘੇ ਖਗੋਲ ਭੌਤਿਕ ਵਿਗਿਆਨੀ ਅਤੇ ਡੀਨ, ਸਾਬਕਾ ਵਿਦਿਆਰਥੀ ਅਤੇ ਉਦਯੋਗਿਕ ਸਬੰਧ ਪ੍ਰੋ.

ਬਰਜਿੰਦਰਪਾਲ ਸਿੰਘ ਪੁਨੀਤ ਮਾਨ। 24-08-2026
ਲੌਂਗੋਵਾਲ, 23 ਅਗਸਤ (ਵਿਨੋਦ, ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਈਟ ਲੌਂਗੋਵਾਲ ਵਿਖੇ ਰਾਸ਼ਟਰੀ ਪੁਲਾੜ ਦਿਵਸ ਉਤਸ਼ਾਹ ਨਾਲ ‘ਵਿਕਸਿਤ ਭਾਰਤ ਲਈ ਇਕਜੁੱਟ’ ਦੀ ਭਾਵਨਾ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਉੱਘੇ ਖਗੋਲ ਭੌਤਿਕ ਵਿਗਿਆਨੀ ਅਤੇ ਡੀਨ, ਸਾਬਕਾ ਵਿਦਿਆਰਥੀ ਅਤੇ ਉਦਯੋਗਿਕ ਸਬੰਧ ਪ੍ਰੋ. ਰਵੀ ਕਾਂਤ ਮਿਸ਼ਰਾ ਵੱਲੋਂ ਸੰਸਥਾ ਦੇ ਡਾਇਰੈਕਟਰ ਪ੍ਰੋ. ਮਨੀ ਕਾਂਤ ਪਾਸਵਾਨ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਪੇਸ ਐਪਲੀਕੇਸ਼ਨਜ਼ ਸੈਂਟਰ ਇਸਰੋ ਦੀ ਡਾ. ਐਮ. ਆਰ. ਸੁਜੀਮੋਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਵਿਗਿਆਨਕ ਸੋਚ, ਬਹੁ-ਵਿਸ਼ਿਆਈ ਖੋਜ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਸਪੇਸ ਐਪਲੀਕੇਸ਼ਨਜ਼ ਸੈਂਟਰ ਇਸਰੋ ਦੇ ਵਿਗਿਆਨੀ ਡਾ. ਐਮ. ਅਮੋਦ ਅਗਰਵਾਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਭਾਰਤ ਦੇ ਪੁਲਾੜ ਪ੍ਰੋਗਰਾਮ, ਪੁਲਾੜ ਤਕਨਾਲੋਜੀ ਵਿੱਚ ਹੋ ਰਹੇ ਨਵੀਨਤਮ ਵਿਕਾਸ ਅਤੇ ਇਸ ਖੇਤਰ ਵਿੱਚ ਵਿਦਿਆਰਥੀਆਂ ਲਈ ਉਪਲਬਧ ਵੱਖ-ਵੱਖ ਕਰੀਅਰ ਅਤੇ ਖੋਜ ਦੇ ਮੌਕਿਆਂ ਬਾਰੇ ਵਿਸ਼ੇਸ਼ ਲੈਕਚਰ ਦਿੱਤਾ। ਉਦਘਾਟਨੀ ਸੰਬੋਧਨ ਵਿੱਚ ਪ੍ਰੋ. ਰਵੀ ਕਾਂਤ ਮਿਸ਼ਰਾ ਨੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਇਸਰੋ ਵਿੱਚ ਉਪਲਬਧ ਵਿੱਦਿਅਕ, ਖੋਜ ਅਤੇ ਕਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਇੰਚਾਰਜ ਪ੍ਰੋ. ਏ. ਐਸ. ਅਰੋੜਾ ਨੇ ਇਸਰੋ ਦੀ ਉਪਗ੍ਰਹਿ ਲਾਂਚਿੰਗ ਸਮਰੱਥਾ ਅਤੇ ਪੁਲਾੜ ਖੇਤਰ ਦੀਆਂ ਪ੍ਰਾਪਤੀਆਂ ਨੂੰ ਰਾਸ਼ਟਰੀ ਮਾਣ ਦਾ ਵਿਸ਼ਾ ਦੱਸਿਆ।
ਪਿਛਲੀ ਖ਼ਬਰ 1 ਸਤੰਬਰ ਦੀ ਦਿੱਲੀ ਰੈਲੀ ਨੂੰ ਲੈ ਕੇ ਸੀ.ਪੀ.ਆਈ. ਨੇ ਉਲੀਕੀ ਵਿਉਂਤਬੰਦੀ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਐਜੂਕੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਤੀਜ ਦਾ ਮਹਾਂ-ਉਤਸਵ ਸ਼ਾਨਦਾਰ ਢੰਗ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।