30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਅਰਥੀ ਸਾੜੀ

ਭਵਾਨੀਗੜ੍ਹ, 29 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਵਲੋਂ ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਨਾਂਹ-ਪੱਖੀ ਰਵੱਈਏ ਦੇ ਦੋਸ਼ ਲਗਾਉਂਦਿਆਂ ਸ਼ਹਿਰ ਵਿਚ ਰੋਸ ਮੁਜ਼ਾਹਰਾ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਮੁੱਖ ਮੰਤਰੀ ਦੀ ਅਰਥੀ ਸਾੜਦਿਆਂ ਨਾਅਰੇਬਾਜੀ ਕੀਤੀ। ਇਸ ਮੌਕੇ ਰਘਵੀਰ ਸਿੰਘ ਭਵਾਨੀਗੜ੍ਹ, ਸਤਨਾਮ ਸਿੰਘ ਸੰਧੂ, ਕੰਵਲਜੀਤ ਸਿੰਘ, ਬਲਕਾਰ ਸਿੰਘ, ਚਰਨ ਸਿੰਘ ਚੋਪੜਾ, ਕੇਵਲ ਸਿੰਘ ਸਿੱਧੂ, ਬਲਦੇਵ ਸਿੰਘ, ਜਗਮੇਲ ਸਿੰਘ, ਰਾਮ ਸਰੂਪ, ਕੁਲਵੰਤ ਸਿੰਘ ਖਨੌਰੀ ਅਤੇ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 30-08-2026
ਭਵਾਨੀਗੜ੍ਹ, 29 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਵਲੋਂ ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਨਾਂਹ-ਪੱਖੀ ਰਵੱਈਏ ਦੇ ਦੋਸ਼ ਲਗਾਉਂਦਿਆਂ ਸ਼ਹਿਰ ਵਿਚ ਰੋਸ ਮੁਜ਼ਾਹਰਾ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਮੁੱਖ ਮੰਤਰੀ ਦੀ ਅਰਥੀ ਸਾੜਦਿਆਂ ਨਾਅਰੇਬਾਜੀ ਕੀਤੀ। ਇਸ ਮੌਕੇ ਰਘਵੀਰ ਸਿੰਘ ਭਵਾਨੀਗੜ੍ਹ, ਸਤਨਾਮ ਸਿੰਘ ਸੰਧੂ, ਕੰਵਲਜੀਤ ਸਿੰਘ, ਬਲਕਾਰ ਸਿੰਘ, ਚਰਨ ਸਿੰਘ ਚੋਪੜਾ, ਕੇਵਲ ਸਿੰਘ ਸਿੱਧੂ, ਬਲਦੇਵ ਸਿੰਘ, ਜਗਮੇਲ ਸਿੰਘ, ਰਾਮ ਸਰੂਪ, ਕੁਲਵੰਤ ਸਿੰਘ ਖਨੌਰੀ ਅਤੇ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 30 ਅਗਸਤ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੀ ਹੋਣ ਵਾਲੀ ਬੈਠਕ ਵਿੱਚ ਲਏ ਜਾਣ ਵਾਲੇ ਫ਼ੈਸਲੇ ਅਨੁਸਾਰ ਅਗਲੇ ਪੜਾਅ ਦਾ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਸਿਕੰਦਰ ਸਿੰਘ, ਬਲਜੀਤ ਸਿੰਘ, ਕਸ਼ਮੀਰ ਸਿੰਘ, ਗੁਰਤੇਜ ਸਿੰਘ, ਮਾਲਵਿੰਦਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਕੌਰ, ਸ਼ੈਲੀ ਸਿੰਗਲਾ, ਗੁਰਦੀਪ ਕੌਰ ਅਤੇ ਕਨਿਕਾ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਨਾਇਬ ਸਿੰਘ ਬੁੱਕਣਵਾਲ ਦਾ ਚੌਥਾ ਕਾਵਿ ਸੰਗ੍ਰਹਿ ‘ਰੂਹ ਦੇ ਰੰਗ’ ਲੋਕ ਅਰਪਣ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।