27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਰਾਮਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ। ਜਿਸ ਵਿਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਕੇ ਸਾਰੇ ਸਰਕਾਰੀ ਅਦਾਰਿਆਂ ਨੂੰ ਬੰਦ ਕਰਕੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੇ ਲਈ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਦੀ ਕੜੀ ਵਜੋਂ ਐੱਸ.

ਅਜੀਤ ਡੈਸਕ 27-08-2026
ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਰਾਮਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ। ਜਿਸ ਵਿਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਕੇ ਸਾਰੇ ਸਰਕਾਰੀ ਅਦਾਰਿਆਂ ਨੂੰ ਬੰਦ ਕਰਕੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੇ ਲਈ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਦੀ ਕੜੀ ਵਜੋਂ ਐੱਸ.ਡੀ.ਐੱਮ. ਦਫਤਰ ਸੁਨਾਮ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ। ਰੈਲੀ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਸਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਾਥੀਆਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਮੀਟਿੰਗ ਨੂੰ ਸੰਬੋਧਿਨ ਕਰਦਿਆਂ ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਕ੍ਰਿਸ਼ਨ ਲਾਲ ਬੱਤਰਾ,ਚੇਤ ਰਾਮ ਢਿੱਲੋਂ, ਸੋਮ ਸਿੰਘ, ਸੁਰੇਸ਼ ਕੁਮਾਰ ਬਾਂਸਲ, ਰਵਿੰਦਰ ਸਿੰਘ, ਦਰਸ਼ਨ ਸਿੰਘ ਥਾਣੇਦਾਰ, ਬਲਵਿੰਦਰ ਸਿੰਘ ਜ਼ਿਲ੍ਹੇਦਾਰ,ਪਵਨ ਕੁਮਾਰ ਸ਼ਰਮਾ, ਉਜਾਗਰ ਸਿੰਘ ਜੱਗਾ, ਬ੍ਰਿਜ ਲਾਲ ਧੀਮਾਨ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪੁੱਜਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਤੋਂ ਮਹਿੰਗਾਈ ਭੱਤੇ ਦਾ ਬਣਦਾ ਕੁਲ ਬਕਾਇਆ ਇਕ ਮੁਸ਼ਤ ਜਾਰੀ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਲਾਗੂ ਕੀਤੇ ਗਏ ਕੇਂਦਰੀ ਤਨਖਾਹ ਸਕੇਲ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮ ਅਤੇ ਮਾਣ ਭੱਤੇ ਤੇ ਭਰਤੀ ਕੀਤੇ ਕਾਮੇ ਪੱਕੇ ਕਰਨ, ਮੈਡੀਕਲ ਭੱਤਾ ਦੁੱਗਣਾ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਪੁੱਜੇ ਸਾਥੀਆਂ ਦਾ ਪ੍ਰਧਾਨ ਰਾਮਸਰੂਪ ਢੈਪਈ ਨੇ ਧੰਨਵਾਦ ਕਰਦਿਆਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪੁੱਜਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਪੰਡੋਰੀ ਅਗਲੀ ਖ਼ਬਰ ਮਾਰਕੀਟ ਕਮੇਟੀ ਅਹਿਮਦਗੜ੍ਹ ਦੇ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਦਾ ਨਗਰ ਕੌਂਸਲ ਅਹਿਮਦਗੜ੍ਹ ਵਿਖੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।