27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਣਕਵਾਲ ਭੰਗੂਆਂ ਵਿਖੇ ‘ਧੀਆਂ ਦਾ ਮਿਲਣੀ ਸਮਾਗਮ’ ਕਰਵਾਇਆ ਧੀਆਂ ਨੂੰ ਸਮਰਪਿਤ ਕਰਵਾਏ ਸਮਾਗਮ ਦੀ ਪਿੰਡ ਵਾਸੀਆਂ ਨੇ ਕੀਤੀ ਸ਼ਲਾਘਾ

ਚੀਮਾ ਮੰਡੀ, 26 ਅਗਸਤ (ਗੁਰਜੀਤ ਸਿੰਘ ਚਹਿਲ) - ਪਿੰਡ ਕਣਕਵਾਲ ਭੰਗੂਆਂ ਵਿਖੇ ਧੀਆਂ ਨੂੰ ਸਮਰਪਿਤ ਵਿਸ਼ੇਸ਼ ‘ਧੀਆਂ ਦਾ ਮਿਲਣੀ ਸਮਾਗਮ’ ਕਰਵਾਇਆ ਗਿਆ । ਇਸ ਸਮਾਗਮ ਦਾ ਮੁੱਖ ਮਕਸਦ ਧੀਆਂ ਨਾਲ ਪਿਆਰ, ਸਤਿਕਾਰ ਅਤੇ ਆਪਣੀ ਜਨਮ-ਭੂਮੀ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨਾ ਸੀ ।

ਅਜੀਤ ਡੈਸਕ 27-08-2026
ਚੀਮਾ ਮੰਡੀ, 26 ਅਗਸਤ (ਗੁਰਜੀਤ ਸਿੰਘ ਚਹਿਲ) - ਪਿੰਡ ਕਣਕਵਾਲ ਭੰਗੂਆਂ ਵਿਖੇ ਧੀਆਂ ਨੂੰ ਸਮਰਪਿਤ ਵਿਸ਼ੇਸ਼ ‘ਧੀਆਂ ਦਾ ਮਿਲਣੀ ਸਮਾਗਮ’ ਕਰਵਾਇਆ ਗਿਆ । ਇਸ ਸਮਾਗਮ ਦਾ ਮੁੱਖ ਮਕਸਦ ਧੀਆਂ ਨਾਲ ਪਿਆਰ, ਸਤਿਕਾਰ ਅਤੇ ਆਪਣੀ ਜਨਮ-ਭੂਮੀ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨਾ ਸੀ । ਇਹ ਸਮਾਗਮ ਸਰਪੰਚ ਯਾਦਵਿੰਦਰ ਸਿੰਘ ਮੰਡੇਰ ਦੇ ਉਦਮ ਉਪਰਾਲੇ ਸਦਕਾ ਕਰਵਾਇਆ ਗਿਆ ਅਤੇ ਉਨਾ ਦੇ ਧਰਮ ਪਤਨੀ ਪ੍ਰਿੰਸੀਪਲ ਜਸਵਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਹੋਏ ਇਸ ਸਮਾਗਮ ‘ਚ ਪਿੰਡ ਦੀਆਂ ਵਿਆਹੀਆਂ ਧੀਆਂ ਅਤੇ ਪਿੰਡ ਵਾਸੀ ਧੀਆਂ ਅਤੇ ਔਰਤਾਂ ਨੇ ਵਿਸ਼ੇਸ਼ ਸ਼ਿਰਕਤ ਕੀਤੀ । ਸਮਾਗਮ ਦੌਰਾਨ ਧੀਆਂ ਨਾਲ ਮਿਲਣੀ ਕਰਕੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਵੀ ਦਿੱਤਾ ਗਿਆ । ਇਸ ਤੋਂ ਇਲਾਵਾ ਧੀਆਂ ਨਾਲ ਪਿੰਡ ਦੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਇਹ ਸਮਾਗਮ ਅਹਿਮ ਭੂਮਿਕਾ ਨਿਭਾ ਗਿਆ । ਇਸ ਮੌਕੇ ਨਗਰ ਪੰਚਾਇਤ ਕਣਕਵਾਲ ਭੰਗੂਆਂ ਤੋਂ ਇਲਾਵਾ ਕੁੜੀਆਂ ਅਤੇ ਔਰਤਾਂ ਭਾਰੀ ਗਿਣਤੀ ਚ ਮੌਜੂਦ ਸਨ ।
ਪਿਛਲੀ ਖ਼ਬਰ ਪ੍ਰੈਸ਼ਰ ਹਾਰਨਾਂ, ਪਟਾਕੇ ਮਾਰਨ ਅਤੇ ਸ਼ੋਰ ਪ੍ਰਦੂਸ਼ਣ ਤੋਂ ਡਾਢ੍ਹੇ ਪ੍ਰੇਸ਼ਾਨ ਹਨ ਸ਼ਹਿਰ ਵਾਸੀ ਅਗਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੀ ਪਿੰਡ ਵਾਸੀਆਂ ਨੇ ਲਿਆ ਸਖ਼ਤ ਫੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।