ਜਲਵਾਣਾ ਸਕੂਲ ਦੇ ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਖਿਡਾਰੀਆਂ ਦਾ ਕੀਤਾ ਸਨਮਾਨ
ਸੰਦੌੜ, 29 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜਲਵਾਣਾ ਵਿਖੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਜੁਗਿੰਦਰ ਸਿੰਘ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਜੁਗਿੰਦਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਅਜੀਤ ਡੈਸਕ
30-08-2026