29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ - ਜਥੇਦਾਰ ਗੜਗੱਜ

ਸੰਦੌੜ, 27 ਅਗਸਤ (ਜਸਵੀਰ ਸਿੰਘ ਜੱਸੀ) - ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸਾ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਮੀਰੀ ਪੀਰੀ ਮਾਰਚ ਪੂਰੇ ਪੰਜਾਬ ਦੇ ਵਿੱਚ ਕੱਢਿਆ ਜਾ ਰਿਹਾ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਦੀ ਹੁੰਦਾ ਹੋਇਆ ਮੀਰੀ ਪੀਰੀ ਮਾਰਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮਲੇਰਕੋਟਲਾ ਵਿਖੇ ਪਹੁੰਚਿਆ, ਜਿਸ ਦੌਰਾਨ ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਅਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਤੌਰ ਤੇ ਨਿੱਘਾ ਸੁਆਗਤ ਕੀਤਾ। ਇਸ ਮੌਕੇ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ, ਬਾਬਾ ਕੁਲਵਿੰਦਰ ਸਿੰਘ ਚੁਹਾਣੇ ਵਾਲੇ, ਗਿਆਨੀ ਗਗਨਦੀਪ ਸਿੰਘ ਨਿਰਮਲੇ, ਬਾਬਾ ਵਿਸਾਖਾ ਸਿੰਘ ਕਲਿਆਣ ਪੁਲ, ਬਾਬਾ ਅਵਤਾਰ ਸਿੰਘ ਮਹੋਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ।

ਅਜੀਤ ਡੈਸਕ 28-08-2026
ਸੰਦੌੜ, 27 ਅਗਸਤ (ਜਸਵੀਰ ਸਿੰਘ ਜੱਸੀ) - ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸਾ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਮੀਰੀ ਪੀਰੀ ਮਾਰਚ ਪੂਰੇ ਪੰਜਾਬ ਦੇ ਵਿੱਚ ਕੱਢਿਆ ਜਾ ਰਿਹਾ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਦੀ ਹੁੰਦਾ ਹੋਇਆ ਮੀਰੀ ਪੀਰੀ ਮਾਰਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮਲੇਰਕੋਟਲਾ ਵਿਖੇ ਪਹੁੰਚਿਆ, ਜਿਸ ਦੌਰਾਨ ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਅਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਤੌਰ ਤੇ ਨਿੱਘਾ ਸੁਆਗਤ ਕੀਤਾ। ਇਸ ਮੌਕੇ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ, ਬਾਬਾ ਕੁਲਵਿੰਦਰ ਸਿੰਘ ਚੁਹਾਣੇ ਵਾਲੇ, ਗਿਆਨੀ ਗਗਨਦੀਪ ਸਿੰਘ ਨਿਰਮਲੇ, ਬਾਬਾ ਵਿਸਾਖਾ ਸਿੰਘ ਕਲਿਆਣ ਪੁਲ, ਬਾਬਾ ਅਵਤਾਰ ਸਿੰਘ ਮਹੋਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਉਲ, ਭਾਈ ਮਨਦੀਪ ਸਿੰਘ ਖ਼ੁਰਦ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਚਰਨਪ੍ਰੀਤ ਸਿੰਘ ਮੌਹੋਰਾਣਾ, ਭਾਈ ਸੁਖਬੀਰ ਸਿੰਘ ਫਲੌਡ, ਵੈਦ ਨਰਿੰਦਰ ਸਿੰਘ ਦੁੱਲਮਾ, ਬਾਬਾ ਸਤਵਿੰਦਰ ਸਿੰਘ, ਨਾਨਕਜੀਤ ਸਿੰਘ ਜਗਦਿਓ, ਕੇਵਲਜੀਤ ਸਿੰਘ ਧਾਲੀਵਾਲ ਸਰਪੰਚ ਕੁਲਵੀਰ ਸਿੰਘ ਮਾਣਕ, ਸਰਪੰਚ ਅਮਨਦੀਪ ਸਿੰਘ ਸੁਲਤਾਨਪੁਰ ਬੁਧਰਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਸਨ।
ਪਿਛਲੀ ਖ਼ਬਰ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਲੌਂਗੋਵਾਲ ਤੋਂ ਜੈਕਾਰਿਆਂ ਦੀ ਗੂੰਜ ਨਾਲ ਮੀਰੀ ਪੀਰੀ ਖਾਲਸਾ ਮਾਰਚ ਦੀ ਪੰਜ ਪਿਆਰਿਆਂ ਦ... ਅਗਲੀ ਖ਼ਬਰ ਲਹਿਰਾਗਾਗਾ ਮੁਲਾਜ਼ਮ ਜਥੇਬੰਦੀਆਂ ਨੇ ਫੂਕੀ ਸਰਕਾਰ ਦੀ ਅਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।