26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਗਵਾਨਪੁਰਾ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਸ਼ੇਰਪੁਰ, 25 ਅਗਸਤ (ਦਰਸ਼ਨ ਸਿੰਘ ਖੇੜੀ) - ਸਾਉਣ ਦੇ ਮਹੀਨੇ ਵਿੱਚ ਤੀਜ ਮੌਕੇ ਤੀਆਂ ਦਾ ਤਿਉਹਾਰ ਪੂਰੇ ਪੰਜਾਬ ਵਿੱਚ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਿੰਡਾਂ ਵਿੱਚ ਪੁਰਾਤਨ ਸਮੇਂ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਪਿੰਡਾਂ ਦੀਆਂ ਕੁੜੀਆਂ ਅਤੇ ਵਿਆਹੀਆਂ ਹੋਈਆਂ ਮੁਟਿਆਰਾਂ ਇਹ ਤਿਉਹਾਰ ਉਤਸ਼ਾਹ ਨਾਲ ਮਨਾ ਰਹੀਆਂ ਹਨ।

ਅਜੀਤ ਡੈਸਕ 26-08-2026
ਸ਼ੇਰਪੁਰ, 25 ਅਗਸਤ (ਦਰਸ਼ਨ ਸਿੰਘ ਖੇੜੀ) - ਸਾਉਣ ਦੇ ਮਹੀਨੇ ਵਿੱਚ ਤੀਜ ਮੌਕੇ ਤੀਆਂ ਦਾ ਤਿਉਹਾਰ ਪੂਰੇ ਪੰਜਾਬ ਵਿੱਚ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਿੰਡਾਂ ਵਿੱਚ ਪੁਰਾਤਨ ਸਮੇਂ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਪਿੰਡਾਂ ਦੀਆਂ ਕੁੜੀਆਂ ਅਤੇ ਵਿਆਹੀਆਂ ਹੋਈਆਂ ਮੁਟਿਆਰਾਂ ਇਹ ਤਿਉਹਾਰ ਉਤਸ਼ਾਹ ਨਾਲ ਮਨਾ ਰਹੀਆਂ ਹਨ। ਇਸੇ ਤਰ੍ਹਾਂ ਹੀ ਬਲਾਕ ਸ਼ੇਰਪੁਰ ਦੇ ਪਿੰਡ ਭਗਵਾਨਪੁਰਾ ਵਿਖ਼ੇ ਵੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸਦੇ ਵਿੱਚ ਪਿੰਡ ਦੀਆਂ ਔਰਤਾਂ ਅਤੇ ਲੜਕੀਆਂ ਨੇ ਭਾਗ ਲਿਆ। ਇਸ ਮੌਕੇ ਉਨ੍ਹਾਂ ਨੇ ਨੱਚ-ਟੱਪਕੇ ਅਤੇ ਗਿੱਧਾ -ਬੋਲੀਆਂ ਪਾ ਕੇ ਮੁਟਿਆਰਾਂ ਨੇ ਆਪਣੇ ਚਾਅ ਪੂਰੇ ਕੀਤੇ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਉੱਘੀ ਸਮਾਜਸੇਵਿਕਾ ਕਿਰਨ ਮਹੰਤ ਸਿੱਧੂ, ਬੀਬੀ ਲਖਵਿੰਦਰ ਕੌਰ ਧਰਮਪਤਨੀ ਚੇਅਰਮੈਨ ਮਾਰਕੀਟ ਕਮੇਟੀ ਸਰਪੰਚ ਸ਼ੇਰਪੁਰ ਰਾਜਵਿੰਦਰ ਸਿੰਘ ਰਾਜ ਤੇ ਸਰਪੰਚ ਪਿੰਡ ਭਗਵਾਨਪੁਰਾ ਰੁਪਾਲੀ ਰਿਸ਼ੀ ਨੇ ਵਿਸ਼ੇਸ ਤੌਰ ਤੇ ਸਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਤੇ ਤੀਆਂ ਸਾਡੇ ਸੱਭਿਆਚਾਰ ਦਾ ਇੱਕ ਅਟੁੱਟ ਅੰਗ ਹਨ ਤੇ ਸਾਰਿਆਂ ਨੂੰ ਹੀ ਅਜਿਹੇ ਤਿਉਹਾਰ ਰਲ ਮਿਲਕੇ ਮਨਾਉਣੇ ਚਾਹੀਦੇ ਹਨ। ਇਸ ਮੌਕੇ ਪਿੰਡ ਦੀਆਂ ਕੁੜੀਆਂ ਨੂੰ ਮਿਠਾਈ ਦੇ ਡੱਬੇ ਅਤੇ ਸੂਟ ਵੀ ਦਿੱਤੇ ਗਏ। ਇਸ ਮੌਕੇ ਬ੍ਰਾਹਮਣ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਚੇਤਨ ਰਿਸ਼ੀ ਚੀਨੂੰ, ਸੁਖਵੀਰ ਸਿੰਘ ਚੀਮਾ ਬਲਾਕ ਪ੍ਰਧਾਨ ਸ਼ੇਰਪੁਰ, ਹਲਕਾ ਸਿੱਖਿਆ ਕੋ ਆਰਡੀਨੇਟਰ ਸੁਖਮਿੰਦਰ ਸਿੰਘ ਧਾਲੀਵਾਲ, ਪੰਚ ਮੋਨੂੰ ਸ਼ਰਮਾਂ, ਸੁਰਿੰਦਰ ਰਿਸ਼ੀ, ਪ੍ਰਭਜੋਤ ਸਿੰਘ, ਪ੍ਰਦੀਪ, ਪ੍ਰਮਜੀਤ ਕੌਰ, ਸਰਿਤਾ ਰਾਣੀ, ਸਰਬਜੀਤ ਰਿਸ਼ੀ ਕਾਕਾ, ਮਨਜੀਤ ਰਿਸ਼ੀ, ਸਤਨਾਮ ਰਿਸ਼ੀ, ਤਰਨ ਚਹਿਲ, ਦਰਸ਼ਨ ਸਿੰਘ ਫੋਜ਼ੀ, ਨਰੇਸ਼ ਸ਼ਰਮਾਂ ਕਾਲੂ, ਜਰਨੈਲ ਰਿਸ਼ੀ, ਬਿੱਟੂ ਦੁਬਈ, ਹੈਪੀ ਆਸਟ੍ਰੇਲੀਆ, ਲਖਵਿੰਦਰ ਕੌਰ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿੱਚ ਡੇਂਗੂ ਅਤੇ ਸਵਾਈਨ ਫਲੂ ਦੀ ਦਸਤਕ ਤੋਂ ਬਾਅਦ ਸਿਹਤ ਵਿਭਾਗ ਹੋਇਆ ਚੌਕਸ, ਸਿਹਤ ਵਿਭਾਗ ਦੀਆਂ 148 ਟ... ਅਗਲੀ ਖ਼ਬਰ ਕਾਮਨਵੈਲਥ ਖੇਡਾਂ ’ਚ ਚਾਂਦੀ ਦਾ ਤਗ਼ਮਾ ਜੇਤੂ ਹਰਜਿੰਦਰ ਕੌਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।