29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਾਂਗਰਸ ਮੁਲਾਜ਼ਮ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ – ਹਰਪਾਲ ਸਿੰਘ ਸੋਨੂ

ਸੰਗਰੂਰ, 28 ਅਗਸਤ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ. ਬੀ.

ਅਜੀਤ ਡੈਸਕ 29-08-2026
ਸੰਗਰੂਰ, 28 ਅਗਸਤ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ. ਸੈੱਲ ਦੇ ਵਾਇਸ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਦੇ ਮੁੱਖ ਬੁਲਾਰੇ ਹਰਪਾਲ ਸਿੰਘ ਸੋਨੂ ਨੇ ਕਿਹਾ ਕਿ ਅੱਜ ਮੌਜੂਦਾ ਆਪ ਸਰਕਾਰ ਤੋਂ ਰਾਜ ਦਾ ਹਰ ਵਰਗ ਨਿਰਾਸ਼ ਹੈ। ਰਾਜ ਦੇ ਮੁਲਾਜ਼ਮ ਸੜਕਾਂ ਉੱਤੇ ਉੱਤਰਨ ਲਈ ਮਜਬੂਰ ਹਨ ਪਰ ਅਫ਼ਸੋਸ ਆਮ ਲੋਕਾਂ ਦੇ ਹੱਕ ਦੀ ਗੱਲ ਕਰਨ ਵਾਲੀ ਆਪ ਸਰਕਾਰ ਆਪਣੇ ਹੀ ਮੁਲਾਜ਼ਮਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਵੱਡੇ ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਪ ਸਰਕਾਰ ਅੱਜ ਉਪਰੋਕਤ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ ਪਰ ਅੱਜ ਮੁਲਾਜ਼ਮਾਂ ਦਾ ਸੰਘਰਸ਼ ਉੱਤੇ ਉਤਾਰੂ ਹੋਣਾ ਕਿਸੇ ਸਰਕਾਰ ਦੇ ਲਈ ਮਾਣ ਵਾਲੀ ਗੱਲ ਨਹੀਂ ਬਲਕਿ ਨਾਕਾਮੀ ਦੀ ਨਿਸ਼ਾਨੀ ਹੈ। ਹਰਪਾਲ ਸਿੰਘ ਸੋਨੂ ਨੇ ਕਿਹਾ ਕਿ ਪੰਜਾਬ ਸਰਕਾਰ ਹੰਕਾਰ ਛੱਡ ਕੇ ਮੁਲਾਜ਼ਮਾਂ ਨਾ ਬੈਠ ਕੇ ਗੱਲ ਹੱਲ ਕਰੇ ਅਤੇ ਉਨ੍ਹਾਂ ਦੀ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰੇ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਮੁਲਾਜ਼ਮ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਮੋਹਰੀ ਹੋਰ ਕੇ ਖੜ੍ਹੀ ਨਜ਼ਰ ਆਏਗੀ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਦੀ ਤਰਜ ’ਤੇ ਅੱਜ ਤੋਂ ਚੱਲੇਗਾ ਮਿਸ਼ਨ ਕਲੀਨ ਦਾ ਦੂਜਾ ਪੜਾਅ ਅਗਲੀ ਖ਼ਬਰ ਗੁਰਦੇਵ ਸਿੰਘ ਨੇ ਥਾਣਾ ਮੁਖੀ ਸ਼ੇਰਪੁਰ ਵਜੋਂ ਆਪਣਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।