ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਸੁਨਾਮ ਊਧਮ ਸਿੰਘ ਵਾਲਾ, 25 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਅੱਜ ਸਵੇਰੇ ਇਕ ਫੈਕਟਰੀ ਵਿਚ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੀ ਮਾਤਾ ਸਰਬਜੀਤ ਕੌਰ ਪਿੰਡ ਕੜਿਆਲ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਲੜਕਾ ਗੁਰਵਿੰਦਰ ਸਿੰਘ ਪਿੰਡ ਦਿੜ੍ਹਬਾ-ਕੜਿਆਲ ਵਿਚਕਾਰ ਇਕ ਗੱਤੇ ਦੀ ਫੈਕਟਰੀ ਵਿਚ ਪਿਛਲੇ ਪੰਦਰਾਂ ਸਾਲਾਂ ਸਾਲ ਤੋਂ ਫੋਰਮੈਨ ਵਜੋਂ ਕੰਮ ਕਰਦਾ ਸੀ।
ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਦੀ ਫਾਇਲ ਫੋਟੋ।
26-08-2026