ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ
ਚੀਮਾ ਮੰਡੀ, 24 ਅਗਸਤ (ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ (ਅੰਡਰ-14), ਸੰਗਰੂਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨ, ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ।
ਕ
ਕੁਸ਼ਤੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਸਕੂਲ ਸਟਾਫ। ਤਸਵੀਰ : ਜਗਰਾਜ ਮਾਨ
25-08-2026
ਚੀਮਾ ਮੰਡੀ, 24 ਅਗਸਤ (ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ (ਅੰਡਰ-14), ਸੰਗਰੂਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨ, ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। ਛੇਵੀਂ ਜਮਾਤ ਦੇ ਵਿਦਿਆਰਥੀ ਅਰਮਨਜੋਤ ਸਿੰਘ ਨੇ 75 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਉਸ ਦੀ ਰਾਜ ਪੱਧਰੀ ਕੁਸ਼ਤੀ ਮੁਕਾਬਲੇ ਲਈ ਵੀ ਚੋਣ ਹੋਈ। ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਮੇਹਰਵਾਨ ਸਿੰਘ ਨੇ ਚਾਂਦੀ ਦਾ ਤਮਗਾ, ਜਦਕਿ ਅੱਠਵੀਂ ਜਮਾਤ ਦੇ ਹੀ ਗੁਰਵਿੰਦਰ ਸਿੰਘ ਨੇ ਕਾਂਸੀ ਦਾ ਤਮਗਾ ਹਾਸਲ ਕਰਕੇ ਅਕੈਡਮੀ ਦੀਆਂ ਖੇਡ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਅਕਾਲ ਅਕੈਡਮੀ ਚੀਮਾ ਸਾਹਿਬ ਦੀ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਲਈ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਅਕੈਡਮੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕੋਚਿੰਗ ਟੀਮ ਦੀ ਨਿਰੰਤਰ ਮਿਹਨਤ, ਸਹੀ ਮਾਰਗਦਰਸ਼ਨ ਅਤੇ ਸਮਰਪਣ ਸਦਕਾ ਵਿਦਿਆਰਥੀ ਖੇਡਾਂ ਦੇ ਖੇਤਰ ’ਚ ਲਗਾਤਾਰ ਨਵੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ। ਅਕੈਡਮੀ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਅਰਮਨਜੋਤ ਸਿੰਘ ਨੂੰ ਰਾਜ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਫਲਤਾ ਅਕਾਲ ਅਕੈਡਮੀ ਚੀਮਾ ਸਾਹਿਬ ਵੱਲੋਂ ਵਿਦਿਆਰਥੀਆਂ ਵਿੱਚ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਅਤੇ ਲਗਨ ਵਰਗੇ ਗੁਣ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਪ੍ਰਤੀਕ ਹੈ। ਅਕਾਲ ਅਕੈਡਮੀ ਚੀਮਾ ਸਾਹਿਬ ਵੱਲੋਂ ਸਮੂਹ ਖਿਡਾਰੀਆਂ, ਕੋਚਿੰਗ ਟੀਮ ਅਤੇ ਸਮੁੱਚੇ ਸਕੂਲ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।