30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅੱਜ ਤੋਂ ਡੀ.ਸੀ. ਦਫ਼ਤਰ ਬਾਹਰ ਲੱਗਣ ਵਾਲੇ ਪੱਕੇ ਮੋਰਚੇ ਦੀ ਉਲੀਕੀ ਵਿਉਂਤਬੰਦੀ

ਸੰਗਰੂਰ, 29 ਅਗਸਤ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਕੀਤੀ ਗਈ ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਹੋਈ। ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸੱਦੇ ’ਤੇ 30 ਅਗਸਤ ਤੋਂ ਡੀ.

ਅਜੀਤ ਡੈਸਕ 30-08-2026
ਸੰਗਰੂਰ, 29 ਅਗਸਤ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਕੀਤੀ ਗਈ ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਹੋਈ। ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸੱਦੇ ’ਤੇ 30 ਅਗਸਤ ਤੋਂ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਪੱਕਾ ਮੋਰਚਾ ਲੱਗੇਗਾ। ਤਿਆਰੀਆਂ ਵਜੋਂ ਪਿੰਡਾਂ ’ਚੋਂ ਰਾਸ਼ਨ ਇਕੱਠਾ ਕਰਨ, ਢੋਲ ਮਾਰਚ, ਮੋਟਰਸਾਈਕਲ ਮਾਰਚ, ਘਰ-ਘਰ ਜਾ ਕੇ ਸੁਨੇਹੇ ਲਾਉਣ ਅਤੇ ਮੋਰਚੇ ’ਚ ਬੀਬੀਆਂ ਸਮੇਤ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਗਿਆ। ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਇਸ ਮੋਰਚੇ ਦੀਆਂ ਮੁੱਖ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਰਚੇ ਦੌਰਾਨ ਸਰਕਾਰ ਤੇ ਦਬਾਅ ਬਣਾਇਆ ਜਾਵੇਗਾ ਕਿ ਅਮਰੀਕਾ ਨਾਲ ਖੇਤੀ ਨੂੰ ਮਾਰਨ ਵਾਲਾ ਮੁਕਤ ਵਪਾਰ ਸਮਝੌਤਾ ਰੱਦ ਕਰੋ। ਜ਼ਮੀਨਾਂ ਖੋਹਣ ਵਾਲੀ ਲੈਂਡ ਪੂਲਿੰਗ ਨੀਤੀ ਰੱਦ ਕਰੋ। ਦਹਾਕਿਆਂ ਤੋਂ ਜ਼ਮੀਨ ਵਾਹ ਰਹੇ ਆਬਾਦਕਾਰਾਂ, ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿਓ, ਉਜਾੜਨਾ ਬੰਦ ਕਰੋ। ਸਾਰੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮਾਫ਼ ਕਰੋ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿਓ,ਪੰਜਾਬ ਲਈ ਕਾਰਪੋਰੇਟਾਂ ਵਿਰੋਧੀ, ਵਾਤਾਵਰਨ ਪੱਖੀ ਖੇਤੀ ਨੀਤੀ ਬਣਾਓ, ਕਿਸਾਨ ਆਗੂਆਂ ‘ਤੇ ਪਾਏ ਸਾਰੇ ਝੂਠੇ ਕੇਸ, ਵਾਰੰਟ ਤੇ ਪੁਰਾਣੀ ਸਾਣਤ ਵਾਲੇ ਕੇਸ ਰੱਦ ਕਰੋ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਪਾਣੀਆਂ ਦਾ ਮਸਲਾ ਲੋਕਾਂ ‘ਚ ਪਾਟਕ ਪਾ ਕੇ ਨਹੀਂ, ਭਾਈਚਾਰੇ ਨਾਲ ਹੱਲ ਕਰੋ ਤੇ ਪਾਣੀ ਕੰਪਨੀਆਂ ਹੱਥ ਵੇਚਣਾ ਬੰਦ ਕਰੋ ਇਸ ਮੌਕੇ ਬਲਾਕਾਂ ਦੇ ਆਗੂ ਅਤੇ ਜ਼ਿਲ੍ਹਾ ਆਗੂ ਸ਼ਾਮਿਲ ਸਨ। ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਦਰਸ਼ਨ ਸਿੰਘ ਚੰਗਾਲੀ ਵਾਲਾ ਬਲਾਕ ਭਵਾਨੀਗੜ੍ਹ ਜਨਰਲ ਸਕੱਤਰ ਜਸਬੀਰ ਸਿੰਘ ਗਗੜਪੁਰ ਅਤੇ ਰਘਵੀਰ ਘਰਾਚੋਂ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਤੇ ਕਰਮਜੀਤ ਮੰਗਵਾਲ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜਗਦੀਪ ਸਿੰਘ ਮਹਿਲਾ ਬਲਾਕ ਸਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਜਨਰਲ ਸਕੱਤਰ ਰਾਮਸਰਨ ਬਲਾਕ ਲਹਿਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਗਤਪੁਰਾ ਬਲਾਕ ਮੂਣਕ ਦੇ ਆਗੂ ਬੰਟੀ ਢੀਂਡਸਾ ਸ਼ਾਮਿਲ ਸਨ।
ਪਿਛਲੀ ਖ਼ਬਰ ਸੰਗਰੂਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸਕੂਲਾਂ ਦੇ ਮੁੱਖ ਗੇਟ ਅੱਗੇ ਮੁੱਖ ਮੰਤਰੀ ਦੇ ਟਵੀਟ ਅਤੇ ਅਧਿਆਪਕ ਵਿਰੋਧੀ ਪੱਤਰ ਦੀਆਂ ਕਾਪੀਆਂ ਫੂਕ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।