ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ
ਮਸਤੂਆਣਾ ਸਾਹਿਬ, 29 ਅਗਸਤ (ਦਮਦਮੀ) - ਸਪੋਰਟਸ ਅਥਾਰਟੀ ਆਫ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਅੱਜ ਭਾਰਤ ਦੇ ਮਹਾਨ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੀ ਜਨਮ ਜਯੰਤੀ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਬਹੁਤ ਹੀ ਉਤਸ਼ਾਹ, ਸ਼ਾਨੋ-ਸ਼ੌਕਤ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਸਮਾਗਮ ਨੇ ਜਿੱਥੇ ਖਿਡਾਰੀਆਂ ਵਿੱਚ ਨਵਾਂ ਜੋਸ਼ ਭਰਿਆ, ਉੱਥੇ ਹੀ ਇਲਾਕੇ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਦਾ ਇੱਕ ਸਾਰਥਿਕ ਸੁਨੇਹਾ ਵੀ ਦਿੱਤਾ।
ਮ
ਮੁੱਖ ਮਹਿਮਾਨ ਖੇਡ ਦਿਵਸ ਦਾ ਹਰੀ ਝੰਡੀ ਦੇ ਕੇ ਉਦਘਾਟਨ ਕਰਦੇ ਹੋਏ। ਤਸਵੀਰਾਂ - ਦਮਦਮੀ
30-08-2026
ਮਸਤੂਆਣਾ ਸਾਹਿਬ, 29 ਅਗਸਤ (ਦਮਦਮੀ) - ਸਪੋਰਟਸ ਅਥਾਰਟੀ ਆਫ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਅੱਜ ਭਾਰਤ ਦੇ ਮਹਾਨ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੀ ਜਨਮ ਜਯੰਤੀ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਬਹੁਤ ਹੀ ਉਤਸ਼ਾਹ, ਸ਼ਾਨੋ-ਸ਼ੌਕਤ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਸਮਾਗਮ ਨੇ ਜਿੱਥੇ ਖਿਡਾਰੀਆਂ ਵਿੱਚ ਨਵਾਂ ਜੋਸ਼ ਭਰਿਆ, ਉੱਥੇ ਹੀ ਇਲਾਕੇ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਦਾ ਇੱਕ ਸਾਰਥਿਕ ਸੁਨੇਹਾ ਵੀ ਦਿੱਤਾ। ਇਸ ਮੌਕੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ (ਕੋਚਿੰਗ) ਸ. ਜੀਵਨਜੋਤ ਸਿੰਘ ਤੇਜਾ ਮੁੱਖ ਮਹਿਮਾਨ ਵਜੋਂ ਅਤੇ ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਅਤੇ ਬਲਾਕ ਸਮਿਤੀ ਧੂਰੀ ਦੇ ਚੇਅਰਮੈਨ ਸ. ਰਣਜੋਧ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਰੌਣਕ ਵਧਾਉਣ ਲਈ ਖੇਡ ਅਤੇ ਸਿੱਖਿਆ ਜਗਤ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ, ਸਾਈਂ ਸੈਂਟਰ ਦੇ ਅਸਿਸਟੈਂਟ ਡਾਇਰੈਕਟਰ ਸ. ਪੁਸ਼ਕਰ ਸਿੰਘ ਮਾਲੜਾ, ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਸ. ਨਵਦੀਪ ਸਿੰਘ, ਸਾਬਕਾ ਚੇਅਰਮੈਨ ਬਲਦੇਵ ਸਿੰਘ ਭੰਮਾਵੱਦੀ, ਸਾਬਕਾ ਚੀਫ ਹੈਂਡਬਾਲ ਕੋਚ ਸ. ਮਨਜੀਤ ਸਿੰਘ ਬਾਲੀਆਂ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਡਾ ਜਤਿੰਦਰ ਦੇਵ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਡਾ. ਓਂਕਾਰ ਸਿੰਘ ਅਤੇ ਹਾਕੀ ਕੋਚ ਲਾਲੀ ਸਿੰਘ ਸ਼ਾਮਲ ਸਨ। ਇਸ ਮੌਕੇ ਮਹਿਮਾਨਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਰੀੜ੍ਹ ਦੀ ਹੱਡੀ ਵਾਂਗ ਹਨ। ਉਨ੍ਹਾਂ ਖਿਡਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਮਿੱਥੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਅਕਾਲ ਕਾਲਜ ਕੌਂਸਲ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿੱਤੇ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਵੀ ਵਿਸ਼ੇਸ਼ ਤੌਰ ‘ਤੇ ਤਾਰੀਫ਼ ਕੀਤੀ ਗਈ। ਉਨ੍ਹਾਂ ਰਾਸ਼ਟਰੀ ਖੇਡ ਦਿਵਸ ਦੇ ਸਮੂਹ ਕੋਚਾਂ ਅਤੇ ਖਿਡਾਰੀਆਂ ਨੇ ਇਕਜੁੱਟ ਹੋ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ, ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਦਾ ਅਹਿਦ ਲਿਆ। ਅੰਤ ਵਿੱਚ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ, ਪਤਵੰਤੇ ਸੱਜਣਾਂ, ਕੋਚਾਂ, ਖਿਡਾਰੀਆਂ ਅਤੇ ਸਮੂਹ ਸਟਾਫ਼ ਦਾ ਇਸ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।