ਕਲੌਦੀ ਦੇ ਗੁਰੂ ਘਰ ਵਿਖੇ ਮਾਤਾ ਪੰਜਾਬ ਕੌਰ ਦੀ ਬਰਸੀ ਮਨਾਈ
ਭਵਾਨੀਗੜ੍ਹ, 26 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਲੌਦੀ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਮਾਤਾ ਪੰਜਾਬ ਕੌਰ ਜੀ ਦੀ ਬਰਸੀ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਗੁਰਚਰਨ ਸਿੰਘ ਜੀ ਦੇ ਜੱਥੇ ਵਲੋਂ ਅਮ੍ਰਿਤ ਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੌਰਾਨ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ ਨੇ ਇਸ ਸਮਾਗਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਮਾਤਾ ਪੰਜਾਬ ਕੌਰ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਇਆ।
ਅਜੀਤ ਡੈਸਕ
27-08-2026