27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਕੌਮ ਦੇ ਗੰਭੀਰ ਮੁੱਦਿਆਂ ਦੇ ਹੱਲ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਯਾਦ ਪੱਤਰ

ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ੍ਰੋਮਣੀ ਅਕਾਲੀ ਦਲ (ਅ) ਜਥੇਬੰਦੀ ਵਲੋਂ ਅੱਜ ਗੰਭੀਰ ਪੰਥਕ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਕ ਯਾਦ ਪੱਤਰ ਦਿੱਤਾ ਗਿਆ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਢੇ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਪਿੰਡ ਕਲਿਆਣ ਪਹੁੰਚੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਹ ਯਾਦ ਪੱਤਰ ਸ੍ਰੋਮਣੀ ਅਕਾਲੀ ਦਲ (ਅ) ਦੇ ਜਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਭਾਈ ਹਰਦੇਵ ਸਿੰਘ ਪੱਪੂ ਕਲਿਆਣ ਵਲੋਂ ਦਿੱਤਾ ਗਿਆ।

ਅਜੀਤ ਡੈਸਕ 27-08-2026
ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ੍ਰੋਮਣੀ ਅਕਾਲੀ ਦਲ (ਅ) ਜਥੇਬੰਦੀ ਵਲੋਂ ਅੱਜ ਗੰਭੀਰ ਪੰਥਕ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਕ ਯਾਦ ਪੱਤਰ ਦਿੱਤਾ ਗਿਆ।ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਢੇ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਪਿੰਡ ਕਲਿਆਣ ਪਹੁੰਚੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਹ ਯਾਦ ਪੱਤਰ ਸ੍ਰੋਮਣੀ ਅਕਾਲੀ ਦਲ (ਅ) ਦੇ ਜਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਭਾਈ ਹਰਦੇਵ ਸਿੰਘ ਪੱਪੂ ਕਲਿਆਣ ਵਲੋਂ ਦਿੱਤਾ ਗਿਆ।ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ ਨੇ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਯਾਦ ਪੱਤਰ ਵਿਚ ਦਰਜ਼ ਕੀਤੇ ਨੁਕਤਿਆਂ ਨੂੰ ਵਾਚਣ ਦਾ ਭਰੋਸਾ ਦਿੱਤਾ ਹੈ। ਜਥੇਦਾਰ ਹਰਦੇਵ ਸਿੰਘ ਪੱਪੂ ਨੇ ਕਿਹਾ ਜਥੇਬੰਦੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਹੋਰਨਾਂ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀਆਂ ਅਤੇ ਸੇਵਾਮੁਕਤੀਆਂ ਮੌਕੇ ਕੌਮ ਨੂੰ ਪ੍ਰਵਾਨਿਤ ਨਿਯਮਾਂਵਲੀ ਬਣਾਉਣ, ਤਖਤਾਂ ਤੇ ਬਿਰਾਜਮਾਨ ਜਥੇਦਾਰ ਸਿੱਖੀ ਸਿਧਾਂਤਾਂ ਅਤੇ ਨਿਯਮਾਂ ਅਨੁਸਾਰ ਬਿਨ੍ਹਾਂ ਕਿਸੇ ਦਬਾਅ ਤੇ ਅਜਾਦਆਨਾ ਤੌਰ ’ਤੇ ਫੈਸਲੇ ਲੈਣ ਲਈ ਅਜਾਦ ਹੋਣ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਰੇ ਧੜਿਆਂ ਨੂੰ ਇਕ ਕਰਨ, ਸਮੁੱਚੀਆਂ ਪੰਥਕ ਜਥੇਬੰਦੀਆਂ ਅਤੇ ਧੜਿਆਂ ਵਿਚ ਏਕਤਾ ਕਰਨ, ਪ੍ਰਵਾਸੀ ਲੋਕਾਂ ਨੂੰ ਪੰਜਾਬ ਵਿਚ ਜਾਇਦਾਦਾਂ ਖਰੀਦਣ ਤੋਂ ਰੋਕਣ, ਐਸ.ਜੀ.ਪੀ.ਸੀ ਦਾ ਆਪਣਾ ਚੈਨਲ ਚਲਾਉਣ, ਸ੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ, ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਸਾਂਝਾ ਕੌਮੀ ਪ੍ਰੋਗਰਾਮ ਦੇਣ, ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਵਿਚ ਅਸਲ ਦੋਸ਼ੀਆਂ ਨੂੰ ਸਜਾ ਦਿਵਾਉਣ, ਬੀ.ਜੇ.ਪੀ ਅਤੇ ਆਰ.ਐਸ.ਐਸ ਦੀ ਸਾਡੇ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜੀ ਨੂੰ ਬੰਦ ਕਰਵਾਉਣ, ਸਿਲੇਬਸ਼ ਵਿਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਤੋਂ ਰੋਕਣ ਲਈ ਇਕ ਬੁੱਧੀਜੀਵੀਆਂ ਦੀ ਇਕ ਸਾਂਝੀ ਕਮੇਟੀ ਬਣਾਉਣ, ਜੋ ਸਿੱਖ ਕੈਦੀ ਕਾਲ ਕੋਠੜੀ ਵਿਚ ਬੰਦ ਹਨ, ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਵਾਉਣ ਵਰਗੇ ਗੰਭੀਰ ਕੌਮ ਦੇ ਮੁੱਦਿਆਂ ਅਤੇ ਨੁਕਤਿਆਂ ਤੇ ਵਿਚਾਰ ਕਰਕੇ ਅਗਰੇਲੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਕੌਮ ਨੂੰ ਇਕ ਲੜੀ ਵਿਚ ਪਰੋ ਕੇ ਅਗਲੇ ਕੌਮੀ ਨਿਸ਼ਾਨੇ ਵੱਲ ਕੌਮ ਨੂੰ ਤੋਰਨਗੇ। ਇਸ ਤੋਂ ਪਹਿਲਾਂ ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ( ਅ) ਦੇ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਮੀਰੀ-ਪੀਰੀ ਖਾਲਸਾ ਮਾਰਚ ਦਾ ਮਾਲੇਰਕੋਟਲਾ ਜਿਲ੍ਹੇ ਵਿਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਕਲੌਦੀ ਦੇ ਗੁਰੂ ਘਰ ਵਿਖੇ ਮਾਤਾ ਪੰਜਾਬ ਕੌਰ ਦੀ ਬਰਸੀ ਮਨਾਈ ਅਗਲੀ ਖ਼ਬਰ ਪੰਜਾਬ ’ਚ ਸਿਆਸੀ ਬਿਆਨਬਾਜ਼ੀ ਦਾ ਮਿਆਰ ਲਗਾਤਾਰ ਡਿੱਗ ਰਿਹਾ ਹੈ - ਜੋਗਿੰਦਰ ਸਿੰਘ ਉਗਰਾਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।