25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਾਹਨਾਂ ’ਤੇ ਕਾਲੀਆਂ ਫਿਲਮਾਂ, ਕਾਲੀਆਂ ਜਾਲੀਆਂ, ਧੁਨੀ ਪ੍ਰਦੂਸ਼ਣ ਫੈਲਾਉਣ ਅਤੇ ਪਟਾਕੇ ਪਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਨੇ ਕੱਸਿਆ ਸ਼ਿਕੰਜਾ

ਮਲੇਰਕੋਟਲਾ, 24 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸਰਦਾਰ ਹਰਭਜਨ ਸਿੰਘ ਨੇ ਜਦੋਂ ਤੋਂ ਬਤੌਰ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਮਲੇਰਕੋਟਲਾ ਦਾ ਕਾਰਜਭਾਰ ਸੰਭਾਲਿਆ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਹਜ਼ਾਰਾਂ ਹੀ ਵਾਹਨਾਂ ਦੇ ਚਾਲਾਨ ਕੱਟੇ ਗਏ ਹਨ। ਟ੍ਰੈਫਿਕ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਖ਼ਾਸ ਤੌਰ ’ਤੇ ਵਾਹਨਾਂ ‘ਤੇ ਲਾਈਆਂ ਗੈਰ-ਕਾਨੂੰਨੀ ਕਾਲੀਆਂ ਫਿਲਮਾਂ, ਕਾਲੀਆਂ ਜਾਲੀਆਂ ਨੂੰ ਉਤਾਰਨ, ਬੁਲੇਟ ਮੋਟਰਸਾਈਕਲਾਂ ਤੇ ਪਟਾਕੇ ਪਾਉਣ, ਟਰੈਕਟਰਾਂ ਤੇ ਉੱਚੀ ਆਵਾਜ਼ ਵਿਚ ਸਪੀਕਰ ਲਗਾ ਕੇ ਧੁਨੀ ਪ੍ਰਦੂਸ਼ਣ ਫੈਲਾਉਣ, ਉੱਚੀ ਆਵਾਜ਼ ਪੈਦਾ ਕਰਨ ਵਾਲਿਆਂ ਅਤੇ ਪ੍ਰੈੱਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ ਅਤੇ ਅਜਿਹੇ ਵਾਹਨਾਂ ਦੇ ਲਗਾਤਾਰ ਚਲਾਨ ਵੀ ਕੀਤੇ ਜਾ ਰਹੇ ਹਨ।

ਅਜੀਤ ਡੈਸਕ 25-08-2026
ਮਲੇਰਕੋਟਲਾ, 24 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸਰਦਾਰ ਹਰਭਜਨ ਸਿੰਘ ਨੇ ਜਦੋਂ ਤੋਂ ਬਤੌਰ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਮਲੇਰਕੋਟਲਾ ਦਾ ਕਾਰਜਭਾਰ ਸੰਭਾਲਿਆ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਹਜ਼ਾਰਾਂ ਹੀ ਵਾਹਨਾਂ ਦੇ ਚਾਲਾਨ ਕੱਟੇ ਗਏ ਹਨ। ਟ੍ਰੈਫਿਕ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਖ਼ਾਸ ਤੌਰ ’ਤੇ ਵਾਹਨਾਂ ‘ਤੇ ਲਾਈਆਂ ਗੈਰ-ਕਾਨੂੰਨੀ ਕਾਲੀਆਂ ਫਿਲਮਾਂ, ਕਾਲੀਆਂ ਜਾਲੀਆਂ ਨੂੰ ਉਤਾਰਨ, ਬੁਲੇਟ ਮੋਟਰਸਾਈਕਲਾਂ ਤੇ ਪਟਾਕੇ ਪਾਉਣ, ਟਰੈਕਟਰਾਂ ਤੇ ਉੱਚੀ ਆਵਾਜ਼ ਵਿਚ ਸਪੀਕਰ ਲਗਾ ਕੇ ਧੁਨੀ ਪ੍ਰਦੂਸ਼ਣ ਫੈਲਾਉਣ, ਉੱਚੀ ਆਵਾਜ਼ ਪੈਦਾ ਕਰਨ ਵਾਲਿਆਂ ਅਤੇ ਪ੍ਰੈੱਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ ਅਤੇ ਅਜਿਹੇ ਵਾਹਨਾਂ ਦੇ ਲਗਾਤਾਰ ਚਲਾਨ ਵੀ ਕੀਤੇ ਜਾ ਰਹੇ ਹਨ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸਰਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਇਸ ਕਾਰਵਾਈ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਸ਼ੋਰ ਪ੍ਰਦੂਸ਼ਣ ਤੋਂ ਰਾਹਤ ਦੇਣ ਦੇ ਨਾਲ-ਨਾਲ ਸੜਕਾਂ ‘ਤੇ ਅਨੁਸ਼ਾਸਨ ਕਾਇਮ ਕਰਨਾ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਹਨਾਂ ’ਤੇ ਕਾਲੀਆਂ ਫਿਲਮਾਂ ਲਾਉਣ, ਪ੍ਰੈਸ਼ਰ ਹਾਰਨ ਜਾਂ ਮੋਡੀਫਾਈਡ ਸਾਈਲੈਂਸਰਾਂ ਦੀ ਵਰਤੋਂ ਕਰਕੇ ਟ੍ਰੈਫਿਕ ਨਿਯਮਾਂ ਨੂੰ ਅਣਦੇਖਿਆ ਨਾ ਕੀਤਾ ਜਾਵੇ ਅਤੇ ਸੜਕ ਸੁਰੱਖਿਆ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਚਾਲਕ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਆਪ ਮੁਹਾਰੇ ਜੁੜ ਰਹੇ ਲੋਕ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਨ ਦਾ ਸਭ ਤੋਂ ਵੱਡਾ ਸੰਕੇਤ–ਮਿਲਖੀ ਅਗਲੀ ਖ਼ਬਰ ਮਾਨ ਸਰਕਾਰ ਨੇ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ 100 ਫ਼ੀਸਦੀ ਪੂਰੀਆਂ ਕੀਤੀਆਂ- ਕਮਲਜੀਤ ਉੱਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।