28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ

ਲੌਂਗੋਵਾਲ, 27 ਅਗਸਤ (ਵਿਨੋਦ, ਖੰਨਾ) - ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਹਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡ.

ਸੋਮਵਾਰ, 24 ਅਗਸਤ, 2026 28-08-2026
ਲੌਂਗੋਵਾਲ, 27 ਅਗਸਤ (ਵਿਨੋਦ, ਖੰਨਾ) - ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਹਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਕੱਤਰ ਸ਼੍ਰੋਮਣੀ ਕਮੇਟੀ ਭਗਵੰਤ ਸਿੰਘ ਧੰਗੇੜਾ , ਮਲਕੀਤ ਸਿੰਘ ਚੰਗਾਲ ਅਤੇ ਬੀਬੀ ਜਸਪਾਲ ਕੌਰ ਫਤਿਹਗੜ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਪੰਥਕ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਲਏ ਫੈਸਲੇ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਅਧੀਨ ਪੈਂਦੇ ਸਾਰੇ ਇਤਿਹਾਸਕ ਗੁਰਦੁਵਾਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ 29 ਅਗਸਤ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਇਸ ਮੌਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਖਡ ਪਾਠ ਦੀ ਆਰੰਭਤਾ ਲਈ ਅਰਦਾਸ ਕੀਤੀ ਗਈ। ਲਗੀਧਰ ਟਰੱਸਟ ਵੱਲੋਂ ਜਗਜੀਤ ਸਿੰਘ ਕਾਕਾ ਵੀਰ ਜੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ਼ ਸ਼੍ਰੋਅਦ (ਬ), ਜੀਤ ਸਿੰਘ ਸਿੱਧੂ ਸਾ. ਚੇਅਰਮੈਨ, ਜਥੇ. ਉਦੇ ਸਿੰਘ ਲੌਂਗੋਵਾਲ, ਜਸਵੀਰ ਸਿੰਘ ਲੌਂਗੋਵਾਲ ਇੰਚਾਰਜ਼ ਸਿੱਖ ਮਿਸ਼ਨ ਦਿੱਲੀ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਮੈਨੇਜਰ ਅਮਰੀਕ ਸਿੰਘ ਬਰਨਾਲਾ, ਸੁਰਜੀਤ ਸਿੰਘ ਠੀਕਰੀਵਾਲਾ, ਸਰਬਜੀਤ ਸਿੰਘ ਢੋਟੀਆਂ ਹੈਡ ਪ੍ਰਚਾਰਕ, ਤੇਜਿੰਦਰ ਸਿੰਘ ਸੰਘਰੇੜੀ, ਪਰਮਿੰਦਰ ਕੌਰ ਬਰਾੜ ਹਲਕਾ ਪ੍ਰਧਾਨ ਇਸਤਰੀ ਵਿੰਗ, ਸੰਦੀਪ ਕੌਰ ਖਰਾਸੀਆ ਸਿਟੀ ਪ੍ਰਧਾਨ, ਹਰਮੇਸ਼ ਸਿੰਘ ਸਿੱਧੂ, ਸਤਿਗੁਰ ਸਿੰਘ ਸ਼ੇਰੋਂ, ਬਾਬਾ ਕੁਲਵੰਤ ਸਿੰਘ ਕਾਂਤੀ, ਸੁਖਵਿੰਦਰ ਸਿੰਘ ਚਹਿਲ, ਬਲਵਿੰਦਰ ਸਿੰਘ ਢਿੱਲੋਂ, ਅਮ੍ਰਿਤਪਾਲ ਸਿੰਘ ਸਿੱਧੂ, ਭਾਈ ਮਹਿੰਦਰ ਸਿੰਘ ਦੁੱਲਟ, ਬਚਿੱਤਰ ਸਿੰਘ ਮੱਟ, ਗੁਰਜੰਟ ਸਿੰਘ ਪ੍ਰਧਾਨ ਲੋਕਲ ਕਮੇਟੀ, ਪਰਮਜੀਤ ਸਿੰਘ ਭੋਲਾ, ਰਛਪਾਲ ਕੌਰ ਢਿੱਲੋਂ ਪ੍ਰਧਾਨ ਨਗਰ ਕੌਂਸਲ, ਸਤਵੰਤ ਕੌਰ ਕੌਂਸਲਰ, ਗੁਰਮੀਤ ਸਿੰਘ ਸਿੱਧੂ, ਭਗਵੰਤ ਸਿੰਘ ਸਰਕਲ ਪ੍ਰਧਾਨ, ਗੁਰਸੇਵਕ ਸਿੰਘ ਸਿੱਧੂ, ਜਸਵਿੰਦਰ ਸਿੰਘ ਨੱਪੀ, ਬੁੱਧ ਸਿੰਘ ਕੌਂਸਲਰ, ਜਸਵਿੰਦਰ ਸਿੰਘ ਸਾ. ਮੀਤ ਪ੍ਰਧਾਨ, ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਕਮਲ ਬਰਾੜ, ਕੁਲਦੀਪ ਸਿੰਘ ਦੂਲੋ, ਇੰਜ. ਬਲਜੀਤ ਸਿੰਘ ਐਸ. ਡੀ.ਓ., ਤਾਰੀ ਮੈਂਬਰ, ਨਿਰਮਲ ਸਿੰਘ ਲਖਮੀਰਵਾਲਾ, ਨੰਬਰਦਾਰ ਸੁਖਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਜੱਸੇ ਕਾ, ਰਣਜੀਤ ਸਿੰਘ ਕੂਕਾ ਮੈਂਬਰ ਕੋਰ ਕਮੇਟੀ, ਰਾਜਵੀਰ ਸਿੰਘ, ਨਿਰਮਲ ਸਿੰਘ ਲੋਹਖੇੜਾ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਬਿੰਦਰ ਸਿੰਘ ਬਿੰਦੀ, ਗਗਨਦੀਪ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਵਤਾਰ ਸਿੰਘ ਈਲਵਾਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਹਲਕਾ ਸੁਨਾਮ ਦੇ ਲੋਕਾਂ ਨੇ ਕਾਂਗਰਸ ਦੇ ਬਾਹਰੀ ਉਮੀਦਵਾਰ ਨੂੰ ਹਮੇਸ਼ਾ ਨਕਾਰਿਆ ਹੈ - ਰਾਜਾ ਬੀਰ ਕਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।