ਮੀਰੀ ਪੀਰੀ ਖਾਲਸਾ ਮਾਰਚ ਦੇ ਧੂਰੀ ਦੇ ਪਿੰਡ ਭਸੌੜ ਪਹੁੰਚਣ ’ਤੇ ਨਿੱਘਾ ਸਵਾਗਤ
ਧੂਰੀ, 26 ਅਗਸਤ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਪਹੁੰਚੇ ਮੀਰੀ ਪੀਰੀ ਖਾਲਸਾ ਮਾਰਚ ਦੇ ਧੂਰੀ ਇਲਾਕੇ ਦੇ ਪਿੰਡ ਭਸੌੜ ਪਹੁੰਚਣ ’ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਮੱਥਾ ਟੇਕਿਆ ਸਰਧਾ ਭਾਵਨਾ ਨਾਲ ਸੰਗਤਾਂ ਨਤਮਸਤਕ ਹੋਈਆਂ । ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਨਾਲ ਪਹੁੰਚਿਆ ਧਾਰਮਿਕ ਸ਼ਖਸੀਅਤਾਂ ਦਾ ਪਿੰਡ ਭਸੌੜ ਵਿਖੇ ਗਮਦੂਰ ਸਿੰਘ ਜਵੰਦਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਧੂਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਕਾਤਰੋਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਐਸ.
ਧੂਰੀ, 26 ਅਗਸਤ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਪਹੁੰਚੇ ਮੀਰੀ ਪੀਰੀ ਖਾਲਸਾ ਮਾਰਚ ਦੇ ਧੂਰੀ ਇਲਾਕੇ ਦੇ ਪਿੰਡ ਭਸੌੜ ਪਹੁੰਚਣ ’ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਮੱਥਾ ਟੇਕਿਆ ਸਰਧਾ ਭਾਵਨਾ ਨਾਲ ਸੰਗਤਾਂ ਨਤਮਸਤਕ ਹੋਈਆਂ ।ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਨਾਲ ਪਹੁੰਚਿਆ ਧਾਰਮਿਕ ਸ਼ਖਸੀਅਤਾਂ ਦਾ ਪਿੰਡ ਭਸੌੜ ਵਿਖੇ ਗਮਦੂਰ ਸਿੰਘ ਜਵੰਦਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਧੂਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਕਾਤਰੋਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਸਮੇਤ ਧਾਰਮਿਕ ਸ਼ਖਸ਼ੀਅਤਾਂ ਦਾ ਸਿਰੋਪੋ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਣ ’ ਤੇ ਸ਼ਬਦ ਗਾਇਨ ਕਰਕੇ ਸਵਾਗਤ ਕੀਤਾ । ਮੀਰੀ ਪੀਰੀ ਖਾਲਸਾ ਮਾਰਚ ਧੂਰੀ ਦੇ ਵੱਖੋ ਵੱਖ ਸਥਾਨਾਂ ਤੇ ਪੜਾਅਵਾਰ ਪਹੁੰਚਣ ’ਤੇ ਅਤੇ ਸਿੱਖ ਸੰਗਤਾਂ ਨੇ ਭਰਵਾ ਸਵਾਗਤ ਕੀਤਾ। ਇਸ ਮੌਕੇ ਵਿਰਸਾ ਸੰਭਾਲ ਪਗੜੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖੁਰਦ ਸਮੇਤ ਹੋਰ ਵੀ ਸ਼ਖਸ਼ੀਅਤਾਂ ਨੇ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਸ਼ਿਰਕਤ ਕੀਤੀ।