30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਲੌਂਗੋਵਾਲ, 29 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 30-08-2026
ਲੌਂਗੋਵਾਲ, 29 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਲ੍ਹਾਂ ਵਿੱਚ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਬਿਤਾ ਚੁੱਕੇ ਸਿੰਘਾਂ ਨੂੰ ਇਨਸਾਫ ਦੇਣ ਲਈ ਦੇਰੀ ਨਹੀਂ ਕਰਨੀ ਚਾਹੀਦੀ ਸਰਕਾਰ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਸਿੱਖਾਂ ਨੂੰ ਬਿਗਾਨਗੀ ਦਾ ਅਹਿਸਾਸ ਨਾ ਹੋਵੇ।ਇਨਸਾਫ ਵਿੱਚ ਦੇਰੀ ਹੋਣਾ ਨਿਆਂ ਵਿਵਸਥਾ ਤੇ ਸਵਾਲੀਆ ਚਿੰਨ ਬਣ ਜਾਂਦਾ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਅਗਲੀ ਖ਼ਬਰ ਬਿਜਲੀ ਚੋਰੀ ਕਰਨ ਦੇ 11 ਸਾਲ ਪੁਰਾਣੇ ਮਾਮਲੇ ਵਿਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।