31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਲਹਿਰਾਗਾਗਾ, 30 ਅਗਸਤ (ਅਸ਼ੋਕ ਗਰਗ) - ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੇ ਬੀ. ਐੱਡ.

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਕਾਤ ਕਰ ਰਹੀਆਂ ਆਗੂ। ਤਸਵੀਰ – ਮੁਕੇਸ਼ ਕੁਮਾਰ 31-08-2026
ਲਹਿਰਾਗਾਗਾ, 30 ਅਗਸਤ (ਅਸ਼ੋਕ ਗਰਗ) - ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੇ ਬੀ.ਐੱਡ. ਸੈਸ਼ਨ 2025-27 ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ। ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਕਾਲਜ ਦੇ ਚੇਅਰਮੈਨ ਅਨਿਲ ਗਰਗ ਅਤੇ ਪ੍ਰਧਾਨ ਰਾਹੁਲ ਗਰਗ ਨੇ ਇਸ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਕਾਲਜ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਐਲਾਨੇ ਗਏ ਨਤੀਜੇ ਵਿਚ ਸਿਮਰਨਜੀਤ ਕੌਰ ਪੁੱਤਰੀ ਬਾਦਲ ਸਿੰਘ ਨੇ 77 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਾਧਾ ਪੁੱਤਰੀ ਆਨੰਦ ਕੁਮਾਰ ਨੇ 76 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਕਰਨਪ੍ਰੀਤ ਕੌਰ ਪੁੱਤਰੀ ਸਰੂਪ ਸਿੰਘ ਨੇ 75 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਪ੍ਰਿੰਸੀਪਲ ਰਾਜਪਾਲ ਕੌਰ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ।ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਕਾਲਜ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।
ਪਿਛਲੀ ਖ਼ਬਰ ਖਨੌਰੀ ਕੰਨਿਆ ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਯੋਗਾਸਨ ਮੁਕਾਬਲਿਆਂ ਵਿਚ ਮੀਨਾਕਸ਼ੀ ਗੋਠਵਾਲ ਨੇ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।